1 ਵਜੇ ਤੋਂ ਬਾਅਦ ਸਦਨ ਦੀ ਕਾਰਵਾਈ ਮੁੜ ਸ਼ੁਰੂ ਹੋਈ ਤੇ ਸ਼੍ਰੋਮਣੀ ਅਕਾਲੀ ਦਲ ਨੇ ਸਦਨ ਵਿੱਚ ਹੰਗਾਮਾ ਖੜਾ ਕਰ ਦਿੱਤਾ। ਸਦਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ।
ਸ੍ਰੀ ਗੁਰੂ ਤੇਗ ਬਹਾਦੁਰ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ - ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ
13:25 September 03
ਸਦਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ
12:37 September 03
ਸਦਨ ਦੀ ਕਾਰਵਾਈ 1 ਵਜੇ ਤੱਕ ਮੁਲਤਵੀ
ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਦਾ ਸੰਬੋਧਨ
ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਵਿਸ਼ੇਸ਼ ਇਕੱਠ ਵਿੱਚ ਆਉਣ ਅਤੇ ਉਨ੍ਹਾਂ ਨੂੰ ਗੁਰੂ ਸਾਹਿਬ ਦੀ ਜੀਵਨੀ ਅਤੇ ਉਨ੍ਹਾਂ ਦੁਆਰਾ ਦਰਸਾਏ ਮਾਰਗ ਬਾਰੇ ਜਾਗਰੂਕ ਕਰਨ ਲਈ ਸਾਰਿਆਂ ਦਾ ਧੰਨਵਾਦ ਕੀਤਾ ।
12:37 September 03
ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਸਰਕਾਰ ਨੇ ਕਈ ਯੋਜਨਾਵਾਂ ਸ਼ੁਰੂ ਕੀਤੀਆਂ
ਮੁੱਖ ਮੰਤਰੀ ਨੇ ਕਿਹਾ ਕਿ ਸਿੱਖ ਧਰਮ ਵਿੱਚ ਸਰਬੱਤ ਦਾ ਭਲੇ ਦੀ ਗੱਲ ਕਹੀ ਗਈ ਹੈ ਅਤੇ ਇਸਦੀ ਪਾਲਣਾ ਕੀਤੀ ਜਾਣੀ ਚਾਹੀਦੀ ਹੈ। ਗੁਰੂ ਤੇਗ ਬਹਾਦਰ ਨੇ ਪੰਜਾਬ ਦੀ ਸਾਂਝੀ ਤਹਜ਼ੀਬ ਦਾ ਸੰਦੇਸ਼ ਦਿੱਤਾ ਸੀ। ਉਨ੍ਹਾਂ ਕਿਹਾ ਕਿ ਪੰਜਾਬੀਅਤ ਨੂੰ ਕਈ ਵਾਰ ਚੁਣੌਤੀ ਦਿੱਤੀ ਗਈ ਪਰ ਕੋਈ ਵੀ ਸਫਲ ਨਹੀਂ ਹੋ ਸਕਿਆ।
ਮੁੱਖ ਮੰਤਰੀ ਨੇ ਕਿਹਾ ਕਿ ਸਿਆਸਤ ਇੱਕ ਪਾਸੇ ਅਤੇ ਪੰਜਾਬੀਅਤ ਇੱਕ ਪਾਸੇ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ 400 ਸਾਲਾਂ ਨੂੰ ਉਤਸ਼ਾਹ ਨਾਲ ਮਨਾਇਆ ਜਾਵੇਗਾ, ਨਾਟਕ 'ਹਿੰਦ ਕੀ ਚਾਦਰ', ਖੇਡ ਸਮਾਗਮ ਕਰਵਾਏ ਜਾਣਗੇ ਤੇ ਤਰਨਤਾਰਨ ਵਿੱਚ ਯੂਨੀਵਰਸਿਟੀ ਆਫ਼ ਲਾਅ ਸਥਾਪਤ ਕੀਤੀ ਜਾਵੇਗੀ।
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਸਰਕਾਰ ਨੇ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਹਨ।
12:20 September 03
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸੰਬੋਧਨ
ਸਾਹਿਬ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 1 ਦਿਨਾਂ ਇਜਲਾਸ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਗੁਰੂ ਤੇਗ ਬਹਾਦਰ ਜੀ ਦੀ ਜੀਵਨੀ ਸਾਂਝੀ ਕਰਦੇ ਹੋਏ ਕਿਹਾ ਕਿ ਗੁਰੂ ਜੀ ਨੇ ਦੇਸ਼ ਭਰ ਦੀ ਯਾਤਰਾ ਕੀਤੀ ਅਤੇ ਇਹ ਸੰਦੇਸ਼ ਦਿੱਤਾ ਕਿ ਹਰ ਕੋਈ ਇੱਕ ਹੈ, ਭਾਵੇਂ ਉਹ ਹਿੰਦੂ, ਸਿੱਖ, ਮੁਸਲਿਮ ਜਾਂ ਈਸਾਈ ਹੋਣ ਜਦੋਂ ਉਹ ਇਕੱਠੇ ਹੋਣ ਅਤੇ ਇਹ ਭਾਰਤ ਦੀ ਵਿਸ਼ੇਸ਼ਤਾ ਹੈ। ਗੁਰੂ ਤੇਗ ਬਹਾਦਰ ਜੀ ਨੇ ਮਨੁੱਖਤਾ ਦੀ ਮਿਸਾਲ ਕਾਇਮ ਕੀਤੀ ਹੈ।
12:01 September 03
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਸੰਬੋਧਨ
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰੂ ਸਾਹਿਬ ਦੀ ਜੀਵਨੀ 'ਤੇ ਚਾਨਣਾ ਪਾ ਰਹੇ ਹਨ। ਮੁਗਲ ਸ਼ਾਸਕ ਔਰੰਗਜ਼ੇਬ ਹਿੰਦੂਆਂ ਦਾ ਧਰਮ ਪਰਿਵਰਤਨ ਕਰਵਾ ਰਹੇ ਸੀ, ਉਸ ਵੇਲੇ ਗੁਰੂ ਤੇਗ ਬਹਾਦਰ ਜੀ ਉਨ੍ਹਾਂ ਦੀ ਮਦਦ ਲਈ ਅੱਗੇ ਆਏ। ਅੱਜ, ਜਦੋਂ ਸਾਰਾ ਸੰਸਾਰ ਕਰੋਨਾ ਬਿਮਾਰੀ ਨਾਲ ਜੂਝ ਰਿਹਾ ਹੈ, ਅਜਿਹੀ ਸਥਿਤੀ ਵਿੱਚ, ਸਾਨੂੰ ਆਪਣੇ ਗੁਰੂਆਂ ਤੋਂ ਸਿੱਖਣ ਦੀ ਜ਼ਰੂਰਤ ਹੈ ਜੋ ਉਨ੍ਹਾਂ ਨੇ ਸਾਨੂੰ ਸਿਖਾਇਆ ਹੈ।
11:52 September 03
ਸਾਬਕਾ ਚੀਫ ਜਸਟਿਸ ਜੇਐਸ ਖੇਹਰ ਦਾ ਸੰਬੋਧਨ
ਸ੍ਰੀ ਗੁਰੂ ਤੇਗ ਬਹਾਦਰ ਜੀ ਇਕੱਲੇ ਰਹਿਣਾ ਪਸੰਦ ਕਰਦੇ ਸਨ ਅਤੇ ਇਸ ਸਮੇਂ ਦੌਰਾਨ ਉਹ ਧਾਰਮਿਕਤਾ ਬਾਰੇ ਸੋਚਦੇ ਸਨ। ਗੁਰੂ ਸਾਹਿਬ ਇੱਕ ਤੀਰਅੰਦਾਜ਼ ਅਤੇ ਵਧੀਆ ਘੋੜਸਵਾਰ ਵੀ ਸਨ।
ਜਦੋਂ ਮੁਗਲ ਸ਼ਾਸਕਾਂ ਵੱਲੋਂ ਜੰਮੂ ਅਤੇ ਕਸ਼ਮੀਰ ਵਿੱਚ ਹਿੰਦੂਆਂ ਦਾ ਧਰਮ ਪਰਿਵਰਤਨ ਕੀਤਾ ਜਾ ਰਿਹਾ ਸੀ, ਉਸ ਸਮੇਂ ਕੁਝ ਹਿੰਦੂ ਗੁਰੂ ਤੇਗ ਬਹਾਦਰ ਜੀ ਨੂੰ ਮਿਲੇ ਸਨ। ਇਸ ਤੋਂ ਬਾਅਦ, ਗੁਰੂ ਜੀ ਆਪਣੇ ਸਾਥੀਆਂ ਸਮੇਤ ਮੁਗਲ ਸ਼ਾਸਕ ਔਰੰਗਜ਼ੇਬ ਨੂੰ ਮਿਲਣ ਲਈ ਆਏ ਸਨ।
11:40 September 03
ਸ੍ਰੀ ਗੁਰੂ ਤੇਗ ਬਹਾਦਰ ਜੀ ਸ਼ਹੀਦੀ ਦੇਣ ਵਾਲੇ ਪਹਿਲੇ ਗੁਰੂ: ਸਾਬਕਾ ਚੀਫ ਜਸਟਿਸ
ਸੁਪਰੀਮ ਕੋਰਟ ਦੇ ਸਾਬਕਾ ਚੀਫ ਜਸਟਿਸ ਜੇਐਸ ਖੇਹਰ ਨੇ ਕਿਹਾ ਕਿ ਮੈਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦਾ ਹਿੱਸਾ ਬਣ ਕੇ ਮਾਣ ਮਹਿਸੂਸ ਕਰ ਰਿਹਾ ਹਾਂ।
ਸਾਬਕਾ ਚੀਫ ਜਸਟਿਸ ਨੇ ਗੁਰੂ ਸਾਹਿਬ ਦੇ ਜੀਵਨ 'ਤੇ ਚਾਨਣਾ ਪਾਇਆ ਤੇ ਕਿਹਾ ਕਿ ਗੁਰੂ ਜੀ ਨੂੰ ਮੁਸਲਿਮ ਹਾਕਮਾਂ ਨੇ ਬਹੁਤ ਤਸੀਹੇ ਦਿੱਤੇ ਸਨ। ਸ੍ਰੀ ਗੁਰੂ ਤੇਗ ਬਹਾਦਰ ਜੀ ਸ਼ਹੀਦੀ ਦੇਣ ਵਾਲੇ ਪਹਿਲੇ ਗੁਰੂ ਸਨ।
11:39 September 03
ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ: ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਤੇ ਧਰਮ ਗੁਰੂ ਦਲਾਈ ਲਾਮਾ ਨੇ ਭੇਜਿਆ ਸੰਦੇਸ਼
ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਤੇ ਧਾਰਮਿਕ ਨੇਤਾ ਦਲਾਈ ਲਾਮਾ ਨੇ ਵੀ ਆਪਣਾ ਸੰਦੇਸ਼ ਭੇਜਿਆ ਹੈ। ਕੋਰੋਨਾ ਕਾਰਨ ਦਲਾਈ ਲਾਮਾ ਸ਼ਾਮਲ ਨਹੀਂ ਹੋ ਸਕੇ।
11:32 September 03
ਸਾਬਕਾ ਚੀਫ ਜਸਟਿਸ ਜੇਐਸ ਖੇਹਰ ਦਾ ਸੰਬੋਧਨ
ਸੁਪਰੀਮ ਕੋਰਟ ਦੇ ਸਾਬਕਾ ਚੀਫ ਜਸਟਿਸ ਜੇਐਸ ਖੇਹਰ ਨੇ ਕਿਹਾ ਕਿ ਸਿੱਖ ਸ਼ਰਧਾਲੂ ਹਰ ਰੋਜ਼ ਆਪਣੇ ਘਰਾਂ ਵਿੱਚ ਅਰਦਾਸ ਕਰਦੇ ਹਨ। ਇਹ ਪਰੰਪਰਾ ਸਦੀਆਂ ਤੋਂ ਚੱਲੀ ਆ ਰਹੀ ਹੈ।
11:28 September 03
ਮੈਨੂੰ ਮਾਣ ਹੈ ਕਿ ਮੈਂ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੋਂ ਵਿਧਾਇਕ ਦੀ ਸੇਵਾ ਨਿਭਾ ਰਿਹਾ ਹਾਂ: ਰਾਣਾ ਕੇ ਪੀ ਸਿੰਘ
ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸ਼ੁਭਕਾਮਨਾਵਾਂ: ਰਾਣਾ ਕੇ ਪੀ ਸਿੰਘ
ਰਾਣਾ ਕੇ ਪੀ ਸਿੰਘ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਿੰਘ ਜੀ ਨੇ ਕਸ਼ਮੀਰ ਵਿੱਚ ਹਿੰਦੂਆਂ ਦੀ ਚੜ੍ਹਦੀ ਕਲਾ ਲਈ ਕੰਮ ਕੀਤਾ
11:23 September 03
ਸਾਬਕਾ ਚੀਫ਼ ਜਸਟਿਸ ਜੇ.ਐਸ ਖੇਹਰ ਦਾ ਸੰਬੋਧਨ
ਸਾਬਕਾ ਚੀਫ਼ ਜਸਟਿਸ ਜੇ.ਐਸ ਖੇਹਰ 1 ਦਿਨਾਂ ਇਜਲਾਸ ਨੂੰ ਕਰ ਰਹੇ ਹਨ ਸੰਬੋਧਨ
11:18 September 03
ਸਪੀਕਰ ਰਾਣਾ ਕੇ ਪੀ ਸਿੰਘ ਨੇ ਭਾਸ਼ਣ ਸ਼ੁਰੂ ਕੀਤਾ
ਸਪੀਕਰ ਦੀ ਕੁਰਸੀ ਨੂੰ ਪੰਜ ਕੁਰਸੀਆਂ ਨਾਲ ਬਦਲ ਦਿੱਤਾ ਗਿਆ। ਕੈਪਟਨ ਅਮਰਿੰਦਰ ਸਿੰਘ, ਹਰਪਾਲ ਚੀਮਾ, ਰਾਜਪਾਲ ਪੰਜਾਬ, ਸਾਬਕਾ ਚੀਫ਼ ਜਸਟਿਸ ਜੇ.ਐਸ ਖੇਹਰ ਜੇ.ਐਸ ਮੌਜੂਦ।
11:18 September 03
ਪੰਜਾਬ ਵਿਧਾਨ ਸਭਾ ਦਾ ਇੱਕ ਦਿਨ ਦਾ ਵਿਸ਼ੇਸ਼ ਸੈਸ਼ਨ
ਸੈਸ਼ਨ ਵਿੱਚ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ, ਸੁਪਰੀਮ ਕੋਰਟ ਦੇ ਸਾਬਕਾ ਚੀਫ ਜਸਟਿਸ ਜੇਐਸ ਖੇਹਰ ਪਹੁੰਚੇ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਵਿੱਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਸਾਬਕਾ ਚੀਫ ਜਸਟਿਸ ਜੇਐਸ ਖੇਹਰ ਦਾ ਸਵਾਗਤ ਕੀਤਾ।
10:47 September 03
ਸੰਘਰਸ਼ ਦੌਰਾਨ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਦੀ ਮੰਗ
ਸ਼ਰਨਜੀਤ ਢਿੱਲੋਂ ਨੇ ਕਿਹਾ ਕਿ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਨਾਂਅ ਵੀ ਇਸ ਵਿੱਚ ਦਰਜ ਕੀਤੇ ਜਾਣੇ ਚਾਹੀਦੇ ਹਨ।
ਖੇਡ ਮੰਤਰੀ ਰਾਣਾ ਗੁਰਮੀਤ ਸੋਢੀ ਨੇ ਮਿਲਖਾ ਸਿੰਘ ਦੀ ਪਤਨੀ ਨਿਰਮਲ ਕੌਰ ਨੂੰ ਵੀ ਸ਼ਰਧਾਂਜਲੀ ਦੇਣ ਦੀ ਗੱਲ ਕੀਤੀ।
10:25 September 03
11 ਵਜੇ ਤੱਕ ਕਾਰਵਾਈ ਮੁਲਤਵੀ
1 ਦਿਨਾਂ ਇਜਲਾਸ 'ਚ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਲਈ ਦੋ ਮਿੰਟ ਦਾ ਮੌਨ ਰੱਖਿਆ, ਜਿਸ ਮਗਰੋਂ ਵਿਧਾਨ ਸਭਾ ਦੀ ਕਾਰਵਾਈ 11 ਵਜੇ ਤੱਕ ਲਈ ਮੁਲਤਵੀ।
10:22 September 03
ਮਿਲਖਾ ਸਿੰਘ ਤੇ ਮਾਨ ਕੌਰ ਨੂੰ ਸ਼ਰਧਾਂਜਲੀ
ਐਥਲੀਟ ਮਿਲਖਾ ਸਿੰਘ, ਐਥਲੀਟ ਮਾਨ ਕੌਰ, ਸਿਪਾਹੀ ਸ਼ਹੀਦ ਪ੍ਰਭਜੀਤ ਸਿੰਘ, ਆਜ਼ਾਦੀ ਘੁਲਾਟਿਏ ਕਾਲਾ ਸਿੰਘ, ਗੁਰਦੇਵ ਸਿੰਘ, ਰਣਜੀਤ ਸਿੰਘ, ਸੁਲਾਖ਼ਾਨ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਗਈ।
ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਜਗਦੀਸ਼ ਸਵਹਨੇ, ਸਾਬਕਾ ਵਿਧਾਇਕ ਸੁਖਦਰਸ਼ਨ ਸਿੰਘ ਮਰਾਰ, ਸਾਬਕਾ ਵਿਧਾਇਕ ਜੁਗਰਾਜ ਸਿੰਘ ਗਿੱਲ, ਸਾਬਕਾ ਆਈਏਐਸ ਵਾਈ ਐਸ ਪਤਰਾ, ਸਾਬਕਾ ਆਈਏਐਸ ਮੁਹੰਮਦ ਇਜ਼ਹਾਰ ਆਲਮ, ਸ੍ਰੀ ਰਛਪਾਲ ਮਲਹੋਤਰਾ, ਮਹਿੰਦਰ ਕੌਰ, ਸਾਬਕਾ ਐਸਜੀਪੀਸੀ ਮੈਂਬਰ ਕੁਲਦੀਪ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਗਈ।
10:21 September 03
1 ਰੋਜ਼ਾ ਇਜਲਾਸ ਸ਼ੁਰੂ, ਵਿਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ
ਸਾਬਕਾ ਵਿਦੇਸ਼ ਰਾਜ ਮੰਤਰੀ ਆਰ. ਐਲ. ਭਾਟੀਆ, ਸਾਬਕਾ ਮੰਤਰੀ ਗੁਰਨਾਮ ਸਿੰਘ ਅਬੁਲ ਖੁਰਾਣਾ, ਸਾਬਕਾ ਮੰਤਰੀ ਗੁਲਜਾਰ ਸਿੰਘ, ਸਾਬਕਾ ਮੰਤਰੀ ਸੁਰਜੀਤ ਕੌਰ, ਸਾਬਕਾ ਮੰਤਰੀ ਚੌਧਰੀ ਰਾਧਾ ਕ੍ਰਿਸ਼ਨ ਤੇ ਸਾਬਕਾ ਮੰਤਰੀ ਇੰਦਰਜੀਤ ਸਿੰਘ ਜੀਰਾ ਨੂੰ ਸ਼ਰਧਾਂਜਲੀ ਦਿੱਤੀ ਗਈ।
10:15 September 03
ਆਮ ਆਦਮੀ ਪਾਰਟੀ ਦੇ ਵਿਹਪ ਦਾ ਨਹੀਂ ਦਿਖਇਆ ਕੋਈ ਅਸਰ
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ, ਪਰ ਆਮ ਆਦਮੀ ਪਾਰਟੀ ਦੇ ਵਿਹਪ ਦਾ ਕੋਈ ਅਸਰ ਨਹੀਂ ਦਿਖਇਆ, ਉਨ੍ਹਾਂ ਦੇ ਬਹੁਤੇ ਵਿਧਾਇਕ ਗੈਰਹਾਜ਼ਰ ਹਨ, ਕੁਲਤਾਰ ਸੰਧਵਾ ਨੇ ਵ੍ਹਿਪ ਜਾਰੀ ਕੀਤਾ ਸੀ।
10:12 September 03
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦਾ ਪੰਜਾਬ ਭਵਨ ਦੇ ਬਾਹਰ ਪ੍ਰਦਰਸ਼ਨ
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮੰਗ ਹੈ ਕਿ 70,000 ਏਕੜ ਦੀ ਰੱਦ ਕੀਤੀ ਗਈ ਮਾਲਕੀ ਨੂੰ ਬਹਾਲ ਕੀਤਾ ਜਾਵੇ ਅਤੇ ਪੰਜਾਬ ਸਰਕਾਰ ਵੱਲੋਂ ਸਾਲ 2007 ਵਿੱਚ ਰੱਦ ਕੀਤੀਆਂ ਰਜਿਸਟਰੀਆਂ 2016 ਦੇ ਕਾਨੂੰਨ ਅਨੁਸਾਰ ਕਿਸਾਨਾਂ ਨੂੰ ਵਾਪਸ ਕੀਤੀਆਂ ਜਾਣ।
10:10 September 03
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ
ਪੰਜਾਬ ਵਿਧਾਨ ਸਭਾ ਦੇ 1 ਦਿਨਾਂ ਸਪੈਸ਼ਲ ਸੈਸ਼ਨ ਦੀ ਕਾਰਵਾਈ ਸ਼ੁਰੂ, ਵਿਛੜੀਆਂ ਰੂਹਾਂ ਨੂੰ ਦਿੱਤੀ ਜਾ ਰਹੀ ਹੈ ਸ਼ਰਧਾਂਜਲੀ
10:07 September 03
ਅੰਗਹੀਣ ਯੂਨੀਅਨ ਪੰਜਾਬ ਨੇ ਸੈਕਟਰ 16 ਮਟਕਾ ਚੌਕ ਵਿੱਚ ਦਿੱਤਾ ਸੰਕੇਤਿਕ ਧਰਨਾ
ਅੱਜ ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਹੈ ਇਸ ਸੈਸ਼ਨ ਨੂੰ ਸ੍ਰੀ ਗੁਰੂ ਤੇਗ ਬਹਾਦੁਰ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਵੇਖਦੇ ਹੋਏ ਸੱਦਿਆ ਗਿਆ ਹੈ ।ਪਰ ਪੰਜਾਬ ਵਿੱਚ ਵੱਖ ਵੱਖ ਥਾਵਾਂ ਤੇ ਪ੍ਰਦਰਸ਼ਨ ਕਰ ਰਹੇ ਅੰਗਹੀਣ ਚੰਡੀਗੜ੍ਹ ਸੈਕਟਰ 16 ਸਥਿਤ ਮਟਕਾ ਚੌਕ ਵਿਚ ਇਕੱਠੇ ਹੋ ਕੇ ਸੰਕੇਤਕ ਧਰਨਾ ਦੇ ਰਹੇ ਹਨ ।
10:05 September 03
ਵਿਧਾਨ ਸਭਾ ਬਾਹਰ ਅਕਾਲੀਆਂ ਦਾ ਪ੍ਰਦਰਸ਼ਨ
ਅਕਾਲੀ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ਤੇ ਆਪ ਵੱਲੋਂ ਜਾਰੀ ਵਿਹਪ 'ਤੇ ਸਾਧਿਆ ਨਿਸ਼ਾਨਾ।
ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਬਿਜਲੀ ਮੁੱਦੇ 'ਤੇ ਅਸੀਂ ਨਵਜੋਤ ਸਿੰਘ ਸਿੱਧੂ ਦਾ ਸਾਥ ਦੇਵਾਂਗੇ।
09:50 September 03
ਮੰਤਰੀਆਂ ਤੇ ਵਿਧਾਇਕਾਂ ਦਾ ਪੰਹੁਚਣਾ ਜਾਰੀ
10 ਵਜੇ ਸ਼ੁਰੂ ਹੋਣ ਵਾਲੇ ਇਜਲਾਸ ਲਈ ਮੰਤਰੀਆਂ ਤੇ ਵਿਧਾਇਕਾਂ ਦਾ ਵਿਧਾਨ ਸਭਾ ਪਰਿਸਰ 'ਚ ਪੰਹੁਚਣਾ ਸ਼ੁਰੂ ਹੋ ਗਿਆ ਹੈ।
09:44 September 03
ਵਿਧਾਨ ਸਭਾ ਸਪੀਕਰ ਕਰਨਗੇ ਸੰਬੋਧਨ
ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਇਜਲਾਸ ਨੂੰ ਸੰਬੋਧਨ ਕੀਤਾ ਜਾਵੇਗਾ। ਸੈਸ਼ਨ ਵਿੱਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ,ਪੰਜਾਬ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਰਵੀ ਸ਼ੰਕਰ ਝਾਅ ,ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ,ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਮੌਜੂਦ ਰਹਿਣਗੇ। ਹਾਲਾਂਕਿ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਵੀ ਸੱਦਾ ਪੱਤਰ ਭੇਜਿਆ ਗਿਆ ਸੀ ਪਰ ਸੂਤਰ ਦੱਸਦੇ ਹਨ ਕਿ ਉਨ੍ਹਾਂ ਦੇ ਆਉਣ ਦੀਆਂ ਸੰਭਾਵਨਾਵਾਂ ਮੱਧਮ ਹਨ।
09:42 September 03
ਕਾਂਗਰਸ ਤੇ ਆਪ ਨੇ ਜਾਰੀ ਕੀਤਾ ਵਹਿੱਪ
ਇਸ ਸੈਸ਼ਨ ਨੂੰ ਲੈ ਕੇ ਕਾਂਗਰਸ ਦੇ ਚੀਫ਼ ਵਹਿੱਪ ਹਰਦਿਆਲ ਕੰਬੋਜ ਨੇ ਵਹਿੱਪ ਜਾਰੀ ਕਰ ਵਿਸ਼ੇਸ਼ ਸੈਸ਼ਨ ਵਿੱਚ ਸਾਰੇ ਕਾਂਗਰਸੀ ਵਿਧਾਇਕਾਂ ਨੂੰ ਮੌਜੂਦ ਰਹਿਣ ਲਈ ਕਿਹਾ ਹੈ।
ਇਸਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਵੀ ਆਪਣੇ ਸਾਰੇ ਵਿਧਾਇਕਾਂ ਨੂੰ ਇਜਲਾਸ 'ਚ ਸ਼ਾਮਲ ਹੋਣ ਲਈ ਆਖਿਆ ਹੈ।
09:39 September 03
ਵਿਛੜੀਆਂ ਰੂਹਾਂ ਨੂੰ ਦਿੱਤੀ ਜਾਵੇਗੀ ਸ਼ਰਧਾਂਜਲੀ
⦁ ਸਾਬਕਾ ਵਿਦੇਸ਼ ਰਾਜ ਮੰਤਰੀ ਆਰ. ਐਲ. ਭਾਟੀਆ
⦁ ਸਾਬਕਾ ਮੰਤਰੀ ਗੁਰਨਾਮ ਸਿੰਘ ਅਬੁਲ ਖੁਰਾਣਾ
⦁ ਸਾਬਕਾ ਮੰਤਰੀ ਗੁਲਜਾਰ ਸਿੰਘ
⦁ ਸਾਬਕਾ ਮੰਤਰੀ ਸੁਰਜੀਤ ਕੌਰ
⦁ ਸਾਬਕਾ ਮੰਤਰੀ ਚੌਧਰੀ ਰਾਧਾ ਕ੍ਰਿਸ਼ਨ
⦁ ਸਾਬਕਾ ਮੰਤਰੀ ਇੰਦਰਜੀਤ ਸਿੰਘ ਜੀਰਾ
⦁ ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਜਗਦੀਸ਼ ਸਵਹਨੇ
⦁ ਸਾਬਕਾ ਵਿਧਾਇਕ ਸੁਖਦਰਸ਼ਨ ਸਿੰਘ ਮਰਾਰ
⦁ ਸਾਬਕਾ ਵਿਧਾਇਕ ਜੁਗਰਾਜ ਸਿੰਘ ਗਿੱਲ
⦁ ਸਿਪਾਹੀ ਸ਼ਹੀਦ ਪ੍ਰਭਜੀਤ ਸਿੰਘ
⦁ ਆਜ਼ਾਦੀ ਘੁਲਾਟਿਏ ਕਾਲਾ ਸਿੰਘ
⦁ ਆਜ਼ਾਦੀ ਘੁਲਾਟਿਏ ਗੁਰਦੇਵ ਸਿੰਘ
⦁ ਆਜ਼ਾਦੀ ਘੁਲਾਟਿਏ ਰਣਜੀਤ ਸਿੰਘ
⦁ ਆਜ਼ਾਦੀ ਘੁਲਾਟਿਏ ਸੁਲਾਖ਼ਾਨ ਸਿੰਘ
⦁ ਐਥਲੀਟ ਮਿਲਖਾ ਸਿੰਘ
⦁ ਐਥਲੀਟ ਮਾਨ ਕੌਰ
⦁ ਸਾਬਕਾ ਆਈਏਐਸ ਵਾਈ ਐਸ ਪਤਰਾ
⦁ ਸਾਬਕਾ ਆਈਏਐਸ ਮੁਹੰਮਦ ਇਜ਼ਹਾਰ ਆਲਮ
⦁ ਸ੍ਰੀ ਰਛਪਾਲ ਮਲਹੋਤਰਾ
⦁ ਮਹਿੰਦਰ ਕੌਰ
⦁ ਸਾਬਕਾ ਐਸਜੀਪੀਸੀ ਮੈਂਬਰ ਕੁਲਦੀਪ ਸਿੰਘ
06:34 September 03
ਪੰਜਾਬ ਵਿਧਾਨਸਭਾ ਦਾ ਵਿਸ਼ੇਸ਼ ਇਜਲਾਸ ਅੱਜ
ਚੰਡੀਗੜ੍ਹ: ਪੰਜਾਬ ਸਰਕਾਰ ਦਾ 15ਵਾਂ ਵਿਸ਼ੇਸ਼ ਇਜਲਾਸ ਅੱਜ ਹੋਣ ਜਾ ਰਿਹਾ ਹੈ। ਸਰਕਾਰ ਵਲੋਂ ਬੁਲਾਇਆ ਗਿਆ ਇਹ ਇਜਲਾਸ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗਾ। ਵਿਧਾਨ ਸਭਾ ਇਜਲਾਸ ਦੀ ਕਾਰਵਾਈ ਸਵੇਰੇ 10 ਵਜੇ ਸ਼ੁਰੂ ਹੋਵੇਗੀ। ਜਿਸ 'ਚ ਸਭ ਤੋਂ ਪਹਿਲਾਂ ਵਿੱਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ।
ਇਹਨਾਂ ਵਿਛੜੀਆਂ ਸ਼ਖ਼ਸੀਅਤਾਂ ਨੂੰ ਦਿੱਤੀ ਜਾਵੇਗੀ ਸ਼ਰਧਾਂਜਲੀ
ਇਨ੍ਹਾਂ ਵਿੱਚ ਸਾਬਕਾ ਵਿਦੇਸ਼ ਰਾਜ ਮੰਤਰੀ ਆਰ. ਐਲ. ਭਾਟੀਆ, ਸਾਬਕਾ ਮੰਤਰੀ ਗੁਰਨਾਮ ਸਿੰਘ ਅਬੁਲ ਖੁਰਾਣਾ, ਸਾਬਕਾ ਮੰਤਰੀ ਗੁਲਜਾਰ ਸਿੰਘ ਦੇ ਨਾਲ-ਨਾਲ ਹੋਰ ਵੀ ਸਿਆਸੀ ਸ਼ਖਸੀਅਤਾਂ ਸ਼ਾਮਿਲ ਹੋਣਗੀਆਂ। ਇਸ ਤੋਂ ਇਲਾਵਾ ਖੇਡ ਜਗਤ ਨਾਲ ਜੁੜੀਆਂ ਉੱਘੀਆਂ ਸ਼ਖ਼ਸੀਅਤਾਂ ਜਿਵੇਂ ਮਿਲਖਾ ਸਿੰਘ, ਮਾਨ ਕੌਰ ਨੂੰ ਵੀ ਇਸ ਇਜਲਾਸ ਦੌਰਾਨ ਸ਼ਰਧਾਂਜਲੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਹੋਰ ਵੀ ਵੱਖ-ਵੱਖ ਖਿੱਤਿਆਂ ਨਾਲ ਸਬੰਧਿਤ ਉੱਘੀਆਂ ਸ਼ਖ਼ਸੀਅਤਾਂ ਅਤੇ ਆਜ਼ਾਦੀ ਘੁਲਾਟੀਆਂ ਨੂੰ ਯਾਦ ਕਰਦਿਆਂ ਸ਼ਰਧਾਂਜਲੀਆਂ ਦਿੱਤੀਆਂ ਜਾਣਗੀਆਂ ਜੋ ਅੱਜ ਸਾਡੇ ਵਿੱਚ ਮੌਜੂਦ ਨਹੀਂ ਹਨ।
ਇਸ ਤੋਂ ਬਾਅਦ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਪ੍ਰਕਾਸ਼ ਪੁਰਬ ਬਾਰੇ ਸਮਾਗਮ ਹੋਵੇਗਾ। ਇਸ ਸਮਾਗਮ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਇਜਲਾਸ ਨੂੰ ਸੰਬੋਧਨ ਕੀਤਾ ਜਾਵੇਗਾ।
ਸੈਸ਼ਨ ਵਿੱਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ,ਪੰਜਾਬ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਰਵੀ ਸ਼ੰਕਰ ਝਾਅ ,ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ,ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਮੌਜੂਦ ਰਹਿਣਗੇ। ਹਾਲਾਂਕਿ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਵੀ ਸੱਦਾ ਪੱਤਰ ਭੇਜਿਆ ਗਿਆ ਸੀ ਪਰ ਸੂਤਰ ਦੱਸਦੇ ਹਨ ਕਿ ਉਨ੍ਹਾਂ ਦੇ ਆਉਣ ਦੀਆਂ ਸੰਭਾਵਨਾਵਾਂ ਮੱਧਮ ਹਨ।