ETV Bharat / city

ਏਆਈਜੀ ਆਸ਼ੀਸ਼ ਕਪੂਰ ਨੂੰ ਪੰਜਾਬ ਵਿਜੀਲੈਂਸ ਨੇ ਕੀਤਾ ਗ੍ਰਿਫਤਾਰ

ਪੰਜਾਬ ਵਿਜੀਲੈਂਸ ਨੇ ਪੰਜਾਬ ਪੁਲਿਸ ਦੇ ਏਆਈਜੀ ਆਸ਼ੀਸ਼ ਕਪੂਰ ਨੂੰ ਗ੍ਰਿਫਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਕਿਸੇ ਮਾਮਲੇ ਵਿੱਚ ਰਿਸ਼ਵਤ ਲੈਣ ਦੇ ਇਲਜ਼ਾਮ ਹੇਠ ਗ੍ਰਿਫਤਾਰ ਕੀਤਾ ਗਿਆ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਅਗਲੀ ਕਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

AIG Ashish Kapoor arrest
ਏਆਈਜੀ ਆਸ਼ੀਸ਼ ਕਪੂਰ ਨੂੰ ਹਿਰਾਸਤ ਵਿੱਚ ਲੈ ਲਿਆ
author img

By

Published : Oct 6, 2022, 2:04 PM IST

Updated : Oct 6, 2022, 4:01 PM IST

ਮੁਹਾਲੀ: ਵਿਜੀਲੈਂਸ ਬਿਊਰੋ ਪੰਜਾਬ ਨੇ ਸਹਾਇਕ ਇੰਸਪੈਕਟਰ ਜਨਰਲ ਆਫ ਪੁਲਿਸ ਆਸ਼ੀਸ਼ ਕਪੂਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਵਿਜੀਲੈਂਸ ਨੇ ਅਸ਼ੀਸ਼ ਕਪੂਰ ਨੂੰ ਵੱਖ-ਵੱਖ ਚੈੱਕਾਂ ਰਾਹੀਂ ਇੱਕ ਕਰੋੜ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਗਿਆ ਹੈ। ਇਸ ਮੁਕੱਦਮੇ ਵਿੱਚ ਡੀਐਸਪੀ ਇੰਟੈਲੀਜੈਂਸ ਪਵਨ ਕੁਮਾਰ ਅਤੇ ਏਐਸਆਈ ਹਰਜਿੰਦਰ ਸਿੰਘ ਨੂੰ ਵੀ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਨੇ ਤਿੰਨੇ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈਪੀਸੀ ਦੀ ਧਾਰਾ 420, 120-ਬੀ ਤਹਿਤ ਕੇਸ ਦਰਜ ਕੀਤਾ ਗਿਆ ਹੈ ਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸਾਲ 2016 ਵਿੱਚ ਕੇਂਦਰੀ ਜੇਲ, ਅੰਮ੍ਰਿਤਸਰ ਵਿਖੇ ਬਤੌਰ ਸੁਪਰਡੈਂਟ ਜੇਲ੍ਹ ਤੈਨਾਤੀ ਦੌਰਾਨ ਆਸ਼ੀਸ਼ ਕਪੂਰ ਦੀ ਜਾਣ-ਪਛਾਣ ਸੈਕਟਰ 30, ਕੁਰੂਕਸ਼ੇਤਰ, ਹਰਿਆਣਾ ਦੀ ਪੂਨਮ ਰਾਜਨ ਨਾਂ ਔਰਤ ਨਾਲ ਹੋ ਗਈ ਸੀ, ਜੋ ਕਿ ਕਿਸੇ ਕੇਸ ਵਿੱਚ ਜੇਲ ਵਿੱਚ ਜੁਡੀਸ਼ੀਅਲ ਰਿਮਾਂਡ ਅਧੀਨ ਸੀ।

ਜਦੋਂ ਪੂਨਮ ਰਾਜਨ ਆਪਣੀ ਮਾਂ ਪ੍ਰੇਮ ਲਤਾ, ਭਰਾ ਕੁਲਦੀਪ ਸਿੰਘ ਅਤੇ ਭਰਜਾਈ ਪ੍ਰੀਤੀ ਸਮੇਤ ਥਾਣਾ ਜ਼ੀਰਕਪੁਰ ਵਿਖੇ ਆਈਪੀਸੀ ਦੀ ਧਾਰਾ 420 ਅਤੇ 120-ਬੀ ਤਹਿਤ ਦਰਜ ਐਫ.ਆਈ.ਆਰ ਵਿਚ ਪੁਲਿਸ ਰਿਮਾਂਡ 'ਤੇ ਸੀ ਤਾਂ ਉਸ ਸਮੇਂ ਆਸ਼ੀਸ਼ ਕਪੂਰ ਥਾਣਾ ਜ਼ੀਰਕਪੁਰ ਵਿਖੇ ਗਿਆ ਅਤੇ ਧੋਖੇ ਨਾਲ ਪੂਨਮ ਰਾਜਨ ਦੀ ਮਾਂ ਪ੍ਰੇਮ ਲਤਾ ਨੂੰ ਜ਼ਮਾਨਤ ਦਿਵਾਉਣ ਅਤੇ ਅਦਾਲਤ ਤੋਂ ਬਰੀ ਕਰਾਉਣ ਵਿਚ ਮੱਦਦ ਕਰਨ ਲਈ ਰਾਜ਼ੀ ਕਰ ਲਿਆ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਬਾਅਦ ਅਸ਼ੀਸ਼ ਕਪੂਰ ਨੇ ਥਾਣਾ ਜ਼ੀਰਕਪੁਰ ਦੇ ਤੱਤਕਾਲੀ ਐਸਐਚਓ ਪਵਨ ਕੁਮਾਰ, ਅਤੇ ਏਐਸਆਈ ਹਰਜਿੰਦਰ ਸਿੰਘ ਦੀ ਮਿਲੀਭੁਗਤ ਨਾਲ ਪੂਨਮ ਰਾਜਨ ਦੀ ਭਰਜਾਈ ਪ੍ਰੀਤੀ ਨੂੰ ਬੇਕਸੂਰ ਕਰਾਰ ਦੇ ਦਿੱਤਾ। ਇਸ ਮੱਦਦ ਦੇ ਬਦਲੇ ਵਿੱਚ ਆਸ਼ੀਸ਼ ਕਪੂਰ ਨੇ ਉਕਤ ਪ੍ਰੇਮ ਲਤਾ ਤੋਂ 1,00,00,000 ਦੀ ਰਕਮ ਦੇ ਵੱਖ-ਵੱਖ ਚੈੱਕਾਂ 'ਤੇ ਦਸਤਖਤ ਕਰਵਾ ਲਏ ਜੋ ਆਪਣੇ ਜਾਣਕਾਰਾਂ ਦੇ ਨਾਂ 'ਤੇ ਜਮ੍ਹਾ ਕਰਵਾ ਕੇ ਏਐੱਸਆਈ ਹਰਜਿੰਦਰ ਸਿੰਘ ਰਾਹੀਂ ਰੁਪਏ ਪ੍ਰਾਪਤ ਕਰ ਲਏ।

ਬੁਲਾਰੇ ਨੇ ਅੱਗੇ ਦੱਸਿਆ ਕਿ ਅਜਿਹਾ ਕਰਕੇ ਮੁਲਜ਼ਮਾਂ ਅਸ਼ੀਸ਼ ਕਪੂਰ, ਪਵਨ ਕੁਮਾਰ ਅਤੇ ਹਰਜਿੰਦਰ ਸਿੰਘ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਤੇ ਆਈਪੀਸੀ ਦੀ ਧਾਰਾ 420, 120-ਬੀ ਤਹਿਤ ਜੁਰਮ ਕਰਨ ਉਤੇ ਮੌਜੂਦਾ ਕੇਸ ਦਰਜ ਕੀਤਾ ਗਿਆ ਹੈ।

ਇਹ ਵੀ ਪੜੋ: ਪੁਲਿਸ ਮੁਲਾਜ਼ਮਾਂ ਨਾਲ ਲੁੱਟ ਕਰ ਵਾਲੇ ਲੁਟੇਰੇ ਕਾਬੂ

Last Updated : Oct 6, 2022, 4:01 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.