ਚੰਡੀਗੜ੍ਹ : ਪੰਜਾਬ ਵਿੱਚ ਮੌਸਮ ਦਾ ਮਿਜਾਜ਼ ਬਦਲ ਰਿਹਾ ਹੈ। ਮੌਸਮ ਦੇ ਬਦਲਾਅ ਨਾਲ ਆਮ ਲੋਕਾਂ ਦੇ ਜੀਵਨ ਉੱਤੇ ਵੀ ਪ੍ਰਭਾਵ ਪੈਂਦਾ ਹੈ। ਇਸ ਦੇ ਮੱਦੇ ਨਜ਼ਰ ਹੀ ਆਈਐਮਡੀ ਨੇ ਮੌਸਮ ਨੂੰ ਲੈਕੇ ਇੱਕ ਵਿਸ਼ੇਸ਼ ਬੁਲੇਟਿਨ ਜਾਰੀ ਕੀਤਾ ਹੈ। ਜਿਸ ਵਿੱਚ ਮੌਸਮ ਮਾਹਿਰਾਂ ਨੇ ਸੰਭਾਵਨਾ ਜਤਾਈ ਹੈ ਕਿ 10 ਸਤੰਬਰ ਤੱਕ ਪੰਜਾਬ ਦੇ ਵੱਖ -ਵੱਖ ਹਿੱਸਿਆਂ ਵਿੱਚ ਮੀਂਹ ਅਤੇ ਗਰਜਨਾਂ ਵੀ ਹੋ ਸਕਦੀ ਹੈ।
ਇਸ ਦੇ ਨਾਲ ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਮੈਦਾਨੀ ਇਲਾਕਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 29 ਤੋਂ 36 ਡਿਗਰੀ ਸੈਲਸੀਅਸ ਅਤੇ ਘੱਟੋ ਘੱਟ ਤਾਪਮਾਨ 24 ਤੋਂ 27 ਡਿਗਰੀ ਸੈਲਸੀਅਸ ਦੇ ਨੇੜੇ ਰਹਿ ਸਕਦਾ ਹੈ। ਸਵੇਰੇ ਹਵਾ ਵਿੱਚ ਨਮੀ ਦੀ ਮਾਤਰਾ 74 ਤੋਂ 89 ਪ੍ਰਤੀਸ਼ਤ ਦੇ ਵਿਚਕਾਰ ਹੋਣ ਦਾ ਅਨੁਮਾਨ ਹੈ, ਜਦੋਂ ਕਿ ਸ਼ਾਮ ਨੂੰ ਨਮੀ ਦੀ ਮਾਤਰਾ 68 ਤੋਂ 76 ਪ੍ਰਤੀਸ਼ਤ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਖੇਤੀ ਦੇ ਵਰਗ ਨਾਲ ਜੁੜੇ ਲੋਕਾਂ ਨੂੰ ਲਈ ਵੀ ਨਿਰਦੇਸ਼ ਜਾਰੀ ਕੀਤੇ ਹਨ। ਖੇਤੀ ਮਾਹਿਰਾਂ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਮੌਸਮ ਦੇ ਮਿਜਾਜ਼ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਨੂੰ ਆਪਣੀ ਖੇਤੀ ਨਾਲ ਸਬੰਧਤ ਕੰਮ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋਂ : ਬਾੜਮੇਰ 'ਚ ਲੈਂਡਿੰਗ ਏਅਰਸਟ੍ਰਿਪ ਦੀ ਸ਼ੁਰੂਆਤ, ਰਾਜਨਾਥ, ਗੜਕਰੀ ਨੇ ਕੀਤਾ ਉਦਘਾਟਨ