ਚੰਡੀਗੜ੍ਹ: ਗਰਮੀ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਪੰਜਾਬ ਦੇ ਤਾਪਮਾਨ ਨੂੰ ਲੈ ਕੇ ਅਨੁਮਾਨ ਹੈ ਕਿ ਰਾਜ ਵਿੱਚ ਪ੍ਰੀ-ਮੌਨਸੂਨ ਸਰਗਰਮੀਆਂ ਸਰਗਰਮ ਹੋ ਸਕਦੀਆਂ ਹਨ। ਆਉਣ ਵਾਲੇ ਦਿਨਾਂ 'ਚ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ। ਪੰਜਾਬ ਦੇ ਵਧੇਰੇ ਸ਼ਹਿਰ ਵਿੱਚ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਜਿਆਦਾ ਰਹਿ ਸਕਦਾ ਹੈ।
ਇਹ ਵੀ ਪੜੋ: ਸਿੱਧੂ ਅੱਜ ਕਰ ਸਕਦੇ ਨੇ ਸਰੰਡਰ, ਸੁਰੱਖਿਆ ਵੀ ਲਈ ਵਾਪਸ
ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 43 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹੇਗਾ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਦੇ ਅਨੂਸਾਰ ਅੱਜ ਮੌਸਮ ਸਾਫ਼ ਰਹੇਗਾ ਅਤੇ ਤਾਪਮਾਨ ਦੇ ਵਧਣ ਦਾ ਅਨੁਮਾਨ ਹਨ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ। ਧੁੱਪ ਨਿਕਲਣ ਦੀ ਉਮੀਦ ਜਤਾਈ ਜਾ ਰਹੀ ਹੈ ਅਤੇ ਗਰਮੀ ਵਧੇਗੀ।
ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹੇਗੀ। ਅੱਜ ਸੂਰਜ ਨਿਕਲੇਗਾ ਅਤੇ ਤੇਜ਼ ਧੁੱਪ ਦੇ ਨਾਲ-ਨਾਲ ਬੱਦਲਵਾਈ ਸਰਦੀ ਹੈ।
ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਅਤੇ ਘੱਟ ਤੋਂ ਘੱਟ 29 ਡਿਗਰੀ ਰਹਿਣ ਦੀ ਉਮੀਦ ਹੈ। ਬੱਦਲਵਾਈ ਰਹੇਗੀ ਅਤੇ ਗਰਮੀ ਦੇਖਣ ਨੂੰ ਮਿਲ ਸਰਦੀ ਹੈ।
ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਅਤੇ ਘੱਟ ਤੋਂ ਘੱਟ 29 ਡਿਗਰੀ ਤੱਕ ਰਹਿ ਸਕਦਾ ਹੈ। ਮੌਸਮ ਵਿਭਾਗ ਦੇ ਅਨੁਸਾਰ ਅੱਜ ਅਸਮਾਨ ਸਾਫ਼ ਰਹੇਗਾ ਅਤੇ ਧੁਪ ਦਿਨਭਰ ਨਿਕਲੇਗੀ।
ਇਹ ਵੀ ਪੜ੍ਹੋ: vegetables Prices: ਜਾਣੋ ਅੱਜ ਕੀ ਹੈ ਸਬਜੀਆਂ ਦੇ ਰੇਟ