ਚੰਡੀਗੜ੍ਹ: ਮਾਨਸੂਨ ਪੰਜਾਬ ਵਿੱਚ ਆ ਚੁਕਿਆ ਹੈ ਜਿਸ ਨਾਲ ਗਰਮੀ ਤੋਂ ਥੋੜੀ ਰਾਹਤ ਮਿਲੀ ਹੈ। ਆਸਮਾਨ ਵਿੱਚ ਬੱਦਲਵਾਹੀ ਦੇਖਣ ਨੂੰ ਮਿਲ ਰਹੀ ਹੈ ਅਤੇ ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਸੂਬੇ ਭਰ ਵਿੱਚ ਲਗਾਤਾਰ ਇੱਕ ਹਫ਼ਤਾ ਰੁਕ-ਰੁਕ ਕੇ ਮੀਂਹ ਪਵੇਗਾ।
ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 34 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹੇਗਾ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।
ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹੇਗਾ ਤੇ ਮੌਸਮ ਸਾਫ਼ ਰਹੇਗਾ।
ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹਿਣ ਦੀ ਉਮੀਦ ਹੈ।
ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਤੱਕ ਰਹਿ ਸਕਦਾ ਹੈ।
ਇਹ ਵੀ ਪੜ੍ਹੋ: ਅੰਤਰਰਾਸ਼ਟਰੀ ਪਲਾਸਟਿਕ ਬੈਗ ਮੁਕਤ ਦਿਵਸ:ਜ਼ਿੰਦਗੀ ਲਈ ਜ਼ਹਿਰ ਹੈ ਪਲਾਸਟਿਕ...ਅੱਜ ਹੀ ਕਰੋ ਬਾਈਕਾਟ