ETV Bharat / city

ਪੰਜਾਬ ਨੂੰ ਆਲੂ ਬੀਜ ਕੇਂਦਰ ਵਜੋਂ ਕੀਤਾ ਜਾਵੇਗਾ ਵਿਕਸਤ - Chief Minister Charanjit Singh Channi

ਪੰਜਾਬ ਮੰਤਰੀ ਮੰਡਲ ਵੱਲੋਂ ਨਗਰ ਸੁਧਾਰ ਟਰੱਸਟ ਦੇ ਅਲਾਟੀਆਂ ਤੋਂ ਵਸੂਲੀ ਜਾਣ ਵਾਲੀ ਰਾਸ਼ੀ ਉਤੇ ਵਿਆਜ ਦਰ 50 ਫੀਸਦੀ ਘਟਾਉਣ ਦੀ ਪ੍ਰਵਾਨਗੀ, ਫੈਸਲੇ ਨਾਲ 40,000 ਪਰਿਵਾਰਾਂ ਨੂੰ ਲਾਭ ਹੋਵਗਾ।

ਪੰਜਾਬ ਨੂੰ ਆਲੂ ਬੀਜ ਕੇਂਦਰ ਵਜੋਂ ਕੀਤਾ ਜਾਵੇਗਾ ਵਿਕਸਤ

author img

By

Published : Nov 7, 2021, 5:58 PM IST

ਚੰਡੀਗੜ੍ਹ: ਸੂਬਾ ਭਰ ਵਿੱਚ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ, ਮੰਤਰੀ ਮੰਡਲ ਨੇ ਇੰਪਰੂਵਮੈਂਟ ਟਰੱਸਟਾਂ ਦੇ ਅਲਾਟੀਆਂ ਤੋਂ ਵਸੂਲੀ ਜਾਣ ਵਾਲੀ ਵਾਧੇ ਦੀ ਰਕਮ ਉਤੇ ਵਸੂਲ ਕੀਤੀ ਜਾਣ ਵਾਲੀ ਵਿਆਜ ਦੀ ਦਰ 15 ਫੀਸਦੀ ਪ੍ਰਤੀ ਸਾਲਾਨਾ (ਸਧਾਰਨ ਵਿਆਜ) ਤੋਂ ਘਟਾ ਕੇ 7.5 ਪ੍ਰਤੀ ਸਾਲਾਨਾ (ਸਧਾਰਨ ਵਿਆਜ) ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਇਹ ਫੈਸਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ(Chief Minister Charanjit Singh Channi) ਦੀ ਪ੍ਰਧਾਨਗੀ ਹੇਠ ਇੱਥੇ ਪੰਜਾਬ ਭਵਨ(Punjab Bhawan) ਵਿਖੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਮੁਤਾਬਕ ਇਸ ਫੈਸਲੇ ਨਾਲ ਨਗਰ ਸੁਧਾਰ ਟਰੱਸਟ ਦੀਆਂ ਵੱਖ-ਵੱਖ ਸਕੀਮਾਂ ਅਧੀਨ ਲਗਪਗ 40,000 ਪਰਿਵਾਰਾਂ ਨੂੰ ਫਾਇਦਾ ਹੋਵੇਗਾ।

ਇਹ ਕਦਮ ਵੱਖ-ਵੱਖ ਇੰਪਰੂਵਮੈਂਟ ਟਰੱਸਟਾਂ ਪਾਸੋਂ ਵਾਰ-ਵਾਰ ਪ੍ਰਾਪਤ ਹੋਈਆਂ ਅਪੀਲਾਂ ਉਤੇ ਚੁੱਕਿਆ ਗਿਆ ਹੈ। ਜਿਨ੍ਹਾਂ ਨੇ ਬੇਨਤੀ ਕੀਤੀ ਸੀ ਕਿ ਅਲਾਟੀਆਂ ਪਾਸੋਂ ਵਸੂਲ ਕੀਤੀ ਜਾਣ ਵਾਲੀ ਵੱਧ ਰਕਮ ਉਤੇ ਵਿਆਜ ਦਰ ਜਾਂ ਤਾਂ ਮੁਆਫ਼ ਕਰ ਦਿੱਤੀ ਜਾਵੇ ਜਾਂ ਘਟਾ ਦਿੱਤੀ ਜਾਵੇ।

ਵਿਧਾਨ ਸਭਾ ਦੇ ਇਜਲਾਸ 11 ਨਵੰਬਰ ਨੂੰ ਇੱਕ ਦਿਨ ਲਈ ਹੋਰ ਹੋਵੇਗਾ, ਅਨੇਕਾਂ ਵਿਧਾਨਕ ਕਾਰਜਾਂ/ਕਰਤੱਵਾਂ ਦੇ ਮੱਦੇਨਜ਼ਰ ਮੰਤਰੀ ਮੰਡਲ ਨੇ 15ਵੀਂ ਪੰਜਾਬ ਵਿਧਾਨ ਸਭਾ ਦਾ 16ਵਾਂ ਇਜਲਾਸ ਇਕ ਦਿਨ ਹੋਰ ਵਧਾ ਕੇ 11 ਨਵੰਬਰ (ਵੀਰਵਾਰ) ਨੂੰ ਵੀ ਕਰਵਾਉਣ ਦਾ ਫੈਸਲਾ ਕੀਤਾ ਹੈ। ਇਸ ਤੋਂ ਪਹਿਲਾਂ ਇਹ ਇਜਲਾਸ ਇਕ ਦਿਨ 8 ਨਵੰਬਰ, 2021 (ਸੋਮਵਾਰ) ਨੂੰ ਹੋਵੇਗਾ।

ਪੰਜਾਬ ਨੂੰ ਆਲੂ ਬੀਜ ਕੇਂਦਰ ਵਜੋਂ ਕੀਤਾ ਜਾਵੇਗਾ ਵਿਕਸਤ

ਇਸ ਨਾਲ ਹੁਣ ਵਿਧਾਨ ਸਭਾ ਦਾ ਸੈਸ਼ਨ ਹੁਣ 8 ਨਵੰਬਰ ਅਤੇ 11 ਨਵੰਬਰ ਨੂੰ ਦੋ ਦਿਨ ਲਈ ਹੋਵੇਗਾ। ਪੰਜਾਬ ਮੰਤਰੀ ਮੰਡਲ ਨੇ ‘ਦਾ ਪੰਜਾਬ ਟਿਸ਼ੂ ਕਲਚਰ ਬੇਸਡ ਸੀਡਰ ਪੋਟੈਟੋ ਰੂਲਜ਼-2021’ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜਿਸ ਨਾਲ ਪੰਜਾਬ ਨੂੰ ਆਲੂ ਬੀਜ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ ਅਤੇ ਇਹ ਕਦਮ ਇਕ ਲੱਖ ਹੈਕਟੇਅਰ ਰਕਬੇ ਤੋਂ ਆਲੂਆਂ ਦੀ 4 ਲੱਖ ਮੀਟਰਕ ਟਨ ਪੈਦਾਵਾਰ ਵਧਾਉਣ ਲਈ ਸੂਬਾ ਸਰਕਾਰ ਦੇ ਖੇਤੀ ਵੰਨ-ਸੁਵੰਨਤਾ ਦੇ ਟੀਚੇ ਨੂੰ ਪ੍ਰਾਪਤ ਕਰਨ ਵਿਚ ਵੀ ਸਹਾਈ ਹੋਵੇਗਾ।

ਇਸ ਫੈਸਲੇ ਨਾਲ ਪੰਜਾਬ, ਟਿਸ਼ੂ ਕਲਚਰ ਅਧਾਰਿਤ ਪ੍ਰਮਾਣੀਕਰਨ ਦੀ ਸਹੂਲਤ ਵਾਲਾ ਮੁਲਕ ਦਾ ਪਹਿਲਾਂ ਸੂਬਾ ਬਣ ਜਾਵੇਗਾ। ਜਿਸ ਨਾਲ ਜਲੰਧਰ-ਕਪੂਰਥਲਾ ਆਲੂਆਂ ਦੀ ਬਰਾਮਦ ਧੁਰੇ ਵਜੋਂ ਵਿਕਸਤ ਹੋਵੇਗਾ। ਇਸੇ ਦੌਰਾਨ ਮੰਤਰੀ ਮੰਡਲ ਨੇ ‘ਪੰਜਾਬ ਫਲ ਨਰਸਰੀ ਐਕਟ-2021’ ਵਿਚ ਸੋਧ ਕਰਕੇ ‘ਪੰਜਾਬ ਬਾਗਬਾਨੀ ਨਰਸਰੀ ਬਿੱਲ-2021’ ਵਿਧਾਨ ਸਭਾ ਦੇ ਇਜਲਾਸ ਵਿਚ ਲਿਆਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਬੁਢਾਪਾ ਪੈਨਸ਼ਨ

ਵਧੀ ਹੋਈ ਪੈਨਸ਼ਨ ਚੈੱਕਾਂ ਰਾਹੀਂ ਅਦਾ ਕਰਨ ਦੀ ਕਾਰਜ-ਬਾਅਦ ਪ੍ਰਵਾਨਗੀ ਮੰਤਰੀ ਮੰਡਲ ਨੇ ਜੁਲਾਈ, 2021 ਮਹੀਨੇ ਦੀ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਕੀਮਾਂ ਦੇ ਤਹਿਤ ਵਧੀ ਹੋਈ ਪੈਨਸ਼ਨ ਦੀ ਅਦਾਇਗੀ ਦੀ ਕਾਰਜ-ਬਾਅਦ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਇਸ ਵਿਚ ਇਕ ਵਾਰ ਲਈ ਢਿੱਲ ਦਿੱਤੀ ਗਈ ਹੈ ਅਤੇ ਉਸ ਤੋਂ ਬਾਅਦ ਪੈਨਸ਼ਨ ਦੀ ਵੰਡ ਪਹਿਲਾ ਵਾਂਗ ਬੈਂਕ ਖਾਤਿਆਂ ਵਿਚ ਸਿੱਧੀ ਅਦਾਇਗੀ ਹੋਵੇਗੀ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਇਕ ਜੁਲਾਈ, 2021 ਤੋਂ ਬੁਢਾਪਾ ਅਤੇ ਹੋਰ ਵਿੱਤੀ ਸਹਾਇਤਾ ਅਧੀਨ ਪੈਨਸ਼ਨ ਰਾਸ਼ੀ 750 ਰੁਪਏ ਤੋਂ ਵਧਾ ਕੇ 1500 ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਹੈ।

ਇਹ ਵੀ ਪੜ੍ਹੋ:ਪੰਜਾਬ ਕੈਬਨਿਟ ’ਚ ਲਏ ਗਏ ਵੱਡੇ ਫੈਸਲੇ, ਜਾਣੋ ਪੰਜਾਬ ਦੇ ਲੋਕਾਂ ਨੂੰ ਕੀ-ਕੀ ਮਿਲੀ ਰਾਹਤ...

ETV Bharat Logo

Copyright © 2025 Ushodaya Enterprises Pvt. Ltd., All Rights Reserved.