ਚੰਡੀਗੜ੍ਹ: ਖੇਤੀ ਕਾਨੂੰਨਾਂ ਦੇ ਵਿਰੋਧ ਦੀ ਆਵਾਜ਼ ਅੰਤਰਰਾਸ਼ਟਰੀ ਪੱਧਰ 'ਤੇ ਵੀ ਸੁਨਣ ਨੂੰ ਮਿਲ ਰਹੀ ਹੈ। ਕਿਸਾਨਾਂ ਦੇ ਹੱਕਾਂ ਦੀ ਹਮਾਇਤ ਲਈ ਵਿਦੇਸ਼ਾਂ 'ਚ ਵੱਸੇ ਪੰਜਾਬੀ ਉਨ੍ਹਾਂ ਦਾ ਸਾਥ ਦੇ ਰਹੇ ਹਨ। ਇਸੇ ਤਹਿਤ ਕੈਨੇਡਾ, ਬ੍ਰਿਟੇਨ, ਅਮਰੀਕਾ, ਆਸਟ੍ਰੇਲਿਆ, ਵਰਗੇ ਮੁਲਕਾਂ 'ਚੋਂ ਲੋਕਾਂ ਨੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਮੁਜਾਹਰੇ ਕੀਤੇ।
ਆਸਟ੍ਰੇਲਿਆ 'ਚ ਰੋਸ ਪ੍ਰਦਰਸ਼ਨ
ਆਸਟ੍ਰੇਲਿਆ 'ਚ ਵੱਸੇ ਪੰਜਾਬੀਆਂ ਨੇ ਕਿਸਾਨਾਂ ਦਾ ਹੌਸਲਾ ਬੁਲੰਦ ਕਰਨ ਲਈ ਤੇ ਖੇਤੀ ਕਾਨੂੰਨਾਂ ਦੇ ਖਿਲਾਫ਼ ਸ਼ਾਂਤਮਈ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਉੱਥੇ ਭਾਰਤੀ ਦੂਤਾਵਾਸ ਦੀ ਰਿਹਾਇਸ਼ ਦੇ ਬਾਹਰ ਵੀ ਪ੍ਰਦਰਸ਼ਨ ਕੀਤਾ।
ਕੈਨੇਡਾ 'ਚ ਪ੍ਰਦਰਸ਼ਨ
ਕੈਨੇਡਾ ਨੂੰ ਮਿਨੀ ਪੰਜਾਬ ਵੀ ਕਿਹਾ ਜਾਂਦਾ ਹੈ ਕਿਉਂਕਿ ਪੰਜਾਬੀਆਂ ਦੀ ਵੱਡੀ ਤਦਾਦ ਹਰ ਸਾਲ ਕੈਨੇਡਾ ਨੂੰ ਰੁਖ਼ ਕਰਦੀ ਹੈ। ਕੈਨੇਡਾ ਵੀ ਲੋਕ ਕਿਸਾਨਾਂ ਦੇ ਹੱਕਾਂ 'ਚ ਰੋਸ ਪ੍ਰਦਰਸ਼ਨ ਕਰਦੇ ਦਿਖੇ। ਉਨ੍ਹਾਂ ਨੇ ਵੀ ਹੱਥਾਂ 'ਚ ਤਖ਼ਤੀਆਂ ਫੜ੍ਹ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ।
ਅਮਰੀਕਾ 'ਚ ਖੇਤੀ ਬਿੱਲਾਂ ਦਾ ਵਿਰੋਧ
ਸੈਂਕੜੇ ਦੀ ਤਦਾਦ 'ਚ ਲੋਕ ਇੱਕਠੇ ਹੋਏ ਤੇ ਇਨ੍ਹਾਂ ਕਾਨੂੰਨਾਂ ਦੇ ਵਿਰੁੱਧ ਰੋਸ ਰੈਲ਼ੀ ਕੱਢੀ ਤੇ ਕਿਸਾਨੀ ਅੰਦੋਲਨ ਨੂੰ ਆਪਣਾ ਸਮਰਥਨ ਕੀਤਾ।
ਲੰਡਨ 'ਚ ਖੇਤੀ ਕਾਨੂੰਨਾਂ ਦਾ ਵਿਰੋਧ
ਲੰਡਨ 'ਚ ਵੀ ਖੇਤੀ ਕਾਨੂੰਨਾਂ ਦਾ ਭਰਪੂਰ ਵਿਰੋਧ ਹੋਇਆ। ਉਨ੍ਹਾਂ ਨੇ ਇਸ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕੀਤਾ ਤੇ ਭਾਰਤੀ ਦੂਤਾਵਾਸ ਵਿਰੁੱਧ ਨਾਅਰੇਬਾਜੀ ਵੀ ਕੀਤੀ। ਲੰਡਨ 'ਚ ਕੋਰੋਨਾ ਮਹਾਂਮਾਰੀ ਦੇ ਸਖ਼ਤ ਦਿਸ਼ਾ ਨਿਰਦੇਸ਼ ਦੇ ਚੱਲਦਿਆਂ ਕਈ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ।