ETV Bharat / city

ਆਪ ਸਰਕਾਰ ਦਾ ਪਹਿਲਾ ਬਜਟ, ਸਿਹਤ ਅਤੇ ਸਿੱਖਿਆ ਰਹੇਗਾ ਫੋਕਸ - ਭਲਕੇ ਪੇਸ਼ ਹੋਵੇਗਾ ਪੰਜਾਬ ਦਾ ਬਜਟ

ਵਿਧਾਨ ਸਭਾ ਦਾ ਬਜਟ ਸੈਸ਼ਨ ਦੇ ਤੀਜੇ ਦਿਨ ਯਾਨੀ ਸੋਮਵਾਰ ਨੂੰ ਪੰਜਾਬ ਦਾ ਬਜਟ ਪੇਸ਼ (Punjab's budget will be presented tomorrow) ਕੀਤਾ ਜਾਵੇਗਾ ਜੋ ਕਿ ਕੈਬਨਿਟ ਮੰਤਰੀ ਹਰਪਾਲ ਚੀਮਾ ਪੇਸ਼ ਕਰਨਗੇ।

ਭਲਕੇ ਵਿੱਤ ਮੰਤਰੀ ਪੇਸ਼ ਕਰਨਗੇ ਪੰਜਾਬ ਦਾ ਬਜਟ
ਵਿੱਤ ਮੰਤਰੀ ਪੇਸ਼ ਕਰਨਗੇ ਪੰਜਾਬ ਦਾ ਬਜਟ
author img

By

Published : Jun 26, 2022, 9:14 PM IST

Updated : Jun 27, 2022, 10:35 AM IST

ਚੰਡੀਗੜ੍ਹ: ਪੰਜਾਬ ਦੀ 16ਵੀਂ ਵਿਧਾਨ ਸਭਾ ਦਾ ਬਜਟ ਸੈਸ਼ਨ ਚੱਲ ਰਿਹਾ ਹੈ। ਦੱਸ ਦਈਏ ਕਿ ਪੰਜਾਬ ਦਾ ਬਜਟ ਸੈਸ਼ਨ 24 ਜੂਨ ਤੋਂ ਸ਼ੁਰੂ ਹੋਇਆ ਸੀ ਜੋ 30 ਜੂਨ ਤੱਕ ਚੱਲੇਗਾ। ਬਜਟ ਸੈਸ਼ਨ ਦੇ ਦੂਜੇ ਦਿਨ ਯਾਨੀ ਸ਼ਨੀਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਦੇ ਸੰਬੋਧਨ ਦਾ ਜਵਾਬ ਵੀ ਦਿੱਤਾ ਸੀ ਤੇ ਇਸ ਤੋਂ ਇਲਾਵਾ ਉਨ੍ਹਾਂ ਨੇ ਕਈ ਵੱਡੇ ਐਲਾਨ ਵੀ ਕੀਤੇ।

ਅੱਜ ਪੇਸ਼ ਹੋਵੇਗਾ ਬਜਟ: ਦੱਸ ਦਈਏ ਕਿ ਵਿਧਾਨ ਸਭਾ ਦਾ ਬਜਟ ਸੈਸ਼ਨ ਦੇ ਤੀਜੇ ਦਿਨ ਯਾਨੀ ਸੋਮਵਾਰ ਨੂੰ ਪੰਜਾਬ ਦਾ ਬਜਟ ਪੇਸ਼ ਕੀਤਾ ਜਾਵੇਗਾ ਜੋ ਕਿ ਕੈਬਨਿਟ ਮੰਤਰੀ ਹਰਪਾਲ ਚੀਮਾ ਪੇਸ਼ ਕਰਨਗੇ। ਇਸ ਸਬੰਧੀ ਸੀਐੱਮ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਸੀ ਕਿ ਸਾਰੇ ਪੰਜਾਬੀਆਂ ਨੂੰ ਵਧਾਈਆਂ! ਪੰਜਾਬ ਦੇ ਇਤਿਹਾਸ 'ਚ ਪਹਿਲੀ ਵਾਰ..ਆਮ ਲੋਕਾਂ ਦੀ ਰਾਏ ਨਾਲ ਬਣਿਆ ਆਮ ਲੋਕਾਂ ਦਾ ਬਜਟ ਪੇਸ਼ ਹੋਵੇਗਾ।

ਇਹ ਵੀ ਪੜੋ: ਸੰਗਰੂਰ ਜ਼ਿਮਨੀ ਚੋਣਾਂ ਵਿੱਚ ਹੋਈ ਹਾਰ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਕਿਹਾ, ਲੋਕਾਂ ਦਾ...

ਕਿ ਔਰਤਾਂ ਨੂੰ ਮਿਲਣਗੇ 1000 ਰੁਪਏ : ਆਪ ਸਰਕਾਰ ਵਲੋਂ ਇਹ ਵਾਅਦਾ ਕੀਤਾ ਗਿਆ ਸੀ ਕਿ ਸਰਕਾਰ ਬਣਨ ਤੋਂ ਬਾਅਦ ਔਰਤਾਂ ਨੂੰ 1000 ਰੁਪਏ ਮਹੀਨਾ ਮਿਲਣਗੇ | ਇਸ ਫਾਸਿਲੇ ਤੇ ਲੋਕਾਂ ਦੀਆਂ ਨਿਗਾਹਾਂ ਟਿਕੀਆਂ ਹੋਈਆਂ ਹਨ |

ਕਾਗਜ਼ ਰਹਿਤ ਹੋਵੇਗਾ ਪੰਜਾਬ ਦਾ ਬਜਟ: ਸੀਐੱਮ ਮਾਨ ਨੇ ਦੱਸਿਆ ਕਿ ਆਉਣ ਵਾਲਾ ਬਜਟ ਕਾਗਜ ਰਹਿਤ ਹੋਵੇਗਾ। ਇਸ ਮਾਨ ਨੇ ਕਿਹਾ ਸੀ ਕਿ ਇਸ ਵਾਰ ਪੰਜਾਬ ਸਰਕਾਰ ਦਾ ਬਜਟ ਕਾਗਜ਼ ਰਹਿਤ ਹੋਵੇਗਾ। ਜਿਸ ਨਾਲ ਖਜ਼ਾਨੇ ਦੇ ਲਗਭਗ 21 ਲੱਖ ਰੁਪਏ ਬਚਣਗੇ। ਨਾਲ ਹੀ 34 ਟਨ ਕਾਗਜ਼ ਦੀ ਵੀ ਬਚਤ ਹੋਵੇਗੀ। ਜਿਸ ਤੋਂ ਸਾਫ ਹੈ ਕਿ 814 ਤੋਂ 834 ਦੇ ਕਰੀਬ ਦਰਖਤ ਵੀ ਬਚਣਗੇ। ਨਾਲ ਹੀ ਉਨ੍ਹਾਂ ਕਿਹਾ ਕਿ ਇਹ ਸਰਕਾਰ ਦਾ ਈ ਗਵਰਨਸ ਵੱਲ ਇੱਕ ਹੋਰ ਵੱਡਾ ਕਦਮ ਹੈ।

ਲੋਕਾਂ ਤੋਂ ਮੰਗੇ ਸੀ ਸੁਝਾਅ: ਕਾਬਿਲੇਗੌਰ ਹੈ ਕਿ ਪੰਜਾਬ ਦੇ ਸੀਐੱਮ ਭਗਵੰਤ ਮਾਨ ਵੱਲੋਂ ਪੰਜਾਬ ਦੇ ਬਜਟ 2022 ਦੇ ਲਈ ਲੋਕਾਂ ਵੱਲੋਂ ਰਾਏ ਮੰਗੀ ਗਈ ਸੀ ਜਿਸ ਚ ਉਨ੍ਹਾਂ ਨੇ ਕਿਹਾ ਸੀ ਕਿ ਪੰਜਾਬ ਬਜਟ 2022 ਨੂੰ ਤਿਆਰ ਕਰਨ ਦੀ ਪ੍ਰੀਕ੍ਰਿਆ ਵਿੱਚ ਸੂਬੇ ਦੀ ਆਮ ਜਨਤਾ ਆਪਣਾ ਸੁਝਾਅ ਦੇਣ।

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਦੇ ਸੰਬੋਧਨ ਦਾ ਦਿਤਾ ਸੀ ਜਵਾਬ: ਬਜਟ ਸੈਸ਼ਨ ਦੇ ਦੂਜੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਪੰਜਾਬ ਦੇ ਲੋਕਾਂ ਨੇ ਜਾਤ-ਪਾਤ, ਧਰਮ ਤੋਂ ਉੱਤੇ ਉੱਠ ਕੇ ਇਹ ਸਾਬਿਤ ਕਰ ਦਿੱਤਾ ਕਿ ਪੰਜਾਬ ਇਕ ਮਾਲਾ 'ਚ ਪਰੋਇਆ ਸੂਬਾ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਦੇ ਹਰ ਇੱਕ ਉਮੀਦ ’ਤੇ ਖਰੀ ਉਤਰੇਗੀ।

'ਇਤਿਹਾਸਕ ਅਤੇ ਨਿਵੇਕਲੇ ਫ਼ੈਸਲੇ ਲਏ': ਸੀਐੱਮ ਮਾਨ ਨੇ ਅੱਗੇ ਕਿਹਾ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਕਈ ਵੱਡੇ ਫੈਸਲੇ ਲਏ ਗਏ ਹਨ। ਭ੍ਰਿਸ਼ਟਾਚਾਰੀਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ, ਕੀਤੀ ਜਾ ਵੀ ਰਹੀ ਹੈ। ਲੋਕਾਂ ਦੇ ਹਿੱਤ ਨੂੰ ਦੇਖਦੇ ਹੋਏ 100 ਦਿਨਾਂ ਅੰਦਰ ਉਨ੍ਹਾਂ ਦੀ ਸਰਕਾਰ ਵੱਲੋਂ ਬਹੁਤ ਵੱਡੇ, ਇਤਿਹਾਸਕ ਅਤੇ ਨਿਵੇਕਲੇ ਫ਼ੈਸਲੇ ਲਏ ਗਏ ਹਨ। ਪੰਜਾਬ 'ਚੋਂ ਭ੍ਰਿਸ਼ਟਾਚਾਰ, ਗੈਂਗਸਟਰਵਾਦ ਨੂੰ ਖ਼ਤਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ’ਚ ਇੱਕ ਵਿਧਾਇਕ ਇੱਕ ਪੈਨਸ਼ਨ ਵਾਲਾ ਫੈਸਲਾ ਲਾਗੂ ਕੀਤਾ ਗਿਆ।

'ਭ੍ਰਿਸ਼ਟਾਚਾਰ, ਗੈਂਗਸਟਰਵਾਦ ਨੂੰ ਖ਼ਤਮ ਕੀਤਾ ਜਾਵੇਗਾ': ਸੀਐੱਮ ਮਾਨ ਨੇ ਅੱਗੇ ਕਿਹਾ ਕਿ ਹੁਣ ਭ੍ਰਿਸ਼ਟਾਚਾਰ ਕਰਨ ਵਾਲਿਆਂ ਨੂੰ ਬਚਾਇਆ ਨਹੀਂ ਜਾ ਸਕੇਗਾ। ਨਾ ਹੀ ਖੋਖਲੇ ਵਾਅਦੇ ਕੀਤੇ ਜਾਣਗੇ। ਅਸੀਂ 'ਇੱਕ ਵਿਧਾਇਕ-ਇਕ ਪੈਨਸ਼ਨ' ਕਦਮ ਨਾਲ ਇੱਕ ਮਿਸਾਲ ਕਾਇਮ ਕੀਤੀ ਹੈ ਅਤੇ ਬਿੱਲ ਇਸ ਸੈਸ਼ਨ ਵਿੱਚ ਹੀ ਪੇਸ਼ ਕੀਤਾ ਜਾਵੇਗਾ। ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ 'ਆਪ' ਦੀ ਵਿਚਾਰਧਾਰਾ ਦਾ ਕੇਂਦਰ ਬਿੰਦੂ ਹੈ।

ਸੀਐੱਮ ਮਾਨ ਦਾ ਵੱਡਾ ਫੈਸਲਾ: ਸੀਐੱਮ ਮਾਨ ਨੇ ਵੱਡਾ ਫੈਸਲਾ ਲੈਂਦੇ ਹੋਏ ਕਿਹਾ ਕਿ ਪੰਜਾਬ ਚ ਨਸ਼ਾ ਉਡਾਉਣ ਵਾਲੇ ਓਟ ਸੈਂਟਰ 200 ਤੋਂ ਵਧਾ ਕੇ 500 ਕੀਤੇ ਜਾਣਗੇ। ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ। ਮੁਹਾਲੀ ਹਵਾਈ ਅੱਡੇ ਤੋਂ ਇੰਗਲੈਂਡ ਤੋਂ ਕੈਨੇਡਾ ਲਈ ਉਡਾਣਾਂ ਸ਼ੁਰੂ ਹੋਣਗੀਆਂ। ਪੰਜਾਬ ਦੇ ਸਰਕਾਰੀ ਸਕੂਲਾਂ ਦੀ ਦਿਖ ਨੂੰ ਸੁਧਾਰਿਆ ਜਾਵੇਗਾ।

ਇਹ ਵੀ ਪੜੋ: ਸਿੱਧੂ ਮੂਸੇਵਾਲਾ ਦਾ SYL ਗੀਤ ਯੂਟਿਊਬ ਤੋਂ ਹਟਾਇਆ ਗਿਆ

Last Updated : Jun 27, 2022, 10:35 AM IST
ETV Bharat Logo

Copyright © 2025 Ushodaya Enterprises Pvt. Ltd., All Rights Reserved.