ETV Bharat / city

ਹਾਈਲੈਵਲ ਮੀਟਿੰਗ ‘ਚ CM ਚੰਨੀ ਦੇ ਪੱਤ ਦੀ ਮੌਜੂਦਗੀ ‘ਤੇ ਉੱਠੇ ਇਹ ਸਵਾਲ - CM Channi

ਮੁੱਖ ਮੰਤਰੀ ਚਰਨਜੀਤ ਚੰਨੀ (Chief Minister Charanjit Singh Channi) ਦੇ ਨਾਲ ਉਨ੍ਹਾਂ ਦੇ ਪੁੱਤਰ ਦੀ ਇੱਕ ਅਧਿਕਾਰਿਤ ਮੀਟਿੰਗ ਵਿੱਚ ਮੌਜੂਦਗੀ ਦਾ ਮਾਮਲਾ ਭਖਦਾ ਜਾ ਰਿਹਾ ਹੈ। ਇਸ ਮਸਲੇ ਨੂੰ ਲੈਕੇ ਵਿਰੋਧੀ ਪਾਰਟੀਆਂ ਦੇ ਵੱਲੋਂ ਲਗਾਤਾਰ ਚੰਨੀ ਤੇ ਸਵਾਲ ਚੁੱਕੇ ਜਾ ਰਹੇ ਹਨ।

ਹਾਈਲੈਵਲ ਮੀਟਿੰਗ ‘ਚ CM ਚੰਨੀ ਦੇ ਪੱਤ ਦੀ ਮੌਜੂਦਗੀ ‘ਤੇ ਉੱਠੇ ਇਹ ਸਵਾਲ

author img

By

Published : Oct 5, 2021, 6:17 PM IST

ਚੰਡੀਗੜ੍ਹ: ਪੰਜਾਬ ਸਰਕਾਰ ਦੀ ਉੱਚ ਪੱਧਰੀ ਮੀਟਿੰਗ ਵਿੱਚ ਬੈਠੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਦੇ ਪੁੱਤਰ ਦੀ ਫੋਟੋ ਵਾਇਰਲ ਹੋ ਰਹੀ ਹੈ। ਇਸ ਮਸਲੇ ਨੂੰ ਲੈਕੇ ਪੰਜਾਬ ਸਰਕਾਰ (Government of Punjab) ਤੇ ਵੱਡੇ ਸਵਾਲ ਖੜ੍ਹੇ ਹੋ ਰਹੇ ਹਨ। ਸਰਕਾਰ ਉੱਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਦੇ ਵੀ ਆਪਣੇ ਪ੍ਰਤੀਕਰਮ ਆਉਣ ਸ਼ੁਰੂ ਹੋ ਗਏ ਹਨ।

ਅਮਨ ਅਰੋੜਾ ਨੇ ਚੁੱਕੇ ਸਵਾਲ

ਇਸ ਮਾਮਲੇ ਬਾਰੇ ਆਮ ਆਦਮੀ ਪਾਰਟੀ (Aam Aadmi Party) ਦੇ ਵਿਧਾਇਕ ਅਮਨ ਅਰੋੜਾ ਦਾ ਕਹਿਣਾ ਹੈ ਕਿ ਇਹ ਤਸਵੀਰ ਸਪੱਸ਼ਟ ਕਰਦੀ ਹੈ ਕਿ ਸਰਕਾਰ ਕਿੰਨੀ ਗੰਭੀਰ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨਿਸ਼ਚਿਤ ਤੌਰ ਤੇ ਕੰਮ ਕਰ ਰਹੇ ਹਨ ਪਰ ਉਨ੍ਹਾਂ ਨੇ ਇੱਕ ਸੰਵਿਧਾਨਕ ਅਹੁਦੇ ਦੀ ਸਹੁੰ ਵੀ ਚੁੱਕੀ ਹੈ ਜਿਸ ਦੇ ਤਹਿਤ ਉਨ੍ਹਾਂ ਦੇ ਬੇਟੇ ਨੂੰ ਉਸ ਮੀਟਿੰਗ ਵਿੱਚ ਮੌਜੂਦ ਨਹੀਂ ਹੋਣਾ ਚਾਹੀਦਾ ਸੀ। ਕਿਉਂਕਿ ਉਨ੍ਹਾਂ ਨੇ ਗੋਪਨੀਅਤਾ ਦੀ ਸਹੁੰ ਚੁੱਕੀ ਹੈ ਅਤੇ ਅਜਿਹੀ ਸਥਿਤੀ ਵਿੱਚ ਮੁੱਖ ਮੰਤਰੀ ਨੂੰ ਇਸ ਨੂੰ ਨਜ਼ਰ ਅੰਦਾਜ਼ ਨਹੀਂ ਕਰਨਾ ਚਾਹੀਦਾ।

ਕੀ ਹੈ ਮਾਮਲਾ ?

ਦੱਸ ਦੇਈਏ ਕਿ ਪਿਛਲੇ ਹਫਤੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਨੇ ਪੰਜਾਬ ਦੇ ਡੀਜੀਪੀ ਅਤੇ ਹੋਰ ਅਧਿਕਾਰੀਆਂ ਅਤੇ ਮੰਤਰੀਆਂ ਨਾਲ ਕਾਨੂੰਨ ਵਿਵਸਥਾ ਦੇ ਸਬੰਧ ਵਿੱਚ ਮੀਟਿੰਗ ਕੀਤੀ ਸੀ। ਸਿੱਖਿਆ, ਖੇਡਾਂ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਪਰਗਟ ਸਿੰਘ ਵੀ ਮੀਟਿੰਗ ਵਿੱਚ ਹਾਜ਼ਿਰ ਸਨ। ਜ਼ਿਕਰਯੋਗ ਹੈ ਕਿ ਨਿਯਮਾਂ ਅਨੁਸਾਰ ਮੁੱਖ ਮੰਤਰੀ ਦੇ ਪਰਿਵਾਰ ਦਾ ਕੋਈ ਵੀ ਮੈਂਬਰ ਜਾਂ ਕੋਈ ਹੋਰ ਮੰਤਰੀ ਅਜਿਹੀ ਅਧਿਕਾਰਤ ਮੀਟਿੰਗ ਵਿੱਚ ਹਾਜ਼ਿਰ ਨਹੀਂ ਹੋ ਸਕਦਾ।

ਦਿਲਚਸਪ ਗੱਲ ਇਹ ਹੈ ਕਿ ਇਸ ਅਧਿਕਾਰਤ ਮੀਟਿੰਗ ਦੀ ਇੱਕ ਫੋਟੋ ਵਾਇਰਲ ਹੋ ਰਹੀ ਹੈ, ਜਿਸ ਵਿੱਚ ਮੁੱਖ ਮੰਤਰੀ ਦੇ ਬੇਟੇ ਰਿਦਮਜੀਤ ਸਿੰਘ ਵੀ ਬੈਠੇ ਦਿਖਾਈ ਦੇ ਰਹੇ ਹਨ। ਜਿਸ ਤੋਂ ਬਾਅਦ ਸਿਆਸੀ ਪਾਰਟੀਆਂ ਵੀ ਇਸ ਬਾਰੇ ਆਪਣੀ ਪ੍ਰਤੀਕਿਰਿਆ ਦੇ ਰਹੀਆਂ ਹਨ।

ਇਹ ਵੀ ਪੜ੍ਹੋ:VIDEO: ਸੀਐਮ ਚੰਨੀ 'ਤੇ ਮਨਪ੍ਰੀਤ ਬਾਦਲ ਦੀ ਭਾਜਪਾ ਅਤੇ ਮੋਦੀ ਸਰਕਾਰ ਨੂੰ ਧਮਕੀ !

ETV Bharat Logo

Copyright © 2024 Ushodaya Enterprises Pvt. Ltd., All Rights Reserved.