ਚੰਡੀਗੜ੍ਹ: ਬੇਅਦਬੀ ਮਾਮਲੇ ਨੂੰ ਲੈ ਕੇ ਜਿੱਥੇ ਮੁੱਖ ਮੰਤਰੀ (CM) ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦੇ ਹੁੰਦੇ ਵਿਰੋਧੀ ਉਹਨਾਂ ’ਤੇ ਸਵਾਲ ਖੜੇ ਕਰ ਰਹੇ ਸਨ ਉਥੇ ਹੀ ਕਾਂਗਰਸ ਵੀ ਇਸ ਮਾਮਲੇ ’ਚ ਇਨਸਾਫ਼ ਨੂੰ ਲੈ ਕੇ ਆਪਣੀ ਹੀ ਸਰਕਾਰ ’ਤੇ ਸਵਾਲ ਖੜੇ ਕਰ ਰਹੇ ਸਨ। ਉਥੇ ਹੀ ਹੁਣ ਪੰਜਾਬ ਵਿੱਚ ਮੁੱਖ ਮੰਤਰੀ (CM) ਸਮੇਤ ਨਵੇਂ ਮੰਤਰੀ ਮੰਡਲ ਦਾ ਗਠਨ ਕੀਤਾ ਗਿਆ। ਉਥੇ ਹੀ ਨਵੇਂ ਮੁੱਖ ਮੰਤਰੀ ਵੱਲੋਂ ਬੇਅਦਬੀ ਮਾਮਲੇ ਵਿੱਚ ਇਨਸਾਫ਼ ਲਈ ਨਵੇਂ ਏਜੀ/ਡੀਜੀ ਨਿਯੁਕਤੀਆਂ ਕੀਤੀਆਂ ਗਈਆਂ ਹਨ ਜਿਹਨਾਂ ਨੇ ਵਿਰੋਧੀ ਤਾਂ ਸਵਾਲ ਖੜੇ ਕਰ ਰਹੇ ਸਨ ਉਥੇ ਹੀ ਹੁਣ ਪਾਰਟੀ ਤੋਂ ਨਾਰਾਜ਼ ਚੱਲ ਰਹੀ ਕਾਂਗਰਸੀ ਆਗੂ ਨਵਜੋਤ ਸਿੱਧੂ (Navjot Sidhu) ਵੀ ਇਸ ’ਤੇ ਸਵਾਲ ਖੜੇ ਕਰ ਰਹੇ ਹਨ।
ਇਹ ਵੀ ਪੜੋ: ਸ਼ਰਮਸਾਰ! ਪਿੰਡ ਦੇ ਨੌਜਵਾਨ ਨੇ ਕੀਤੀ ਗੁਰੂਘਰ ’ਚ ਬੇਅਦਬੀ, ਦੇਖੋ ਸੀਸੀਟੀਵੀ
ਨਵਜੋਤ ਸਿੰਘ ਸਿੱਧੂ (Navjot Sidhu) ਨੇ ਟਵੀਟ ਕਰਦੇ ਹੋਏ ਲਿਖਿਆ ਹੈ ਕਿ ‘ਬੇਅਦਬੀ ਮਾਮਲਿਆਂ ਵਿੱਚ ਨਿਆਂ ਦੀ ਮੰਗ ਕਰਨ ਅਤੇ ਨਸ਼ੀਲੇ ਪਦਾਰਥਾਂ ਦੇ ਵਪਾਰ ਦੇ ਮੁੱਖ ਦੋਸ਼ੀਆਂ ਨੂੰ ਗ੍ਰਿਫਤਾਰੀ ਲਈ 2017 ਵਿੱਚ ਸਾਡੀ ਸਰਕਾਰ ਆਈ ਸੀ ਤੇ ਉਨ੍ਹਾਂ ਦੀ ਅਸਫਲਤਾ ਕਾਰਨ ਲੋਕਾਂ ਨੇ ਆਖਰੀ ਮੁੱਖ ਮੰਤਰੀ (CM) ਨੂੰ ਹਟਾ ਦਿੱਤਾ ਸੀ। ਹੁਣ ਏਜੀ/ਡੀਜੀ ਨਿਯੁਕਤੀਆਂ ਪੀੜਤਾਂ ਦੇ ਜ਼ਖਮਾਂ 'ਤੇ ਲੂਣ ਛਿੜਕਦੀਆਂ ਹਨ, ਉਨ੍ਹਾਂ ਨੂੰ ਬਦਲਿਆ ਜਾਣਾ ਚਾਹੀਦਾ ਹੈ ਨਹੀਂ ਤਾਂ ਸਾਡਾ ਕੋਈ ਚਿਹਰਾ ਨਹੀਂ ਹੋਵੇਗਾ !!
ਸੀਨੀਅਰ ਵਕੀਲ ਰਾਜਵਿੰਦਰ ਬੈਂਸ ਦੀ ਕੀਤੀ ਨਿਯੁਕਤੀ
ਦੱਸ ਦਈਏ ਕਿ ਬਰਗਾੜੀ ਵਿੱਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ (Sri Guru Granth Sahib) ਦੀ ਬੇਅਦਬੀ ਅਤੇ ਬਹਿਬਲਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਦੇ ਅਦਾਲਤ ਵਿੱਚ ਚੱਲ ਰਹੇ ਮਾਮਲਿਆਂ ਦੀ ਪੈਰਵਾਈ ਲਈ ਸੀਨੀਅਰ ਵਕੀਲ ਰਾਜਵਿੰਦਰ ਬੈਂਸ ਨੂੰ ਟਰਾਇਲ ਕੋਰਟਾਂ ਵਿਚ ਸਰਕਾਰ ਵਲੋਂ ਵਕੀਲ ਨਿਯੁਕਤ ਕੀਤਾ ਗਿਆ ਹੈ। ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ CRPC 1973 ਦੀ ਧਾਰਾ 24 (8) ਅਧੀਨ ਵਿਸ਼ੇਸ਼ ਵਕੀਲ ਨਿਯੁਕਤ ਕੀਤਾ ਗਿਆ।
ਇਹ ਵੀ ਪੜੋ: ਡਰੱਗਜ਼ ਪਾਰਟੀ ਕੇਸ: ਸ਼ਾਹਰੁਖ ਦੇ ਪੁੱਤਰ ਆਰੀਅਨ ਖਾਨ ਸਮੇਤ 8 ਲੋਕਾਂ ਤੋਂ ਪੁੱਛਗਿੱਛ, ਮੋਬਾਈਲ ਜ਼ਬਤ
ਸੀਨੀਅਰ ਵਕੀਲ ਰਾਜਵਿੰਦਰ ਸਿੰਘ ਬੈਂਸ ਥਾਣਾ ਬਾਜਾਖਾਨਾ ਵਿਚ ਦਰਜ ਮੁਕੱਦਮਾਂ ਨੰਬਰ 129 ਮਿਤੀ 14 ਅਕਤੂਬਰ 2015, ਮੁਕੱਦਮਾਂ ਨੰਬਰ 130 ਮਿਤੀ 21 ਅਕਤੂਬਰ 2015 ਅਤੇ ਥਾਣਾ ਸਿਟੀ ਕੋਟਕਪੂਰਾ ਵਿਚ ਦਰਜ ਮੁਕੱਦਮਾਂ ਨੰਬਰ 192 ਮਿਤੀ 14 ਅਕਤੂਬਰ 2015, ਮੁਕੱਦਮਾਂ ਨੰਬਰ 129 ਮਿਤੀ 7 ਅਗਸਤ 2018 ਨਾਲ ਸਬੰਧਿਤ ਅਦਾਲਤਾਂ ਵਿਚ ਚੱਲ ਰਹੇ ਕੇਸਾਂ ਦੀ ਪੰਜਾਬ ਸਰਕਾਰ ਵਲੋਂ ਪੈਰਵਾਈ ਕਰਨਗੇ।