ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ (Punjab Assembly Elections) ਤੋਂ ਪਹਿਲਾਂ ਸੂਬਾ ਦਾ ਸਿਆਸੀ ਮਾਹੌਲ ਗਰਮਾਉਂਦਾ ਜਾ ਰਿਹਾ ਹੈ। ਨਵਜੋਤ ਸਿੱਧੂ ਦੇ ਸਲਹਾਕਾਰ ਮੁਹੰਮਦ ਮੁਸਤਫਾ ਦੇ ਵਿਵਾਦਿਤ ਬਿਆਨ (Controversial statement of Mohammad Mustafa) ਨੂੰ ਲੈਕੇ ਸੂਬੇ ਦੀ ਸਿਆਸਤ ਭਖਦੀ ਦੀ ਜਾ ਰਹੀ ਹੈ।
ਸੁਖਬੀਰ ਦਾ ਮੁਸਤਫਾ ’ਤੇ ਤੰਜ਼
ਮੁਸਤਫਾ ਦੇ ਬਿਆਨ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਵਾਲ ਚੁੱਕੇ ਗਏ ਹਨ। ਸੁਖਬੀਰ ਸਿੰਘ ਬਾਦਲ ਨੇ ਮੁਸਤਫਾ ਅਤੇ ਕਾਂਗਰਸ ਖਿਲਾਫ਼ ਜੰਮਕੇ ਭੜਾਸ ਕੱਢੀ ਗਈ ਹੈ। ਉਨ੍ਹਾਂ ਕਿਹਾ ਕਿ ਮੁਸਤਫਾ ਵਿੱਚ ਹੰਕਾਰ ਬਹੁਤ ਹੈ ਅਤੇ ਉਹ ਇਸ ਤਰ੍ਹਾਂ ਸੋਚਦਾ ਹੈ ਕਿ ਉਹ ਪਤਾ ਨਹੀਂ ਕੀ ਚੀਜ਼ ਹੈ।
ਸੁਖਬੀਰ ਨੇ ਮੁਸਤਫਾ ’ਤੇ ਤੰਜ ਕਸਦਿਆਂ ਕਿਹਾ ਕਿ ਉਹ ਹੁਣ ਸਾਬਕਾ ਹੋ ਗਏ ਹਨ ਅਤੇ ਸਾਬਕਾ ਨੂੰ ਸਿਪਾਹੀ ਵੀ ਸਤਿ ਸ੍ਰੀ ਅਕਾਲ ਨਹੀਂ ਬਲਾਉਂਦਾ। ਸੁਖਬੀਰ ਨੇ ਕਿਹਾ ਮੁਸਤਫਾ ਦਾ ਦਿਮਾਗ ਹਿੱਲਿਆ ਪਿਆ ਲੱਗਦਾ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ ਆਉਣ ’ਤੇ ਸਾਰਿਆਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।
ਕੈਪਟਨ ਨੇ ਮੁਸਤਫਾ ਦੀ ਗ੍ਰਿਫਤਾਰੀ ਦੀ ਕੀਤੀ ਮੰਗ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁਹੰਮਦ ਮੁਸਤਫਾ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਹੈ। ਨਾਲ ਹੀ ਕੈਪਟਨ ਨੇ ਮੁਸਤਫਾ ਖਿਲਾਫ਼ ਚੋਣ ਕਮਿਸ਼ਨ ਨੂੰ ਸਖ਼ਤ ਨੋਟਿਸ ਲੈਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਮੁਸਤਫਾ ਵੱਲੋਂ ਗਲਤ ਬਿਆਨਬਾਜੀ ਕਰ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਆਪ ਨੇ ਵੀ ਮੁਸਤਫਾ ’ਤੇ ਚੁੱਕੇ ਸਵਾਲ
ਓਧਰ ਇਸ ਮਸਲੇ ਨੂੰ ਲੈਕੇ ਆਮ ਆਦਮੀ ਪਾਰਟੀ ਵੱਲੋਂ ਮੁਸਤਫਾ ਅਤੇ ਕਾਂਗਰਸ ਤੇ ਜੰਮਕੇ ਨਿਸ਼ਾਨੇ ਸਾਧੇ ਹਨ। ਰਾਘਵ ਚੱਢਾ ਨੇ ਦੱਸਿਆ ਕਿ ਮੁਸਤਫਾ ਵੱਲੋਂ ਗਲਤ ਬਿਆਨਬਾਜੀ ਕਰ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਉਨ੍ਹਾਂ ਦੇ ਵਿਵਾਦਿਤ ਬਿਆਨ ਨੂੰ ਲੈਕੇ ਚੋਣ ਕਮਿਸ਼ਨ ਤੋਂ ਲੈਕੇ ਪੰਜਾਬ ਪੁਲਿਸ ਤੱਕ ਸ਼ਿਕਾਇਤ ਕੀਤੀ ਗਈ।
ਰਾਘਵ ਚੱਢਾ ਨੇ ਕਿਹਾ ਕਿ ਮੁਸਤਫਾ ਖਿਲਾਫ਼ ਰੋਸ ਪ੍ਰਦਰਸ਼ਨ ਆਮ ਆਦਮੀ ਪਾਰਟੀ ਵੱਲੋਂ ਕੀਤੇ ਗਏ ਹਨ ਜਿਸ ਤੋਂ ਬਾਅਦ ਮੁਸਤਫਾ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਰਾਘਵ ਚੱਢਾ ਨੇ ਕਿਹਾ ਕਿ ਕਿਸੇ ਨੂੰ ਵੀ ਭਾਵੇਂ ਕਿੰਨ੍ਹਾਂ ਮਰਜੀ ਵੱਡਾ ਸਿਆਸੀ ਲੀਡਰ ਹੋਵੇ ਪਰ ਉਨ੍ਹਾਂ ਨੂੰ ਪੰਜਾਬ ਦਾ ਮਾਹੌਲ ਖਰਾਬ ਕਰਨ ਨਹੀਂ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ: ਕੈਪਟਨ ਨੇ ਆਪਣੀ ਪਾਰਟੀ ਦੇ 22 ਉਮੀਦਵਾਰਾਂ ਦਾ ਕੀਤਾ ਐਲਾਨ