ETV Bharat / city

ਕਾਂਗਰਸ ਨੇ ਦਲਿਤ ਵੋਟ ਲਈ ਚੰਨੀ ਦਾ ਕੀਤਾ 'ਯੂਜ਼ ਐਂਡ ਥ੍ਰੋ': ਰਾਘਵ ਚੱਢਾ

ਰਾਘਵ ਚੱਢਾ ਨੇ ਕਾਂਗਰਸ ਆਗੂ ਅਤੇ ਰਾਹੁਲ ਗਾਂਧੀ ਦੇ ਕਰੀਬੀ ਰਣਦੀਪ ਸੁਰਜੇਵਾਲਾ ਦੇ ਪੰਜਾਬ 'ਚ ਮੁੱਖ ਮੰਤਰੀ ਦੇ ਅਹੁਦੇ ਲਈ ਤਿੰਨ ਚਿਹਰੇ ਸੁਨੀਲ ਜਾਖੜ, ਨਵਜੋਤ ਸਿੱਧੂ ਅਤੇ ਚਰਨਜੀਤ ਸਿੰਘ ਚੰਨੀ ਦੇ ਬਿਆਨ 'ਤੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਜਿਹੜੀ ਪਾਰਟੀ ਇੰਨੇ ਦਿਨ੍ਹਾਂ 'ਚ ਮੁੱਖ ਮੰਤਰੀ ਦੇ ਚਿਹਰੇ 'ਤੇ ਕੋਈ ਫੈਸਲਾ ਨਹੀਂ ਲੈ ਸਕੀ, ਉਹ ਪੰਜਾਬ ਨੂੰ ਸਥਿਰ ਸਰਕਾਰ ਦੇਣ ਦਾ ਦਾਅਵਾ ਕਿਵੇਂ ਕਰ ਸਕਦੀ ਹੈ।

ਕਾਂਗਰਸ ਨੇ ਦਲਿਤ ਵੋਟ ਲਈ ਚੰਨੀ ਦਾ ਕੀਤਾ ਯੂਜ਼ ਐਂਡ ਥ੍ਰੋ

author img

By

Published : Jan 9, 2022, 5:04 PM IST

ਚੰਡੀਗੜ੍ਹ: ਆਮ ਆਦਮੀ ਪਾਰਟੀ (Aam Aadmi Party) ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਕਾਂਗਰਸ ਆਗੂ ਅਤੇ ਰਾਹੁਲ ਗਾਂਧੀ ਦੇ ਕਰੀਬੀ ਰਣਦੀਪ ਸੁਰਜੇਵਾਲਾ ਦੇ ਪੰਜਾਬ 'ਚ ਮੁੱਖ ਮੰਤਰੀ ਦੇ ਅਹੁਦੇ ਲਈ ਤਿੰਨ ਚਿਹਰੇ ਸੁਨੀਲ ਜਾਖੜ, ਨਵਜੋਤ ਸਿੱਧੂ ਅਤੇ ਚਰਨਜੀਤ ਸਿੰਘ ਚੰਨੀ ਦੇ ਬਿਆਨ 'ਤੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਜਿਹੜੀ ਪਾਰਟੀ ਇੰਨੇ ਦਿਨ੍ਹਾਂ 'ਚ ਮੁੱਖ ਮੰਤਰੀ ਦੇ ਚਿਹਰੇ 'ਤੇ ਕੋਈ ਫੈਸਲਾ ਨਹੀਂ ਲੈ ਸਕੀ, ਉਹ ਪੰਜਾਬ ਨੂੰ ਸਥਿਰ ਸਰਕਾਰ ਦੇਣ ਦਾ ਦਾਅਵਾ ਕਿਵੇਂ ਕਰ ਸਕਦੀ ਹੈ। ਸੁਰਜੇਵਾਲਾ ਦੇ ਇਸ ਬਿਆਨ ਨਾਲ ਕਾਂਗਰਸ ਦੀ ਨੀਅਤ ਦੀ ਪੋਲ ਖੁਲ੍ਹ ਚੁੱਕੀ ਹੈ।

ਚੰਨੀ ਨੂੰ 'ਯੂਜ਼ ਐਂਡ ਥ੍ਰੋ' ਦੀ ਆਪਣੀ ਨੀਤੀ ਤਹਿਤ 'ਨਾਈਟ ਵਾਚਮੈਨ' ਦੀ ਤਰ੍ਹਾਂ ਕੀਤਾ ਇਸਤੇਮਾਲ

ਐਤਵਾਰ ਨੂੰ ਇੱਕ ਡਿਜੀਟਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਚੱਢਾ ਨੇ ਕਿਹਾ ਕਿ ਕਾਂਗਰਸ ਨੇ ਮੁੱਖ ਮੰਤਰੀ ਚੰਨੀ ਨੂੰ 'ਯੂਜ਼ ਐਂਡ ਥ੍ਰੋ' ਦੀ ਆਪਣੀ ਨੀਤੀ ਤਹਿਤ 'ਨਾਈਟ ਵਾਚਮੈਨ' (ਚੌਕੀਦਾਰ) ਦੀ ਤਰ੍ਹਾਂ ਇਸਤੇਮਾਲ ਕੀਤਾ ਹੈ। ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਦਲਿਤ ਸਮਾਜ ਤੋਂ ਹਨ, ਇਸ ਲਈ ਕਾਂਗਰਸ ਨੇ ਚੰਨੀ ਨੂੰ ਦਲਿਤ ਵੋਟ ਲਈ ਵਰਤਿਆ ਹੈ। ਕਾਂਗਰਸ ਦੀ ਨੀਅਤ ਦਲਿਤਾਂ ਦਾ ਵਿਕਾਸ ਨਹੀਂ ਸਗੋਂ ਉਨ੍ਹਾਂ ਦੀਆਂ ਵੋਟਾਂ ਲੈਣ ਦੀ ਹੈ। ਇਹ ਦਲਿਤ ਸਮਾਜ ਨਾਲ ਸਿੱਧੇ ਤੌਰ 'ਤੇ ਧੋਖਾ ਹੈ।

ਆਪਸੀ ਫੁੱਟ ਕਾਰਨ ਕਾਂਗਰਸ ਪਾਰਟੀ ਅੰਦਰੋਂ ਹੋ ਚੁੱਕੀ ਹੈ ਖੋਖਲੀ

ਚੱਢਾ ਨੇ ਕਿਹਾ ਕਿ ਆਪਸੀ ਫੁੱਟ ਕਾਰਨ ਕਾਂਗਰਸ ਪਾਰਟੀ ਅੰਦਰੋਂ ਖੋਖਲੀ ਹੋ ਚੁੱਕੀ ਹੈ। ਸਾਰੇ ਕਾਂਗਰਸੀ ਆਗੂ ਕੁਰਸੀ ਲਈ ਆਪਸ ਵਿੱਚ ਲੜ ਰਹੇ ਹਨ, ਜਿਸ ਦਾ ਖ਼ਮਿਆਜ਼ਾ ਪਿਛਲੇ 5 ਸਾਲਾਂ ਤੋਂ ਪੰਜਾਬ ਦੇ ਲੋਕ ਨੂੰ ਭੁਗਤਣਾ ਪੈ ਰਿਹਾ ਹੈ। ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੁਨੀਲ ਜਾਖੜ ਅਤੇ ਨਵਜੋਤ ਸਿੰਘ ਸਿੱਧੂ ਦੀ ਆਪਸ ਵਿੱਚ ਹੀ ਨਹੀਂ ਬਣਦੀ ਤਾਂ ਇਹ ਸਰਕਾਰ ਕਿਵੇਂ ਚਲਾਉਣਗੇ। ਕਾਂਗਰਸ ਦੇ ਆਪਸੀ ਕਲੇਸ਼ ਨੇ ਪਾਰਟੀ ਨੂੰ ‘ਮੈਡ ਫਾਈਟ ਹਾਊਸ’ ਬਣਾ ਦਿੱਤਾ ਹੈ।

  • Punjab Congress is a broth spoiled by a dozen cooks pulling each other’s apron. It won’t be wrong if we call it a madhouse. pic.twitter.com/1Ppe1AzoJ3

    — Raghav Chadha (@raghav_chadha) January 9, 2022 " class="align-text-top noRightClick twitterSection" data=" ">

ਕਾਂਗਰਸੀ ਆਗੂਆਂ ਵਿਚਾਲੇ ਚੱਲ ਰਹੀ ਹੈ 'ਗ੍ਰਹਿ ਯੁੱਧ'

ਕਾਂਗਰਸ ਦੇ ਆਪਸੀ ਕਲੇਸ਼ ਦਾ ਜ਼ਿਕਰ ਕਰਦਿਆਂ ਚੱਢਾ ਨੇ ਕਿਹਾ ਕਿ ਕਾਂਗਰਸੀ ਆਗੂਆਂ ਵਿਚਾਲੇ 'ਗ੍ਰਹਿ ਯੁੱਧ' ਇਸ ਤਰ੍ਹਾਂ ਚੱਲ ਰਹੀ ਹੈ। ਕੁਰਸੀ ਲਈ ਇਹ ਸਾਰੇ ਇੱਕ ਦੂਜੇ ਦੀ ਖਿੱਚ-ਧੂਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪੰਜਾਬ ਨੂੰ ਕਦੇ ਵੀ ਸਥਿਰ ਸਰਕਾਰ ਨਹੀਂ ਦੇ ਸਕਦੀ। ਅਸਲ ਵਿਚ ਪਿਛਲੇ 5 ਸਾਲਾਂ ਤੋਂ ਕਾਂਗਰਸ ਨੇ ਪੰਜਾਬ ਵਿਚ ਸਰਕਾਰ ਨਹੀਂ ਬਲਕਿ 'ਸਰਕਸ' ਚਲਾਈ ਹੈ। ਚੰਨੀ ਦੀ ਜਾਖੜ ਨਾਲ ਨਹੀਂ ਬਣਦੀ, ਜਾਖੜ ਦੀ ਬਾਜਵਾ ਨਾਲ ਨਹੀਂ ਬਣਦੀ, ਬਾਜਵਾ ਦੀ ਰੰਧਾਵਾ ਨਾਲ ਨਹੀਂ ਬਣਦੀ, ਰੰਧਾਵਾ ਦੀ ਬਿੱਟੂ ਨਾਲ ਨਹੀਂ ਬਣਦੀ ਅਤੇ ਸਿੱਧੂ ਦੀ ਕਿਸੇ ਨਾਲ ਨਹੀਂ ਬਣਦੀ। ਕਾਂਗਰਸ ਦੀ ਵੀ ਲੋਕਾਂ ਨਾਲ ਨਹੀਂ ਬਣਦੀ, ਇਸ ਲਈ ਹੁਣ ਦੇਸ਼ ਦੇ ਲੋਕਾਂ ਵਾਂਗ ਪੰਜਾਬ ਦੇ ਲੋਕਾਂ ਨੇ ਵੀ ਕਾਂਗਰਸ ਦੀ ਪੰਜਾਬ ਤੋਂ ਵਿਦਾਇਗੀ ਕਰਨ ਦਾ ਮਨ ਬਣਾ ਲਿਆ ਹੈ।

ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਸਮਰਥਨ ਦੇਣ ਦੀ ਅਪੀਲ

ਚੱਢਾ ਨੇ ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਸਮਰਥਨ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਨੂੰ ਇੱਕ ਸਥਿਰ ਅਤੇ ਇਮਾਨਦਾਰ ਸਰਕਾਰ ਦੇਵੇਗੀ। 'ਆਪ' ਸਰਕਾਰ ਪੰਜਾਬ ਨੂੰ ਮੁੜ ਸ਼ਾਂਤਮਈ ਅਤੇ ਖੁਸ਼ਹਾਲ ਬਣਾਵੇਗੀ ਅਤੇ ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਆਪਸੀ ਭਾਈਚਾਰਾ ਕਾਇਮ ਕਰੇਗੀ। ਇਸ ਮੌਕੇ 'ਆਪ' ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਵਪਾਰ ਮੰਡਲ ਦੇ ਸੂਬਾ ਪ੍ਰਧਾਨ ਵਿਨੀਤ ਵਰਮਾ ਅਤੇ ਪਾਰਟੀ ਦੇ ਬੁਲਾਰੇ ਜਗਤਾਰ ਸਿੰਘ ਸੰਘੇੜਾ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ: ਵੀਰ ਬਾਲ ਦਿਵਸ : ਪ੍ਰਧਾਨ ਮੰਤਰੀ ਦੇ ਐਲਾਨ 'ਤੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ...

ETV Bharat Logo

Copyright © 2024 Ushodaya Enterprises Pvt. Ltd., All Rights Reserved.