ETV Bharat / city

ਰਾਹੁਲ ਗਾਂਧੀ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ - ਸਿੱਧੂ ਮੂਸੇਵਾਲਾ ਦੇ ਪਰਿਵਾਰ ਦੇ ਨਾਲ ਮੁਲਾਕਾਤ

ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਮਾਨਸਾ ਦੇ ਪਿੰਡ ਮੂਸਾ ਵਿਖੇ ਪਹੁੰਚੇ ਗਏ ਹਨ, ਜਿੱਥੇ ਉਹ ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੇ ਪਰਿਵਾਰ ਦੇ ਨਾਲ ਮੁਲਾਕਾਤ ਕਰ ਰਹੇ ਹਨ।

ਰਾਹੁਲ ਗਾਂਧੀ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

author img

By

Published : Jun 7, 2022, 10:15 AM IST

Updated : Jun 7, 2022, 1:49 PM IST

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਤੋਂ ਬਾਅਦ ਪਰਿਵਾਰ ਅਤੇ ਉਨ੍ਹਾਂ ਦੇ ਪ੍ਰਸ਼ੰਸਕਾਂ 'ਚ ਸੋਗ ਦੀ ਲਹਿਰ ਫੈਲੀ ਹੋਈ ਹੈ। ਸਿੱਧੂ ਮੂਸੇਵਾਲਾ ਦੇ ਸਸਕਾਰ ਤੋਂ ਬਾਅਦ ਲਗਾਤਾਰ ਉਨ੍ਹਾਂ ਦੇ ਘਰ ਰਾਜਨੀਤਿਕ ਹਸਤੀਆਂ ਦੁੱਖ ਸਾਂਝਾ ਕਰਨ ਦੇ ਲਈ ਪਹੁੰਚ ਰਹੀਆਂ ਹਨ। ਇਸ ਦੁੱਖ ਦੀ ਘੜੀ 'ਚ ਸਿੱਧੂ ਦੇ ਪਰਿਵਾਰ ਨਾਲ ਦੁਖ ਸਾਂਝਾ ਕਰਨ ਰਾਹੁਲ ਗਾਂਧੀ ਪਹੁੰਚੇ।

ਦੱਸ ਦਈਏ ਕਿ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੇ ਪਰਿਵਾਰ ਦੇ ਨਾਲ ਮੁਲਾਕਾਤ ਕਰਨ ਲਈ ਉਹਨਾਂ ਦੇ ਘਰ ਪਹੁੰਚੇ। ਇਸ ਮੌਕੇ ਰਾਹੁਲ ਗਾਂਧੀ ਦੇ ਨਾਲ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਹੋਰ ਕਈ ਕਾਂਗਰਸੀ ਆਗੂ ਮੌਜੂਦ ਰਹੇ ਸੀ।

ਰਾਹੁਲ ਗਾਂਧੀ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

ਸਿੱਧੂ ਮੂਸੇ ਵਾਲੇ ਦੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਨ ਤੋਂ ਬਾਅਦ ਰਾਹੁਲ ਗਾਂਧੀ ਇਕ ਘੰਟੇ ਦਾ ਸਮਾਂ ਬਿਤਾ ਕੇ ਵਾਪਸ ਚਲੇ ਗਏ ਹਨ। ਇਸ ਦੌਰਾਨ ਉਨ੍ਹਾਂ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ ਅਤੇ ਪਰਿਵਾਰ ਵੱਲੋਂ ਰਾਹੁਲ ਗਾਂਧੀ ਨੂੰ ਮੰਗ ਕੀਤੀ ਕਿ ਇਨਸਾਫ ਦਿਵਾਉਣ ਦੇ ਲਈ ਆਵਾਜ਼ ਬੁਲੰਦ ਕਰਨ ਅਤੇ ਸੀਬੀਆਈ ਐੱਨਆਈਏ ਦੇ ਸਿਟਿੰਗ ਜੱਜ ਦੀ ਅਗਵਾਈ ਵਿਚ ਇਸ ਕਤਲ ਮਾਮਲੇ ਦੀ ਜਾਂਚ ਕਰਵਾਉਣ ਦੇ ਲਈ ਸਰਕਾਰ ਉੱਪਰ ਦਬਾਅ ਬਣਾਉਣ।

  • पंजाब के बेटे और कांग्रेस नेता सिद्धू मूसेवाला जी को @RahulGandhi जी द्वारा श्रद्धांजलि।

    कांग्रेस का इतिहास बलिदानों से भरा हुआ है।
    इसलिए हम समझते हैं- अपनों को खोने का दर्द। pic.twitter.com/QvLYOtV2zk

    — Congress (@INCIndia) June 7, 2022 " class="align-text-top noRightClick twitterSection" data=" ">

ਮੂਸੇਵਾਲਾ ਦਾ ਬੇਰਹਿਮੀ ਨਾਲ ਕਤਲ: ਦੱਸ ਦੇਈਏ ਕਿ ਸੂਬਾ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਤੋਂ ਇਕ ਦਿਨ ਬਾਅਦ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦਾ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਘਟਨਾ ਸਮੇਂ ਮੂਸੇਵਾਲਾ ਦਾ ਭਰਾ ਅਤੇ ਦੋਸਤ ਵੀ ਉਨ੍ਹਾਂ ਦੀ ਗੱਡੀ 'ਚ ਸਵਾਰ ਸਨ, ਜੋ ਹਮਲੇ 'ਚ ਜ਼ਖਮੀ ਹੋ ਗਏ। ਇਸ ਘਟਨਾ ਤੋਂ ਬਾਅਦ ਸਿਆਸੀ ਹੰਗਾਮਾ ਹੋ ਗਿਆ। ਅਪਰਾਧੀਆਂ ਨੇ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਹਮਲਾਵਰਾਂ ਨੇ ਮੂਸੇਵਾਲਾ 'ਤੇ ਕਰੀਬ 30 ਰਾਊਂਡ ਫਾਇਰ ਕੀਤੇ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮੀਡੀਆ ਰਿਪੋਰਟਾਂ ਮੁਤਾਬਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ 6 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।

  • श्री @RahulGandhi जी ने दिवंगत कांग्रेस नेता व मशहूर पंजाबी गायक सिद्धू मूसेवाला जी के परिजनों के साथ मुलाकात कर उनका दुख साझा किया।

    कांग्रेस परिवार दुख की इस घड़ी में परिजनों के साथ है। pic.twitter.com/tvl4aGlKcJ

ਇਹ ਵੀ ਪੜੋ: ਵੱਡੀ ਖ਼ਬਰ: ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਗ੍ਰਿਫ਼ਤਾਰ, ਜਾਣੋ ਮਾਮਲਾ

Last Updated : Jun 7, 2022, 1:49 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.