ਚੰਡੀਗੜ੍ਹ: ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਪੰਜਾਬ ਕਾਂਗਰਸ ਦੀ ਨਵੀਂ ਟੀਮ ਦੇ ਨਾਲ ਮੁਲਾਕਾਤ ਕੀਤੀ। ਦੱਸ ਦਈਏ ਕਿ ਨਵਾਂ ਅਹੁਦਾ ਮਿਲਣ ਤੋਂ ਬਾਅਦ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ, ਸੀਐਲਪੀ ਆਗੂ ਪ੍ਰਤਾਪ ਸਿੰਘ ਬਾਜਵਾ, ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਨਾਲ ਰਾਹੁਲ ਗਾਂਧੀ ਨੇ ਮੁਲਾਕਾਤ ਕੀਤੀ।
'ਅਨੁਸ਼ਾਸਨਹੀਨਤਾ ਬਰਦਾਸ਼ਤ ਨਹੀਂ': ਮੁਲਾਕਾਤ ਤੋਂ ਬਾਅਦ ਨਵੇਂ ਬਣੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਪਾਰਟੀ ਦੇ ਖਿਲਾਫ ਕਿਸੇ ਵੀ ਤਰ੍ਹਾਂ ਦਾ ਕੋਈ ਅਨੁਸ਼ਾਨਹਿਨਤਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾਂਦਾ ਰਹੇਗਾ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਆਪਣੇ ਹਰ ਇੱਕ ਵਰਕਰ ਅਤੇ ਆਗੂ ਦੀ ਲੋੜ ਹੈ। ਬੱਸ ਹਰ ਕੋਈ ਪਾਰਟੀ ਦੇ ਹਿੱਤ ਦੇ ਲਈ ਕੰਮ ਕਰੇ।
ਰਾਹੁਲ ਗਾਂਧੀ ਨੇ ਪ੍ਰਗਟਾਈ ਚਿੰਤਾ: ਨਵਜੋਤ ਸਿੰਘ ਸਿੱਧੂ ਦੀ ਥਾਂ ਵੜਿੰਗ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀ.ਪੀ.ਸੀ.ਸੀ.) ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਤੋਂ ਅਗਲੇ ਦਿਨ ਹੀ ਜਦੋਂ ਦਿੱਲੀ ਵਿਖੇ ਪੱਤਰਕਾਰਾਂ ਨੇ ਮੀਟਿੰਗ ਦੇ ਏਜੰਡੇ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਇਸ 'ਚ ਸਭ ਤੋਂ ਵੱਡਾ ਮੁੱਦਾ ਅਨੁਸ਼ਾਸਨਹੀਨਤਾ ਦਾ ਹੀ ਰਿਹਾ ਹੈ। ਵੜਿੰਗ ਮੁਤਾਬਕ ਮੀਟਿੰਗ 'ਚ ਰਾਹੁਲ ਗਾਂਧੀ ਨੇ ਖੁਦ ਪੰਜਾਬ ਦੇ ਕਾਂਗਰਸੀ ਆਗੂਆਂ ਵੱਲੋਂ ਕੀਤੀ ਜਾ ਰਹੀ ਅਨੁਸ਼ਾਸਨਹੀਣਤਾ 'ਤੇ ਚਿੰਤਾ ਪ੍ਰਗਟਾਈ।
-
Shri @RahulGandhi along with AICC I/C Shri @Barmer_Harish meet with the newly appointed @INCPunjab team- PCC President Shri @RajaBrar_INC, Working President Shri @BB__Ashu, CLP Leader Shri @Partap_Sbajwa & Deputy CLP Leader Shri @DrRajKumarINC. pic.twitter.com/7Zhmiu68mw
— Congress (@INCIndia) April 11, 2022 " class="align-text-top noRightClick twitterSection" data="
">Shri @RahulGandhi along with AICC I/C Shri @Barmer_Harish meet with the newly appointed @INCPunjab team- PCC President Shri @RajaBrar_INC, Working President Shri @BB__Ashu, CLP Leader Shri @Partap_Sbajwa & Deputy CLP Leader Shri @DrRajKumarINC. pic.twitter.com/7Zhmiu68mw
— Congress (@INCIndia) April 11, 2022Shri @RahulGandhi along with AICC I/C Shri @Barmer_Harish meet with the newly appointed @INCPunjab team- PCC President Shri @RajaBrar_INC, Working President Shri @BB__Ashu, CLP Leader Shri @Partap_Sbajwa & Deputy CLP Leader Shri @DrRajKumarINC. pic.twitter.com/7Zhmiu68mw
— Congress (@INCIndia) April 11, 2022
ਨਵੀਂ ਟੀਮ ਵੀ ਰਹੀ ਮੌਜੂਦ: ਰਾਹੁਲ ਗਾਂਧੀ ਨਾਲ ਹੋਈ ਮੀਟਿੰਗ 'ਚ ਵੜਿੰਗ ਦੇ ਨਾਲ ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ, ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਵਿਧਾਇਕ ਦਲ ਦੇ ਆਗੂ ਅਤੇ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਅਤੇ ਪਾਰਟੀ ਵਿਧਾਇਕ ਦਲ ਦੇ ਉਪ ਨੇਤਾ ਡਾ: ਰਾਜਕੁਮਾਰ ਚੱਬੇਵਾਲ ਵੀ ਹਾਜ਼ਰ ਸਨ। ਇਸ ਮੀਟਿੰਗ ਵਿੱਚ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਵੀ ਸ਼ਾਮਲ ਹੋਏ।
ਪਾਰਟੀ ਨੂੰ ਨਵੇਂ ਰੂਪ 'ਚ ਲਿਜਾਣ ਦੀ ਜਿੰਮੇਵਾਰੀ: ਮੀਟਿੰਗ ਤੋਂ ਬਾਅਦ ਵੜਿੰਗ ਨੇ ਕਿਹਾ ਕਿ ਹਾਈਕਮਾਂਡ ਨੇ ਉਨ੍ਹਾਂ ਨੂੰ ਪੰਜਾਬ ਵਿੱਚ ਪਾਰਟੀ ਨੂੰ ਨਵੇਂ ਰੂਪ ਵਿੱਚ ਲੋਕਾਂ ਤੱਕ ਲਿਜਾਣ ਦੀ ਜ਼ਿੰਮੇਵਾਰੀ ਸੌਂਪੀ ਹੈ। ਰਾਹੁਲ ਗਾਂਧੀ ਦੀ ਅਗਵਾਈ 'ਚ 'ਕਾਂਗਰਸ ਦੀ ਗੱਲ ਸੂਬੇ ਦੇ ਆਖਰੀ ਵਿਅਕਤੀ ਤੱਕ ਲੈ ਕੇ ਜਾਣ' ਦੀ ਦਿਸ਼ਾ 'ਚ ਕੰਮ ਕਰਨਗੇ।
ਚੁਣੌਤੀਆਂ ਨਾਲ ਲੜਨਾ ਪਸੰਦ: ਵੜਿੰਗ ਨੇ ਕਿਹਾ ਕਿ ਚੁਣੌਤੀ ਜ਼ਰੂਰ ਵੱਡੀ ਹੈ, ਪਰ ਉਹ ਚੁਣੌਤੀਆਂ ਨੂੰ ਪਸੰਦ ਕਰਦਾ ਹੈ। ਭਾਵੇਂ ਪਾਰਟੀ ਨੇ 2014 ਦੀਆਂ ਲੋਕ ਸਭਾ ਚੋਣਾਂ ਹਾਰਨ ਤੋਂ ਬਾਅਦ ਉਨ੍ਹਾਂ ਨੂੰ ਯੂਥ ਕਾਂਗਰਸ ਦਾ ਕੌਮੀ ਪ੍ਰਧਾਨ ਬਣਾਉਣਾ ਹੋਵੇ ਜਾਂ ਹੁਣ ਪੰਜਾਬ ਵਿਧਾਨ ਸਭਾ ਚੋਣਾਂ ਹਾਰਨ ਤੋਂ ਬਾਅਦ ਸੂਬਾ ਇਕਾਈ ਦੀ ਵਾਗਡੋਰ ਉਨ੍ਹਾਂ ਨੂੰ ਸੌਂਪਣੀ ਹੋਵੇ। ਉਨ੍ਹਾਂ ਹਮੇਸ਼ਾ ਹਾਈਕਮਾਂਡ ਦੀਆਂ ਉਮੀਦਾਂ 'ਤੇ ਖਰਾ ਉਤਰਨ ਦੀ ਕੋਸ਼ਿਸ਼ ਕੀਤੀ ਹੈ।
ਅਨੁਸ਼ਾਸਨ ਭੰਗ 'ਤੇ ਬਾਹਰ ਦਾ ਰਾਹ: ਵੜਿੰਗ ਅਨੁਸਾਰ ਮੀਟਿੰਗ ਵਿੱਚ ਪੰਜਾਬ ਕਾਂਗਰਸ ਦੀ ਨਵੀਂ ਟੀਮ ਨੇ ਰਾਹੁਲ ਗਾਂਧੀ ਨੂੰ ਸਪੱਸ਼ਟ ਕੀਤਾ ਕਿ ਹੁਣ ਸੂਬਾ ਕਾਂਗਰਸ ਵਿੱਚ ਅਨੁਸ਼ਾਸਨਹੀਣਤਾ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇਕਰ ਪਾਰਟੀ ਦਾ ਵੱਡਾ ਆਗੂ ਵੀ ਅਨੁਸ਼ਾਸਨਹੀਣਤਾ ਕਰਦਾ ਹੈ ਤਾਂ ਉਸ ਨੂੰ ਪਾਰਟੀ ਵਿੱਚੋਂ ਬਾਹਰ ਦਾ ਰਸਤਾ ਵਿਖਾ ਦਿੱਤਾ ਜਾਵੇਗਾ। ਹੁਣ ਇਹ ਕੰਮ ਨਹੀਂ ਚੱਲੇਗਾ ਕਿ ਕੋਈ ਧਰਨਾ ਪ੍ਰਦਰਸ਼ਨ ਚੱਲ ਰਿਹਾ ਹੈ ਅਤੇ ਜੋ ਚਾਹੇ, ਟਵੀਟ ਕਰ ਲਵੇ ਜਾਂ ਕੁਝ ਕਹੇ। ਅਨੁਸ਼ਾਸਨਹੀਣਤਾ ਦੀ ਸਥਿਤੀ ਵਿੱਚ ਪਾਰਟੀ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਏਗੀ।
ਇਹ ਵੀ ਪੜੋ: ਪੰਜਾਬ ਦੇ ਡੀਜੀਪੀ ਦਾ ਦਾਅਵਾ, ਇਸ ਸਾਲ ਘਟੇ ਕਤਲ ਦੇ ਮਾਮਲੇ
ਬੀਤੇ ਦਿਨ ਕੀਤਾ ਗਿਆ ਸੀ ਐਲਾਨ: ਕਾਬਿਲੇਗੌਰ ਹੈ ਕਿ ਕਾਂਗਰਸ ਹਾਈਕਮਾਨ ਵੱਲੋਂ ਪੰਜਾਬ ਪ੍ਰਦੇਸ਼ ਦਾ ਨਵਾਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਐਲਾਨਿਆ ਗਿਆ ਹੈ, ਇਸ ਤੋਂ ਇਲਾਵਾ ਪ੍ਰਤਾਪ ਸਿੰਘ ਬਾਜਵਾ ਨੂੰ ਪੰਜਾਬ ਲਈ ਸੀਐਲਪੀ ਆਗੂ ਨਿਯੁਕਤ ਕੀਤਾ ਗਿਆ ਹੈ। ਜਦਕਿ ਪ੍ਰਤਾਪ ਸਿੰਘ ਬਾਜਵਾ ਨੂੰ ਪੰਜਾਬ ਲਈ ਸੀਐਲਪੀ ਆਗੂ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਡਿਪਟੀ ਸੀਐਲਪੀ ਲੀਡਰ ਡਾ. ਰਾਜ ਕੁਮਾਰ ਚੱਬੇਵਾਲ ਨੂੰ ਬਣਾਇਆ ਗਿਆ ਹੈ।
ਸੁਰਜੀਤ ਧੀਮਾਨ ਨੂੰ ਕੀਤਾ ਪਾਰਟੀ ਤੋਂ ਬਾਹਰ: ਬੀਤੇ ਦਿਨ ਜਿਵੇਂ ਹੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਾਇਆ ਗਿਆ ਤਾਂ ਕਾਂਗਰਸ ਦੇ ਬਹੁਤ ਸਾਰੇ ਵਰਕਰਾਂ ਤੇ ਵਿਧਾਇਕਾਂ ਵਿੱਚ ਖੁਸ਼ੀ ਦੀ ਲਹਿਰ ਸੀ। ਪਰ ਦੂਜੇ ਪਾਸੇ ਕਾਂਗਰਸ ਦੇ ਸਾਬਕਾ ਵਿਧਾਇਕ ਸੁਰਜੀਤ ਧੀਮਾਨ ਹਾਈਕਮਾਨ ਦੇ ਇਸ ਫੈਸਲੇ ਤੋਂ ਨਾਖੁਸ਼ ਨਜ਼ਰ ਆਏ ਅਤੇ ਉਹ ਨਵਜੋਤ ਸਿੱਧੂ ਦੇ ਹੱਕ ਵਿੱਚ ਵਿਖਾਈ ਦਿੱਤੇ। ਇਸ ਤੋਂ ਇਲਾਵਾਂ ਸੁਰਜੀਤ ਧੀਮਾਨ ਨੇ ਇੱਕ ਚੈਨਲ ਦੇ ਮਾਧਿਅਮ ਰਾਹੀ ਕਿਹਾ ਸੀ ਕਿ ਕਾਂਗਰਸ ਨੂੰ ਤਜ਼ਰਬੇਕਾਰ ਲੀਡਰ ਨੂੰ ਪੰਜਾਬ ਪ੍ਰਧਾਨ ਬਣਾਉਣਾ ਚਾਹੀਦਾ ਸੀ ਤੇ ਉਨ੍ਹਾਂ ਨੇ ਰਾਜਾ ਵੜਿੰਗ ਖ਼ਿਲਾਫ਼ ਬਿਆਨਬਾਜ਼ੀ ਕੀਤੀ ਸੀ।