ਚੰਡੀਗੜ੍ਹ: ਕਾਂਗਰਸ ਪਾਰਟੀ ਵੱਲੋਂ ਪੰਜਾਬ ਕਾਂਗਰਸ ’ਚ ਬਦਲਾਅ ਕੀਤਾ ਗਿਆ ਹੈ। ਇਸ ਬਦਲਾਅ ਤੋਂ ਬਾਅਦ ਕਾਂਗਰਸ ਪਾਰਟੀ ਦੇ ਆਗੂ ਰਾਹੁਲ ਗਾਂਧੀ ਵੱਲੋਂ ਪੰਜਾਬ ਕਾਂਗਰਸ ਦੇ ਨਵੇਂ ਅਹੁਦੇਦਾਰਾਂ ਦੇ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਕਈ ਮੁੱਦਿਆਂ ’ਤੇ ਚਰਚਾ ਹੋ ਸਕਦੀ ਹੈ।
ਮਿਲੀ ਜਾਣਕਾਰੀ ਮੁਤਾਬਿਕ ਇਸ ਮੀਟਿੰਗ ਦੌਰਾਨ ਰਾਹੁਲ ਗਾਂਧੀ ਨਵੇਂ ਬਣੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੁ, ਪੰਜਾਬ ਵਿਧਾਨਸਭਾ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਡਿਪਟੀ ਸੀਐਲਪੀ ਲੀਡਰ ਡਾ. ਰਾਜ ਕੁਮਾਰ ਚੱਬੇਵਾਲ ਨਾਲ ਕੀਤੇ ਗਏ ਬਦਲਾਅ ’ਤੇ ਚਰਚਾ ਕਰਨਗੇ। ਹਾਲਾਂਕਿ ਇਸ ਮੁਲਾਕਾਤ ਨੂੰ ਨਵਨਿਯੁਕਤ ਅਹੁਦੇਦਾਰਾਂ ਦੇ ਨਾਲ ਇੱਕ ਆਮ ਮੁਲਾਕਾਤ ਦੱਸਿਆ ਜਾ ਰਿਹਾ ਹੈ।
ਬੀਤੇ ਦਿਨ ਕੀਤਾ ਗਿਆ ਸੀ ਐਲਾਨ: ਕਾਬਿਲੇਗੌਰ ਹੈ ਕਿ ਕਾਂਗਰਸ ਹਾਈਕਮਾਨ ਵੱਲੋਂ ਪੰਜਾਬ ਪ੍ਰਦੇਸ਼ ਦਾ ਨਵਾਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਐਲਾਨਿਆ ਗਿਆ ਹੈ, ਇਸ ਤੋਂ ਇਲਾਵਾ ਪ੍ਰਤਾਪ ਸਿੰਘ ਬਾਜਵਾ ਨੂੰ ਪੰਜਾਬ ਲਈ ਸੀਐਲਪੀ ਆਗੂ ਨਿਯੁਕਤ ਕੀਤਾ ਗਿਆ ਹੈ। ਜਦਕਿ ਪ੍ਰਤਾਪ ਸਿੰਘ ਬਾਜਵਾ ਨੂੰ ਪੰਜਾਬ ਲਈ ਸੀਐਲਪੀ ਆਗੂ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਡਿਪਟੀ ਸੀਐਲਪੀ ਲੀਡਰ ਡਾ. ਰਾਜ ਕੁਮਾਰ ਚੱਬੇਵਾਲ ਨੂੰ ਬਣਾਇਆ ਗਿਆ ਹੈ।
ਸੁਰਜੀਤ ਧੀਮਾਨ ਨੂੰ ਕੀਤਾ ਪਾਰਟੀ ਤੋਂ ਬਾਹਰ: ਬੀਤੇ ਦਿਨ ਜਿਵੇਂ ਹੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਾਇਆ ਗਿਆ ਤਾਂ ਕਾਂਗਰਸ ਦੇ ਬਹੁਤ ਸਾਰੇ ਵਰਕਰਾਂ ਤੇ ਵਿਧਾਇਕਾਂ ਵਿੱਚ ਖੁਸ਼ੀ ਦੀ ਲਹਿਰ ਸੀ। ਪਰ ਦੂਜੇ ਪਾਸੇ ਕਾਂਗਰਸ ਦੇ ਸਾਬਕਾ ਵਿਧਾਇਕ ਸੁਰਜੀਤ ਧੀਮਾਨ ਹਾਈਕਮਾਨ ਦੇ ਇਸ ਫੈਸਲੇ ਤੋਂ ਨਾਖੁਸ਼ ਨਜ਼ਰ ਆਏ ਅਤੇ ਉਹ ਨਵਜੋਤ ਸਿੱਧੂ ਦੇ ਹੱਕ ਵਿੱਚ ਵਿਖਾਈ ਦਿੱਤੇ। ਇਸ ਤੋਂ ਇਲਾਵਾਂ ਸੁਰਜੀਤ ਧੀਮਾਨ ਨੇ ਇੱਕ ਚੈਨਲ ਦੇ ਮਾਧਿਅਮ ਰਾਹੀ ਕਿਹਾ ਸੀ ਕਿ ਕਾਂਗਰਸ ਨੂੰ ਤਜ਼ਰਬੇਕਾਰ ਲੀਡਰ ਨੂੰ ਪੰਜਾਬ ਪ੍ਰਧਾਨ ਬਣਾਉਣਾ ਚਾਹੀਦਾ ਸੀ ਤੇ ਉਨ੍ਹਾਂ ਨੇ ਰਾਜਾ ਵੜਿੰਗ ਖ਼ਿਲਾਫ਼ ਬਿਆਨਬਾਜ਼ੀ ਕੀਤੀ ਸੀ।
ਸਿੱਧੂ ਦੀ ਪ੍ਰਧਾਨਗੀ ’ਤੇ ਉੱਠੇ ਸਨ ਸਵਾਲ: ਦੱਸ ਦਈਏ ਕਿ 5 ਸੂਬਿਆਂ ’ਚ ਕਾਂਗਰਸ ਪਾਰਟੀ ਨੂੰ ਕਰਾਰੀ ਹਾਰ ਮਿਲੀ ਸੀ। ਜਿਸ ਤੋਂ ਬਾਅਦ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਵੱਡਾ ਫੈਸਲਾ ਲੈਂਦਿਆਂ ਉੱਤਰਾਖੰਡ, ਉਤਰਾਖੰਡ, ਪੰਜਾਬ, ਗੋਆ ਅਤੇ ਮਨੀਪੁਰ ਦੇ ਸੂਬਾ ਪ੍ਰਧਾਨਾਂ ਦੇ ਅਸਤੀਫੇ ਮੰਗੇ ਗਏ ਸੀ। ਉੱਥੇ ਹੀ ਦੂਜੇ ਪਾਸੇ ਪੰਜਾਬ ’ਚ ਵਿਧਾਨਸਭਾ ਚੋਣਾਂ ’ਚ ਹਾਰ ਤੋਂ ਬਾਅਦ ਪਾਰਟੀ ਦੇ ਕਈ ਆਗੂਆਂ ਵੱਲੋਂ ਨਵਜੋਤ ਸਿੰਘ ਸਿੱਧੂ ਦੀ ਪ੍ਰਧਾਨਗੀ ’ਤੇ ਕਈ ਸਵਾਲ ਚੁੱਕੇ ਗਏ ਸੀ।
ਇਹ ਵੀ ਪੜੋ: ਰਾਜਾ ਵੜਿੰਗ ਬਣਿਆ ਪੰਜਾਬ ਪ੍ਰਦੇਸ਼ ਕਾਂਗਰਸ ਦਾ ਨਵਾਂ ਪ੍ਰਧਾਨ