ਚੰਡੀਗੜ੍ਹ: ਚੰਡੀਗੜ੍ਹ ਸਮੇਤ ਪੰਜਾਬ ਭਰ ਵਿੱਚ ਬੱਦਲ ਛਾਏ ਹੋਏ ਹਨ। ਮੌਸਮ ਵਿਭਾਗ ਵੱਲੋਂ ਵੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ। ਪੰਜਾਬ ਭਰ ਵਿੱਚ ਅਗਲੇ ਕੁਝ ਦਿਨ ਭਾਰੀ ਮੀਂਹ ਪੈ ਸਕਦਾ ਹੈ। ਜਿਆਦਾ ਮੀਂਹ ਕਾਰਨ ਜਿੱਥੇ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਹੀ ਕਈ ਲੋਕਾਂ ਦਾ ਨੁਕਸਾਨ ਵੀ ਹੋਇਆ ਹੈ। ਮੀਂਹ ਕਾਰਨ ਕਈ ਘਰਾਂ ਦੀ ਛੱਤਾਂ ਵੀ ਡਿੱਗ ਗਈਆਂ ਹਨ ਤੇ ਲੋਕ ਬੇਘਰ ਹੋ ਗਏ ਹਨ। ਉਥੇ ਹੀ ਇਸ ਮੀਂਹ ਨੇ ਬਹੁਤ ਸਾਰੇ ਕਿਸਾਨਾਂ ਦੀ ਫਸਲ ਵੀ ਨਸ਼ਟ ਕਰ ਦਿੱਤੀ ਹੈ।
ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 33 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹੇਗਾ ਤੇ ਮੌਸਮ ਬਦਲਵਾਈ ਵਾਲਾ ਰਹੇਗਾ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ ਤੇ ਹੀ ਮੀਂਹ ਪੈਣ ਦੀ ਵੀ ਸੰਭਾਵਨਾ ਹੈ।
ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹੇਗਾ ਤੇ ਮੀਂਹ ਪੈਣ ਦੀ ਸੰਭਾਵਨਾ ਲਗਾਈ ਜਾ ਰਹੀ ਹੈ।
ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹਿਣ ਦੀ ਉਮੀਦ ਹੈ। ਮੌਸਸ ਵਿਭਾਗ ਵੱਲੋਂ ਮੀਂਹ ਦੀ ਵੀ ਚਿਤਾਵਨੀ ਦਿੱਤੀ ਗਈ ਹੈ।
ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਤੱਕ ਰਹਿ ਸਕਦਾ ਹੈ। ਇਸ ਦੇ ਨਾਲ ਹੀ ਮੀਂਹ ਪੈਣ ਦੇ ਵੀ ਆਸਾਰ ਹਨ।
ਇਹ ਵੀ ਪੜ੍ਹੋ: World Athletics Championship: ਇਕ ਵਾਰ ਫਿਰ ਰੱਚਿਆ ਇਤਿਹਾਸ, ਨੀਰਜ ਚੋਪੜਾ ਨੇ ਜਿੱਤਿਆ ਚਾਂਦੀ ਦਾ ਤਗ਼ਮਾ