ਚੰਡੀਗੜ੍ਹ: ਕੁਝ ਦਿਨ ਪਹਿਲਾਂ ਪੰਜਾਬ ਦੇ ਕੁਝ ਸ਼ਹਿਰਾਂ ਵਿੱਚ ਬੀਤੇ ਦਿਨ ਮੀਂਹ ਪੈਣ ਤੋਂ ਬਾਅਦ ਤਾਪਮਾਨ ਵਿੱਚ ਕੁਝ ਗਿਰਾਵਟ ਆਈ ਸੀ, ਪਰ ਹੁਣ ਪਿਛਲੇ 2 ਦਿਨਾਂ ਤੋਂ ਗਰਮੀ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਵੱਲੋਂ ਅੱਜ ਚੰਡੀਗੜ੍ਹ ਸਮੇਤ ਪੰਜਾਬ ਵਿੱਚ ਮੀਂਹ ਪੈਣ ਦੀ ਚਿਤਾਵਨੀ ਦਿੱਤੀ ਗਈ ਹੈ, ਜਿਸ ਨਾਲ ਮੌਸਮ ਸੁਹਾਵਣਾ ਹੋ ਜਾਵੇਗਾ।
ਇਹ ਵੀ ਪੜੋ: ਪੰਜਾਬ ਸਰਕਾਰ ਵੱਲੋਂ ਘਰੇਲੂ ਬਿਜਲੀ ਖਪਤਕਾਰਾਂ ਦੇ 31 ਦਸੰਬਰ, 2021 ਤੱਕ ਦੇ ਬਕਾਇਆ ਖੜ੍ਹੇ ਬਿਜਲੀ ਬਿੱਲ ਮੁਆਫ
ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 31 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹੇਗਾ ਤੇ ਮੀਂਹ ਪੈਣ ਦੀ ਸੰਭਾਵਨਾ ਹੈ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।
ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ ਤੇ ਮੀਂਹ ਪਵੇਗਾ।
ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹਿਣ ਦੀ ਉਮੀਦ ਹੈ।
ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਤੱਕ ਰਹਿ ਸਕਦਾ ਹੈ।
ਇਹ ਵੀ ਪੜੋ: ਵੱਡੀ ਖ਼ਬਰ: ਕੁਰੂਕਸ਼ੇਤਰ ’ਚ ਮਿਲਿਆ ਦੇਸੀ ਬੰਬ, ਤਰਨਤਾਰਨ ਦਾ ਨੌਜਵਾਨ ਗ੍ਰਿਫਤਾਰ