ਚੰਡੀਗੜ੍ਹ: ਪੰਜਾਬ ਦੇ ਕਈ ਸ਼ਹਿਰਾਂ ਵਿੱਚ ਸਵੇਰ ਤੋਂ ਹੀ ਮੀਂਹ ਪੈਣ ਤੋਂ ਬਾਅਦ ਤਾਪਮਾਨ ਵਿੱਚ ਗਿਰਾਵਟ ਆ ਗਈ ਹੈ। ਮੀਂਹ ਕਾਰਨ ਜਿੱਥੇ ਤਾਪਮਾਨ ਵਿੱਚ ਗਿਰਾਵਟ ਆਈ ਹੈ, ਉਥੇ ਹੀ ਹੁਮਸ ਭਰੀ ਗਰਮੀ ਤੋਂ ਵੀ ਲੋਕਾਂ ਨੂੰ ਨਿਜ਼ਾਤ ਮਿਲੀ ਹੈ। ਗਰਮੀ ਕਾਰਨ ਲੋਕ ਬਹੁਤ ਪਰੇਸ਼ਾਨ ਹੋ ਰਹੇ ਸਨ ਤੇ ਕੰਮਾਂ ’ਤੇ ਵੀ ਅਸਰ ਪੈ ਰਿਹਾ ਸੀ। ਚੰਡੀਗੜ੍ਹ ਵਿੱਚ ਵੀ ਸਵੇਰ ਤੋਂ ਮੀਂਹ ਪੈ ਰਿਹਾ ਹੈ ਜਿਸ ਕਾਰਨ ਗਰਮੀ ਤੋਂ ਰਾਹਤ ਮਿਲੀ ਹੈ।
ਇਹ ਵੀ ਪੜੋ: Rakshabandhan 2022 Special: ਇਸ ਵਾਰ ਰੱਖੜੀ ਬੰਨ੍ਹਣ ਤੋਂ ਬਾਅਦ ਘਰ 'ਚ ਬਣੀ ਬਾਲੂਸ਼ਾਹੀ ਨਾਲ ਕਰਵਾਓ ਮੂੰਹ ਮਿੱਠਾ
ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।
ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ।
ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹਿਣ ਦੀ ਉਮੀਦ ਹੈ।
ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਤੱਕ ਰਹਿ ਸਕਦਾ ਹੈ।
ਇਹ ਵੀ ਪੜੋ: Raksha Bandhan 2022: ਜਾਣੋ ਕਿਸ ਮੁਹੂਰਤ 'ਚ ਬੰਨ੍ਹ ਸਕਦੇ ਹੋ ਰੱਖੜੀ, ਕਿੰਨਾ ਰਹੇਗਾ ਰੱਖੜੀਆਂ 'ਤੇ ਭਦਰਾ ਦਾ ਅਸਰ