ਚੰਡੀਗੜ੍ਹ: ਪੰਜਾਬ ਵਿੱਚ ਸਵੇਰ ਤੋਂ ਹੀ ਬੁੰਦਾ ਬਾਂਦੀ ਹੋ ਰਹੀ ਹੈ, ਮੀਂਹ ਪੈਣ ਤੋਂ ਬਾਅਦ ਤਾਪਮਾਨ ਵਿੱਚ ਗਿਰਾਵਟ ਆ ਗਈ ਹੈ ਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਵੱਲੋਂ ਅੱਜ ਸੂਬੇ ਭਰ ਵਿੱਚ ਮੀਂਹ ਪੈਣ ਦੀ ਚਿਤਾਵਨੀ ਦਿੱਤੀ ਗਈ ਹੈ। ਉਥੇ ਹੀ ਚੰਡੀਗੜ੍ਹ ਵਿੱਚ ਵੀ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ।
ਇਹ ਵੀ ਪੜੋ: ਪੰਜਾਬ ਪੁਲਿਸ ਨੇ ਦਿੱਲੀ ਪੁਲਿਸ ਦੀ ਮਦਦ ਨਾਲ ਹਥਿਆਰਾਂ ਸਮੇਤ ਚਾਰ ਦਹਿਸ਼ਤਗਰਦ ਕੀਤੇ ਕਾਬੂ
ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।
ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ।
ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹਿਣ ਦੀ ਉਮੀਦ ਹੈ।
ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਤੱਕ ਰਹਿ ਸਕਦਾ ਹੈ।
ਇਹ ਵੀ ਪੜੋ: ...ਤਾਂ ਪਹਿਲੀਂ ਵਾਰ ਤਿਰੰਗਾ ਮੋਇਰਾਂਗ ਵਿੱਚ ਲਹਿਰਾਇਆ ਗਿਆ, ਜਾਣੋ ਇਸ ਦਾ ਪੂਰਾ ਇਤਿਹਾਸ