ਚੰਡੀਗੜ੍ਹ: ਪੰਜਾਬ ਸਮੇਤ ਚੰਡੀਗੜ੍ਹ ਵਿੱਚ ਮੀਂਹ ਪੈਂਣ ਤੋਂ ਬਾਅਦ ਲੋਕਾਂ ਨੂੰ ਹੁਮਸ ਭਰੀ ਗਰਮੀਂ ਤੋਂ ਰਾਹਤ ਮਿਲੀ ਹੈ ਤੇ ਤਾਪਮਾਨ ਵਿੱਚ ਵੀ ਗਿਰਾਵਟ (Rain in some cities of Punjab) ਆ ਗਈ ਹੈ। ਜਿੱਥੇ ਕੱਲ੍ਹ ਸ਼ਾਮ ਤੋਂ ਹੀ ਪੰਜਾਬ ਸਮੇਤ ਚੰਡੀਗੜ੍ਹ ਵਿੱਚ ਮੀਂਹ ਪੈ ਰਿਹਾ ਹੈ, ਉਥੇ ਹੀ ਕੁਝ ਸਮੇਂ ਦੇ ਵਖਵੇ ਤੋਂ ਬਾਅਦ ਤੜਕੇ ਤੋਂ ਫਿਰ ਪੰਜਾਬ ਦੇ ਕੁਝ ਸ਼ਹਿਰਾਂ ਸਮੇਤ ਚੰਡੀਗੜ੍ਹ ਵਿੱਚ ਹਲਕਾ ਮੀਂਹ ਪੈ ਰਿਹਾ ਹੈ।
ਇਹ ਵੀ ਪੜੋ: Love Horoscope: ਸਰਪ੍ਰਾਈਜ਼ ਡੇਟ ਤੇ ਤੋਹਫ਼ੇ ਦੀ ਯੋਜਨਾ ਬਣਾ ਕੇ ਰੋਮਾਂਟਿਕ ਹੋਵੇਗੀ ਲਵ ਲਾਈਫ
ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਰਹੇਗਾ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।
ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਰਹੇਗਾ।
ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਰਹਿਣ ਦੀ ਉਮੀਦ ਹੈ।
ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਤੱਕ ਰਹਿ ਸਕਦਾ ਹੈ।
ਇਹ ਵੀ ਪੜੋ: ਆਪ ਨੇ ਕਿਹਾ, ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਰੱਦ ਕਰਨ ਦਾ ਫੈਸਲਾ ਲੋਕਤੰਤਰ ਦਾ ਕਤਲ