ਚੰਡੀਗੜ੍ਹ: ਸਵੇਰ ਤੋਂ ਹੀ ਪੰਜਾਬ ਦੇ ਕੁਝ ਸ਼ਹਿਰਾਂ ਵਿੱਚ ਹਲਕੀ ਹਲਕੀ ਬੁੰਦਾ ਬਾਦੀ ਹੋ ਰਹੀ ਹੈ, ਜਿਸ ਨਾਲ ਤਾਪਮਾਨ ਵਿੱਚ ਕੁਝ ਗਿਰਾਵਟ ਆਈ ਹੈ। ਉਥੇ ਹੀ ਮੌਸਮ ਵਿਭਾਗ ਵੱਲੋਂ ਅੱਜ ਫਿਰ ਪੰਜਾਬ ਵਿੱਚ ਮੀਂਹ ਪੈਣ ਦੀ ਚਿਤਾਵਨੀ ਦਿੱਤੀ ਗਈ ਹੈ, ਜਿਸ ਨਾਲ ਮੌਸਮ ਸੁਹਾਵਣਾ ਹੋ ਜਾਵੇਗਾ।
ਇਹ ਵੀ ਪੜੋ: PGI ਵਲੋਂ ਪੰਜਾਬ ਦੇ ਮਰੀਜਾਂ ਨੂੰ ਰਾਹਤ: ਹੁਣ ਮਰੀਜ਼ਾਂ ਨੂੰ ਮਿਲੇਗਾ ਆਯੁਸ਼ਮਾਨ ਭਾਰਤ ਯੋਜਨਾ ਦਾ ਲਾਭ
ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 33 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹੇਗਾ ਤੇ ਮੀਂਹ ਪੈਣ ਦੀ ਸੰਭਾਵਨਾ ਹੈ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।
ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹੇਗਾ ਤੇ ਮੀਂਹ ਪਵੇਗਾ।
ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹਿਣ ਦੀ ਉਮੀਦ ਹੈ।
ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਤੱਕ ਰਹਿ ਸਕਦਾ ਹੈ।
ਇਹ ਵੀ ਪੜੋ: ਸ਼ਰਮਨਾਕ! ਮਾਂ ਨੇ 4 ਸਾਲ ਦੀ ਧੀ ਦਾ ਕੀਤਾ ਕਤਲ