ਖਰੜ: ਪੰਜਾਬ ਦੇ ਵਿਕਾਸ (Development of Punjab) ਨੂੰ ਲੈਕੇ ਵੱਡੇ-ਵੱਡੇ ਦਾਆਵੇ ਕਰਨ ਵਾਲੀ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਉਸ ਸਮੇਂ ਬੂਰੀ ਤਰ੍ਹਾਂ ਫੇਲ੍ਹ ਹੁੰਦੀ ਨਜ਼ਰ ਆਈ, ਜਦੋਂ ਮੀਂਹ ਪੈਣ ਦੇ ਕਈ ਘੰਟੇ ਬੀਤ ਜਾਣ ਤੋਂ ਬਾਅਦ ਵੀ ਖਰੜ ਵਿੱਚ ਤਰਥੱਲੀ ਮੱਚ ਗਈ। ਦਰਅਸਲ ਇੱਥੇ ਮੀਂਹ ਦਾ ਪਾਣੀ ਬਾਹਰ ਜਾਣ ਦੀ ਬਜ਼ਾਏ ਲੋਕਾਂ ਦੇ ਘਰਾਂ ਵਿੱਚ ਹੀ ਵੜ ਗਿਆ ਹੈ। ਜਿਸ ਕਰਕੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਮੌਕੇ ਸਥਾਨਕ ਵਾਸੀਆਂ ਨੇ ਪੰਜਾਬ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ (Protest against Punjab Government) ਕਰਦਿਆਂ ਖਰੜ-ਚੰਡੀਗੜ੍ਹ ਹਾਈਵੇਅ (Kharar-Chandigarh Highway) ਜਾਮ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ (Slogans against the Punjab Government) ਕੀਤੀ। ਇਸ ਜਾਮ ਨੂੰ ਕਰੀਬ 2 ਘੰਟੇ ਤੱਕ ਲਗਾਇਆ ਗਿਆ ਹੈ। ਜਿਸ ਤੋਂ ਬਾਅਦ ਲੋਕਾਂ ਨੂੰ ਕਾਫ਼ੀ ਮੁਸ਼ਕਲਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਕੋਈ ਸਾਰ ਨਹੀਂ ਲਈ ਜਾ ਰਹੀ।
ਉਨ੍ਹਾਂ ਕਿਹਾ ਕਿ ਮੀਂਹ ਦਾ ਪਾਣੀ (rain water) ਉਨ੍ਹਾਂ ਦੇ ਫਰਿੰਜ਼ਾ ਤੱਕ ਪਹੁੰਚ ਗਿਆ ਹੈ, ਜਿਸ ਵਿੱਚ ਬਹੁਤ ਸਾਰੇ ਜ਼ਹਿਰਲੀਏ ਜੀਵ ਹਨ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤਾਂ ਵਿੱਚ ਜਿੱਥੇ ਉਨ੍ਹਾਂ ਦਾ ਮਾਲੀ ਨੁਕਸਾਨ ਹੋ ਰਿਹਾ ਹੈ, ਉੱਥੇ ਹੀ ਉਨ੍ਹਾਂ ਨੂੰ ਇਸ ਦੌਰਾਨ ਜਾਨੀ ਨੁਕਸਾਨ ਦੀ ਵੀ ਖ਼ਦਸਾ ਹੈ।
ਇਹ ਵੀ ਪੜ੍ਹੋ: ਹੈਰਾਨੀਜਨਕ ! ਮੁੰਡਿਆਂ ਮਗਰੋਂ ਹੁਣ ਕੁੜੀਆਂ ਵੀ ਨਸ਼ੇ ਦੀ ਆਦੀ, ਨਸ਼ੇ ਲਈ ਕਰਦੀਆਂ ਹਨ ਇਹ ਕੰਮ...
ਉਨ੍ਹਾਂ ਕਿਹਾ ਕਿ ਮੀਂਹ ਤੋਂ ਬਾਅਦ ਸੁਸਾਇਟੀਆਂ ਵਿੱਚ ਘਰਾਂ ਦੀਆਂ ਗਲੀਆਂ ਵਿੱਚ ਛੱਪੜ ਵਰਗਾ ਮਾਹੌਲ ਬਣ ਗਿਆ ਅਤੇ ਕਾਫ਼ੀ ਲੋਕਾਂ ਦਾ ਸਮਾਨ ਖ਼ਰਾਬ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮੁਸਿਬਤ ਦੀ ਘੜੀ ਵਿੱਚ ਪੰਜਾਬ ਸਰਕਾਰ (Government of Punjab) ਦਾ ਕੋਈ ਵੀ ਨੁਮਾਇੰਦਾ ਇੱਥੇ ਨਹੀਂ ਪਹੁੰਚਿਆ। ਉਨ੍ਹਾਂ ਕਿਹਾਂ ਹਲਕੇ ਦੇ ਵਿਧਾਇਕ ਜੋ ਪਿਛਲੇ ਦਿਨੀਂ ਮੰਤਰੀ ਵੀ ਬਣੇ ਹਨ, ਉਹ ਵੀ ਉਨ੍ਹਾਂ ਦੀ ਸਾਰ ਨਹੀਂ ਲੈ ਰਹੇ।
ਇਹ ਵੀ ਪੜ੍ਹੋ: ਸੀਐੱਮ ਮਾਨ ਦੀ ਕੋਠੀ ਅੱਗੇ ਮਰਨ ਵਰਤ ‘ਤੇ ਬੈਠੀਆਂ ਕੁੜੀਆਂ, ਕੀਤੀ ਇਹ ਮੰਗ