ਚੰਡੀਗੜ੍ਹ: ਪੰਜਾਬ ਸਮੇਤ ਪੂਰੇ ਦੇਸ਼ ਵਿੱਚ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ। ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਆ ਗਈ ਹੈ ਤੇ ਲੋਕਾਂ ਨੂੰ ਹੁਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਵੱਲੋਂ ਸੂਬੇ ਭਰ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜੋ: WORLD ZOONOSIS DAY 2022: ਚੰਦ ਕੁ ਸਾਵਧਾਨੀਆਂ ਨਾਲ ਜ਼ੂਨੋਸਿਸ ਤੋਂ ਬਚੋ
ਚੰਡੀਗੜ੍ਹ ਵਿੱਚ ਵੀ ਮੀਂਹ: ਜਿੱਥੇ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਮੀਂਹ ਪੈ ਰਿਹਾ ਹੈ, ਉਥੇ ਹੀ ਸਿਟੀ ਬਿਊਟੀਫੁੱਲ ਵਿੱਚ ਵੀ ਤੜਕੇ ਤੋਂ ਮੀਂਹ ਪੈ ਰਿਹਾ ਹੈ। ਮੀਂਹ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਉਥੇ ਹੀ ਤਾਪਮਾਨ ਵਿੱਚ ਵੀ ਕਾਫੀ ਗਿਰਾਵਟ ਆ ਗਈ ਹੈ।
ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 32 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹੇਗਾ ਤੇ ਮੀਂਹ ਪੈਣ ਦੀ ਵੀ ਸੰਭਾਵਨਾ ਹੈ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।
ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹੇਗਾ ਤੇ ਮੌਸਮ ਸਾਫ਼ ਰਹੇਗਾ।
ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹਿਣ ਦੀ ਉਮੀਦ ਹੈ।
ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਤੱਕ ਰਹਿ ਸਕਦਾ ਹੈ।
ਇਹ ਵੀ ਪੜੋ: ਮਾਨ ਕੈਬਨਿਟ ’ਚ ਵਿਭਾਗਾਂ ਦੀ ਵੰਡ, ਜਾਣੋ ਕਿਹੜੇ ਮੰਤਰੀ ਨੂੰ ਮਿਲਿਆ ਕਿਹੜਾ ਮਹਿਕਮਾ