ਚੰਡੀਗੜ੍ਹ: ਪੰਜਾਬ ਵਿੱਚ ਬੁੱਧਵਾਰ ਦੇਰ ਰਾਤ ਮੌਸਮ ਨੇ ਕਰਵਟ ਲਈ ਤੇ ਕਈ ਸ਼ਹਿਰਾਂ ਵਿੱਚ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਉਥੇ ਹੀ ਰਾਜਧਾਨੀ ਚੰਡੀਗੜ੍ਹ ਸਮੇਤ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਵੀ ਬੱਦਲ ਛਾਏ ਹੋਏ ਹਨ ਤੇ ਤੜਕਸਾਰ ਹਲਕਾ ਹਲਕਾ ਮੀਂਹ ਵੀ ਪਿਆ ਹੈ। ਮੋਹਲੇਧਾਰ ਮੀਂਹ ਕਾਰਨ ਲੋਕਾਂ ਨੂੰ ਪੈ ਰਹੀ ਗਰਮੀ ਤੋਂ ਰਾਹਤ ਮਿਲੀ ਹੈ। ਲੰਬੇ ਸਮੇਂ ਤੋਂ ਮੀਂਹ ਦੀ ਉਡੀਕ ਕਰ ਰਹੇ ਲੋਕਾਂ ਨੇ ਸੁੱਖ ਦਾ ਸਾਹ ਲਿਆ। ਬੁੱਧਵਾਰ ਸ਼ਾਮ ਨੂੰ ਹੋਈ ਬਾਰਿਸ਼ ਕਾਰਨ ਚੰਡੀਗੜ੍ਹ ਸਮੇਤ ਸੂਬੇ ਦਾ ਮੌਸਮ ਸੁਹਾਵਣਾ ਹੋ ਗਿਆ।
ਇਹ ਵੀ ਪੜੋ: ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਹੰਗਾਮਾ, ਇਨਸਾਫ਼ ਲਈ ਬਜ਼ੁਰਗ ਨੇ ਕੱਪੜੇ...
ਮੌਸਮ ਵਿਭਾਗ ਨੇ ਮੰਗਲਵਾਰ ਨੂੰ ਰਾਹਤ ਦੀ ਭਵਿੱਖਬਾਣੀ ਕਰਦੇ ਹੋਏ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ 'ਚ 15 ਜੂਨ ਤੋਂ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਸੀ। ਮੀਂਹ ਦੇ ਨਾਲ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਇਨ੍ਹਾਂ ਜ਼ਿਲ੍ਹਿਆਂ ਵਿੱਚ ਗਰਜ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 16 ਜੂਨ ਤੋਂ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਪੂਰਾ ਮੀਂਹ ਪੈਣ ਦੀ ਸੰਭਾਵਨਾ ਹੈ।
ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 40 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹੇਗਾ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਮੀਂਹ ਪੈਣ ਦੀ ਸੰਭਵਨਾ ਹੈ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।
ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹੇਗਾ ਤੇ ਬੱਦਲਵਾਈ ਰਹੇਗੀ।
ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹਿਣ ਦੀ ਉਮੀਦ ਹੈ।
ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਅਤੇ ਘੱਟ ਤੋਂ ਘੱਟ 29 ਡਿਗਰੀ ਤੱਕ ਰਹਿ ਸਕਦਾ ਹੈ।
ਇਹ ਵੀ ਪੜੋ: ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ, ਹੋਈ ਤੇਜ਼ ਬਾਰਿਸ਼