ਚੰਡੀਗੜ੍ਹ: ਸੂਬੇ ਭਰ ਵਿੱਚ ਵੱਖ-ਵੱਖ ਥਾਵਾਂ 'ਤੇ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ ਤੇ ਕਈ ਜ਼ਿਲ੍ਹਿਆਂ 'ਚ ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਵੀ ਚੱਲ ਰਹੀਆਂ ਹਨ। ਮੀਂਹ ਨਾਲ ਜਿੱਥੇ ਲੋਕਾਂ ਨੂੰ ਗਰਮੀਂ ਤੋਂ ਰਾਹਤ ਮਿਲੀ ਹੈ, ਉਥੇ ਹੀ ਕਈ ਜ਼ਿਲ੍ਹਿਆ ਵਿੱਚ ਭਾਰੀ ਨੁਕਸਾਨ ਵੀ ਹੋਇਆ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ 'ਚ ਅੱਜ ਫੇਰ ਲਗਾਤਾਰ ਮੀਂਹ ਪੈਣ ਦੀ ਸੰਭਾਵਨਾ ਹੈ। ਮੀਂਹ ਨਾਲ ਜਿਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ ਤਾਂ ਉਥੇ ਹੀ ਕਿਸਾਨਾਂ ਲਈ ਵੀ ਲਾਹੇਵੰਦ ਹੈ।
ਇਹ ਵੀ ਪੜੋ: International Yoga Day 2022: 21 ਜੂਨ ਨੂੰ ਹੀ ਕਿਉਂ ਮਨਾਇਆ ਜਾਂਦਾ ਹੈ ਯੋਗਾ ਦਿਵਸ, ਜਾਣੋ ਕਾਰਨ
ਗਰਮੀ ਤੋਂ ਰਾਹਤ: ਇਸ ਮੀਂਹ ਦੇ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਜ਼ਰੂਰ ਮਿਲੀ ਹੈ, ਕਿਉਂਕਿ ਰੋਜ਼ਾਨਾ 40 ਡਿਗਰੀ ਤੋਂ ਵੱਧ ਤਾਪਮਾਨ ਰਹਿਣ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਹਾਲ ਹੋ ਚੁੱਕਿਆ ਸੀ। ਇਸ ਦੇ ਨਾਲ ਹੀ ਕਈ ਤਰ੍ਹਾਂ ਦੀਆਂ ਚਮੜੀਆਂ ਦੀਆਂ ਬਿਮਾਰੀਆਂ ਵੀ ਵੱਧ ਗਰਮੀ ਹੋਣ ਕਾਰਨ ਪੈਦਾ ਹੋਣ ਦੀ ਸੰਭਾਵਨਾ ਸੀ।
ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 27 ਡਿਗਰੀ ਅਤੇ ਘੱਟ ਤੋਂ ਘੱਟ 21 ਡਿਗਰੀ ਰਹੇਗਾ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਮੀਂਹ ਪੈਣ ਦੀ ਸੰਭਵਨਾ ਹੈ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ 21 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।
ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ 23 ਡਿਗਰੀ ਰਹੇਗਾ ਤੇ ਮੀਂਹ ਪਵੇਗਾ।
ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਰਹਿਣ ਦੀ ਉਮੀਦ ਹੈ।
ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਅਤੇ ਘੱਟ ਤੋਂ ਘੱਟ 23 ਡਿਗਰੀ ਤੱਕ ਰਹਿ ਸਕਦਾ ਹੈ।