ETV Bharat / city

ਰਾਜ ਕੁਮਾਰ ਵੇਰਕਾ ਨੇ ਪੰਜਾਬ ਊਰਜਾ ਵਿਕਾਸ ਏਜੰਸੀ ਨੂੰ ਪਹਿਲਾ ਇਨਾਮ ਮਿਲਣ ’ਤੇ ਪ੍ਰਗਟਾਈ ਖੁਸ਼ੀ - ਰਾਸ਼ਟਰੀ ਊਰਜਾ ਸੰਭਾਲ ਦਿਵਸ

ਪੰਜਾਬ ਊਰਜਾ ਵਿਕਾਸ ਏਜੰਸੀ (Punjab Energy Development Agency) ਨੂੰ ਆਪਣੀ ਉੱਤਮ ਕਾਰਗੁਜ਼ਾਰੀ ਲਈ ਦੇਸ਼ ਭਰ ਵਿੱਚੋਂ ਪਹਿਲਾ ਇਨਾਮ ਮਿਲਣ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ, ਪੰਜਾਬ ਦੇ ਊਰਜਾ ਵਿਕਾਸ ਮੰਤਰੀ ਡਾ ਰਾਜ ਕੁਮਾਰ ਵੇਰਕਾ (Raj Kumar Verka) ਕਿਹਾ ਕਿ ਇਸ ਨਾਲ ਉਨਾਂ ਦੀਆਂ ਜ਼ਿੰਮੇਂਵਾਰੀਆਂ ਹੋਰ ਵੀ ਵੱਧ ਗਈਆਂ ਹਨ।

ਪੰਜਾਬ ਊਰਜਾ ਵਿਕਾਸ ਏਜੰਸੀ ਨੂੰ ਪਹਿਲਾ ਇਨਾਮ
ਪੰਜਾਬ ਊਰਜਾ ਵਿਕਾਸ ਏਜੰਸੀ ਨੂੰ ਪਹਿਲਾ ਇਨਾਮ
author img

By

Published : Dec 10, 2021, 7:03 PM IST

ਚੰਡੀਗੜ: ਪੰਜਾਬ ਵਿੱਚ ਪਿਛਲੇ ਕੁੱਝ ਮਹੀਨੀਆਂ ਵਿੱਚ ਬਿਜਲੀ ਸੰਕਟ ਨੇ ਲੋਕਾਂ ਦੇ ਸਾਹ ਸੁੱਕਾ ਦਿੱਤੇ ਸਨ। ਪੰਜਾਬ ਸਰਕਾਰ ਵੱਲੋਂ ਇਸ ਦਾ ਹੱਲ ਕੀਤਾ ਗਿਆ ਸੀ। ਪੰਜਾਬ ਊਰਜਾ ਵਿਕਾਸ ਏਜੰਸੀ ਨੂੰ ਆਪਣੀ ਉੱਤਮ ਕਾਰਗੁਜ਼ਾਰੀ ਲਈ ਦੇਸ਼ ਭਰ ਵਿੱਚੋਂ ਪਹਿਲਾ ਇਨਾਮ ਮਿਲਣ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ, ਪੰਜਾਬ ਦੇ ਊਰਜਾ ਵਿਕਾਸ ਮੰਤਰੀ ਡਾ ਰਾਜ ਕੁਮਾਰ ਵੇਰਕਾ (Raj Kumar Verka) ਕਿਹਾ ਕਿ ਇਸ ਨਾਲ ਉਨਾਂ ਦੀਆਂ ਜ਼ਿੰਮੇਂਵਾਰੀਆਂ ਹੋਰ ਵੀ ਵੱਧ ਗਈਆਂ ਹਨ ਅਤੇ ਉਹ ਨਾ ਕੇਵਲ ਆਪਣੇ ਇਸ ਸਥਾਨ ਨੂੰ ਬਰਕਾਰ ਰੱਖਣ ਲਈ ਹਰ ਕੋਸ਼ਿਸ਼ ਕਰਨਗੇ, ਸਗੋਂ ਸੌਰ ਊਰਜਾ ਅਤੇ ਬਾਇਓਮਾਸ ਵਰਗੇ ਖੇਤਰਾਂ ਵਿੱਚ ਹਰ ਸੰਭਵਾਨਾ ਨੂੰ ਅਮਲ ਵਿੱਚ ਲਿਆਉਣਗੇ, ਤਾਂ ਜੋ ਸੂਬੇ ਵਿੱਚ ਊਰਜਾ ਦੀ ਕਮੀ ਨਾਲ ਨਿਪਟਿਆ ਜਾ ਸਕੇ।

ਦੱਸਣਯੋਗ ਹੈ ਕਿ ਰਾਸ਼ਟਰੀ ਊਰਜਾ ਸੰਭਾਲ ਅਵਾਰਡ 2021 ਵਾਸਤੇ ਨੂੰ ਪਹਿਲੇ ਇਨਾਮ ਲਈ ਚੁਣਿਆ ਗਿਆ ਹੈ। ਇਹ ਅਵਾਰਡ 14 ਦਸੰਸਰ 2021 ਨੂੰ ਰਾਸ਼ਟਰੀ ਊਰਜਾ ਸੰਭਾਲ ਦਿਵਸ ’ਤੇ ਵਿਗਿਆਨ ਭਵਨ ਵਿਖੇ ਹੋ ਰਹੇ ਸਮਾਰੋੋਹ ਵਿੱਚ ਦਿੱਤਾ ਜਾਵੇਗਾ। ਇਸ ਮੌਕੇ ਬਿਜਲੀ ਤੇ ਨਵੀਂ ਅਤੇ ਨਵਿਆਣਯੋਗ ਊਰਜਾ ਦੇ ਕੇਂਦਰੀ ਮੰਤਰੀ ਸ੍ਰੀ ਆਰ.ਕੇ ਸਿੰਘ ਮੁੱਖ ਮਹਿਮਾਨ ਹੋਣਗੇ।

ਡਾ ਰਾਜ ਕੁਮਾਰ ਵੇਰਕਾ (Raj Kumar Verka) ਨੇ ਦੱਸਿਆ ਕਿ ਬਿਜਲੀ ਦੀ ਵੱਧ ਰਹੀ ਮੰਗ ਅਤੇ ਪਾਣੀ, ਕੋਲਾ ਆਦਿ ਵਰਗੇ ਕੁਦਰਤੀ ਵਸੀਲਿਆ ਦੀ ਪੈਦਾ ਹੋ ਰਹੀ ਕਮੀ ਨਾਲ ਨਿਪਟਣ ਲਈ ਪੇਡਾ ਵੱਲੋਂ ਨਵਿਆਉਣਯੋਗ ਊਰਜਾ ਨੂੰ ਵੱਧ ਤੋਂ ਵੱਧ ਵਰਤੋਂ ਵਿੱਚ ਲਿਆਏ ਜਾਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਬਿਜਲੀ ਦੀ ਲਗਾਤਾਰ ਵੱਧ ਰਹੀ ਮੰਗ ਅਤੇ ਪਰਾਲੀ ਦੀ ਸਮੱਸਿਆ ਨਾਲ ਨਿਪਟਣ ਨਹੀ ਪੰਜਾਬ ਸਰਕਾਰ ਨੇ ਸੌਰ ਊਰਜਾ ’ਤੇ ਵੱਧ ਤੋਂ ਵੱਧ ਧਿਆਨ ਕੇਂਦਰਤ ਕਰਨ ਦੀ ਦਿਸ਼ਾ ਵੱਲ ਕਦਮ ਪੁੱਟੇ ਹਨ।

ਉਨਾਂ ਦੱਸਿਆ ਕਿ ਹੁਣ ਤੱਕ ਸੂਬੇ ਵਿੱਚ ਨਵਿਆਉਣਯੋਗ ਊਰਜਾ ਦੇ 1700.77 ਮੈਗਾਵਾਟ ਦੀ ਸਮਰੱਥਾ ਦੇ ਪ੍ਰੋਜੈਕਟ ਲਾਏ ਜਾ ਚੁੱਕੇ ਹਨ ਅਤੇ 184.12 ਮੈਗਾਵਾਟ ਦੇ ਸਮਰੱਥਾ ਦੇ ਹੋਰ ਪ੍ਰੋਜੈਕਟ ਲਾਏ ਜਾ ਰਹੇ ਹਨ। ਜ਼ਮੀਨ ਸਤਹ (ਗਰਾਉਡ ਮੌਂਟਡ) ’ਤੇ 815.5 ਮੈਗਾਵਾਟ, ਛੱਤ (ਰੂਫ ਸੋਲਰ) ’ਤੇ 136.1 ਮੈਗਾਵਾਟ ਅਤੇ ਨਹਿਰਾਂ ’ਤੇ (ਕੈਨਾਲ ਟੋਪ) 20 ਮੈਗਾਵਾਟ ਸਮਰੱਥਾ ਦੇ ਸੌਰ ਊਰਜਾ ਪ੍ਰੋਜੈਕਟ ਹੁਣ ਤੱਕ ਕਾਰਜਸ਼ੀਲ ਹੋ ਗਏ ਹਨ। ਇਨਾਂ ਪ੍ਰੋਜੈਕਟਾਂ ਦੀੇ ਗਿਣਤੀ ਕ੍ਰਮਵਾਰ 71, 14 ਅਤੇ 4 ਹੈ।

ਡਾ. ਵੇਰਕਾ (Raj Kumar Verka) ਅਨੁਸਾਰ ਇਕੱਲੇ ਸੌਰ ਊਰਜਾ ਦੇ 729.17 ਮੈਗਾਵਾਟ ਦੇ ਪ੍ਰੋਜੈਕਟ ਸਥਾਪਿਤ ਹੋ ਚੁੱਕੇ ਹਨ ਅਤੇ 58.75 ਮੈਗਾਵਾਟ ਦੇ ਪ੍ਰੋਜੈਕਟ ਪ੍ਰਗਤੀ ਅਧੀਨ ਹਨ। ਨਵਿਆਉਣਯੋਗ ਊਰਜਾ ਦੇ ਪ੍ਰੋਜੈਕਟਾਂ ਵਿੱਚ ਬਾਇਓਮਾਸ ਕੋ-ਜਨਰੇਸ਼ਨ ਪਾਵਰ ਪ੍ਰੋਜੈਕਟ 458.07 ਮੈਗਾਵਾਟ ਅਤੇ ਬਾਇਓਮਾਸ ਪਾਵਰ ਪ੍ਰੋਜੈਕਟ 97.5 ਮੈਗਾਵਾਟ ਸ਼ਾਮਲ ਹਨ।

ਇਹ ਵੀ ਪੜੋ:- ਆਪ ਨੇ CM Channi ਲਈ ਇਨਾਮ ਐਲਾਨਿਆ

ETV Bharat Logo

Copyright © 2025 Ushodaya Enterprises Pvt. Ltd., All Rights Reserved.