ETV Bharat / city

ਰਾਜ ਕੁਮਾਰ ਵੇਰਕਾ ਨੇ ਪਰਾਲੀ ਦੀ ਸਮੱਸਿਆ ਦਾ ਕੱਢਿਆ ਇਹ ਹੱਲ

ਪੰਜਾਬ ਦੇ ਨਵਿਆਉਣਯੋਗ ਊਰਜਾ (Renewable energy) ਅਤੇ ਸਮਾਜਿਕ ਨਿਆਂ ਮੰਤਰੀ ਡਾ. ਰਾਜ ਕੁਮਾਰ ਵੇਰਕਾ (Raj Kumar Verka ) ਨੇ ਪਰਾਲੀ ਦੀ ਸਮੱਸਿਆ ਦੇ ਨਿਪਟਾਰੇ ਲਈ ਬਾਇਓਮਾਸ ਪ੍ਰੋਜੈਟਕਟ (Biomass Project) ਸਥਾਪਤ ਕਰਨ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ ਹੈ।

ਰਾਜ ਕੁਮਾਰ ਵੇਰਕਾ ਨੇ ਪਰਾਲੀ ਦੀ ਸਮੱਸਿਆ ਦਾ ਕੱਢਿਆ ਇਹ ਹੱਲ
ਰਾਜ ਕੁਮਾਰ ਵੇਰਕਾ ਨੇ ਪਰਾਲੀ ਦੀ ਸਮੱਸਿਆ ਦਾ ਕੱਢਿਆ ਇਹ ਹੱਲ
author img

By

Published : Oct 19, 2021, 5:56 PM IST

ਚੰਡੀਗੜ: ਪੰਜਾਬ ਵਿੱਚ ਜਿੱਥੇ ਬਿਜਲੀ ਸੰਕਟ ਛਾਇਆ ਹੋਈਆ ਹੈ। ਦੂਜੇ ਪਾਸੇ ਝੋਨੇ ਦੀ ਪਰਾਲੀ ਦਾ ਮੁੱਦਾ ਵੀ ਭੱਖਦਾ ਜਾ ਰਿਹਾ ਹੈ। ਜਿਸ ਬਾਰੇ ਪੰਜਾਬ ਦੇ ਨਵਿਆਉਣਯੋਗ ਊਰਜਾ (Renewable energy) ਅਤੇ ਸਮਾਜਿਕ ਨਿਆਂ ਮੰਤਰੀ ਡਾ. ਰਾਜ ਕੁਮਾਰ ਵੇਰਕਾ (Raj Kumar Verka )ਨੇ ਪਰਾਲੀ ਦੀ ਸਮੱਸਿਆ ਦੇ ਨਿਪਟਾਰੇ ਲਈ ਬਾਇਓਮਾਸ ਪ੍ਰੋਜੈਟਕਟ (Biomass Project) ਸਥਾਪਤ ਕਰਨ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ ਹੈ।

ਮੰਗਵਾਰ ਨੂੰ ਜਾਰੀ ਇੱਕ ਬਿਆਨ ਵਿੱਚ ਡਾ. ਵੇਰਕਾ (Raj Kumar Verka ) ਨੇ ਕਿਹਾ ਕਿ ਬਿਜਲੀ ਦੀ ਵੱਧ ਰਹੀ ਮੰਗ ਅਤੇ ਪਾਣੀ, ਕੋਲਾ ਆਦਿ ਵਰਗੇ ਕੁਦਰਤੀ ਵਸੀਲਿਆ ਦੀ ਪੈਦਾ ਹੋ ਰਹੀ ਕਮੀ ਨਾਲ ਨਿਪਟਣ ਲਈ ਨਵਿਆਉਣਯੋਗ ਊਰਜਾ ਨੂੰ ਵੱਧ ਤੋਂ ਵੱਧ ਵਰਤੋਂ ਵਿੱਚ ਲਿਆਏ ਜਾਣ ਦੀ ਜ਼ਰੂਰਤ ਹੈ। ਉਨਾਂ ਕਿਹਾ ਕਿ ਬਿਜਲੀ ਦੀ ਲਗਾਤਾਰ ਵੱਧ ਰਹੀ ਮੰਗ ਅਤੇ ਪਰਾਲੀ ਦੀ ਸਮੱਸਿਆ ਨਾਲ ਨਿਪਟਣ ਲਈ ਪੰਜਾਬ ਸਰਕਾਰ ਨੇ ਸੌਰ ਊਰਜਾ ’ਤੇ ਵੱਧ ਤੋਂ ਵੱਧ ਧਿਆਨ ਕੇਂਦਰਤ ਕਰਨ ਦੀ ਦਿਸ਼ਾ ਵੱਲ ਕਦਮ ਪੁੱਟੇ ਹਨ।

ਉਨਾਂ ਦੱਸਿਆ ਕਿ ਹੁਣ ਤੱਕ ਸੂਬੇ ਵਿੱਚ ਨਵਿਆਉਣਯੋਗ ਊਰਜਾ (Renewable energy) ਦੇ 1700.77 ਮੈਗਾਵਾਟ ਦੀ ਸਮਰੱਥਾ ਦੇ ਪ੍ਰੋਜੈਕਟ ਲਾਏ ਜਾ ਚੁੱਕੇ ਹਨ ਅਤੇ 184.12 ਮੈਗਾਵਾਟ ਦੇ ਸਮਰੱਥਾ ਦੇ ਹੋਰ ਪ੍ਰੋਜੈਕਟ ਲਾਏ ਜਾ ਰਹੇ ਹਨ। ਜ਼ਮੀਨ ਸਤਹ ’ਤੇ 815.5 ਮੈਗਾਵਾਟ, ਛੱਤ ’ਤੇ 136.1 ਮੈਗਾਵਾਟ ਅਤੇ ਨਹਿਰਾਂ ’ਤੇ (ਕੈਨਾਲ ਟੋਪ) 20 ਮੈਗਾਵਾਟ ਸਮਰੱਥਾ ਦੇ ਸੌਰ ਊਰਜਾ ਪ੍ਰੋਜੈਕਟ ਹੁਣ ਤੱਕ ਕਾਰਜਸ਼ੀਲ ਹੋ ਗਏ ਹਨ। ਇਨਾਂ ਪ੍ਰੋਜੈਕਟਾਂ ਦੀੇ ਗਿਣਤੀ ਕ੍ਰਮਵਾਰ 71, 14 ਅਤੇ 4 ਹੈ।

ਡਾ. ਵੇਰਕਾ (Raj Kumar Verka ) ਅਨੁਸਾਰ ਇਕੱਲੇ ਸੌਰ ਊਰਜਾ ਦੇ 729.17 ਮੈਗਾਵਾਟ ਦੇ ਪ੍ਰੋਜੈਕਟ ਸਥਾਪਿਤ ਹੋ ਚੁੱਕੇ ਹਨ ਅਤੇ 58.75 ਮੈਗਾਵਾਟ ਦੇ ਪ੍ਰੋਜੈਕਟ ਪ੍ਰਗਤੀ ਅਧੀਨ ਹਨ। ਨਵਿਆਉਣਯੋਗ ਊਰਜਾ (Renewable energy) ਦੇ ਪ੍ਰੋਜੈਕਟਾਂ ਵਿੱਚ ਬਾਇਓਮਾਸ ਕੋ-ਜਨਰੇਸ਼ਨ ਪਾਵਰ ਪ੍ਰੋਜੈਕਟ 458.07 ਮੈਗਾਵਾਟ ਅਤੇ ਬਾਇਓਮਾਸ ਪਾਵਰ ਪ੍ਰੋਜੈਕਟ 97.5 ਮੈਗਾਵਾਟ ਸ਼ਾਮਲ ਹਨ। ਜਦੋਂ ਕਿ 23 ਬਾਇਓ ਸੀ.ਐਨ. ਜੀ. ਪ੍ਰੋਜੈਕਟ ਉਸਾਰੀ ਅਧੀਨ ਹਨ। ਇਨਾਂ ਤੋਂ ਕੁੱਲ 260 ਟਨ ਕੰਪਰੈਸਡ ਬਾਇਓਗੈਸ ਪੈਦਾ ਹੋਵੇਗੀ।

ਇਨਾਂ ਵਿੱਚ ਏਸ਼ੀਆ ਦਾ ਸਭ ਤੋਂ ਵੱਡਾ ਸੀ.ਬੀ.ਜੀ ਪ੍ਰੋਜੈਕਟ ਵੀ ਹੈ। ਜਿਸ ਦੀ ਸਮਰੱਥਾ 33.23 ਟਨ ਸੀ.ਬੀ.ਜੀ ਪ੍ਰਤੀ ਦਿਨ ਹੈ। ਇਹ ਪ੍ਰੋਜੈਕਟ ਲਹਿਰਾਗਾਗਾ ਤਹਿਸੀਲ ਵਿੱਚ ਲਾਇਆ ਜਾ ਰਿਹਾ ਹੈ ਅਤੇ ਇਹ ਦਸੰਬਰ, 2021 ਵਿੱਚ ਚਾਲੂ ਹੋ ਜਾਵੇਗਾ। ਇਸ ਤੋਂ ਇਲਾਵਾ ਐਚ.ਪੀ.ਸੀ.ਐਲ ਤੇਲ ਕੰਪਨੀ ਦੁਆਰਾ ਬਾਇਓ ਇਥਨੋਲ ਪ੍ਰੋਜੈਕਟ ਬਠਿੰਡਾ ਜਿਲ੍ਹੇ ਦੇ ਤਲਵੰਡੀ ਸਾਬੋ ਵਿਖੇ ਉਸਾਰੀ ਅਧੀਨ ਹੈ ਜੋ ਕਿ ਫਰਵਰੀ, 2023 ਤੱਕ ਸ਼ੁਰੂ ਹੋ ਜਾਵੇਗੀ ਅਤੇ ਇਸ ਵਿੱਚ ਰੋਜ਼ਾਨਾ 500 ਟਨ ਪਰਾਲੀ ਦੀ ਖਪਤ ਹੋਵੇਗੀ।

ਸੂਬੇ ਦੇ ਲੋਕਾਂ ਨੂੰ ਵੀ ਸੌਰ ਊਰਜਾ ਅਪਣਾਉਣ ਦੀ ਅਪੀਲ ਕਰਦੇ ਹੋਏ ਡਾ. ਵੇਰਕਾ (Raj Kumar Verka ) ਨੇ ਉਨਾਂ ਨੂੰ ਘਰਾਂ ਵਿੱਚ ਸੌਰ ਊਰਜਾ ਪਲਾਂਟ ਲਾਉਣ ਲਈ ਸੁਝਾਅ ਦਿੱਤਾ। ਉਨਾਂ ਕਿਹਾ ਕਿ ਇਸ ਨਾਲ ਜਿੱਥੇ ਲੋਕਾਂ ਨੂੰ ਮਹਿੰਗੀ ਬਿਜਲੀ ਤੋਂ ਰਾਹਤ ਮਿਲੇਗੇ। ਉਥੇ ਕੋਲੇ ਵਰਗੇ ਸਰੋਤ ਦੀ ਵੀ ਬੱਚਤ ਹੋ ਸਕੇਗੀ।

ਇਹ ਵੀ ਪੜ੍ਹੋ:- ਖੇਤੀਬਾੜੀ ਮੰਤਰੀ ਰਣਧੀਰ ਨਾਭਾ ਕੇਂਦਰੀ ਮੰਤਰੀ ਮਨਸੁੱਖ ਮੰਡਾਵੀਆ ਨੂੰ ਮਿਲੇ

ETV Bharat Logo

Copyright © 2024 Ushodaya Enterprises Pvt. Ltd., All Rights Reserved.