ETV Bharat / city

ਮਤਭੇਦਾਂ ਵਿਚਾਲੇ ਵੀ ਸਿੱਧੂ ਦੇ ਹੱਕ ਚ ਆਏ ਵੜਿੰਗ ਅਤੇ ਬਾਜਵਾ, ਕਿਹਾ- 'ਔਖੇ ਸਮੇਂ ’ਚ ਸਿੱਧੂ ਤੇ ਪਰਿਵਾਰ ਨਾਲ' - 34 ਸਾਲਾਂ ਪੁਰਾਣੇ ਰੋਡਰੇਜ਼ ਮਾਮਲੇ

34 ਸਾਲਾਂ ਪੁਰਾਣੇ ਰੋਡਰੇਜ਼ ਮਾਮਲੇ ’ਚ ਮਾਨਯੋਗ ਸੁਪਰੀਮ ਕੋਰਟ ਵੱਲੋਂ ਸਿੱਧੂ ਨੂੰ ਇੱਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਕਈ ਕਾਂਗਰਸੀ ਅਤੇ ਸਾਬਕਾ ਵਿਧਾਇਕ ਸਿੱਧੂ ਦੇ ਹੱਕ ’ਚ ਨਿਤਰੇ ਹਨ। ਉੱਥੇ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀ ਸਿੱਧੂ ਦੇ ਨਾਲ ਖੜਨ ਦੀ ਗੱਲ ਆਖੀ ਹੈ।

ਮਤਭੇਦਾਂ ਵਿਚਾਲੇ ਵੀ ਸਿੱਧੂ ਦੇ ਹੱਕ ਚ ਆਏ ਵੜਿੰਗ ਅਤੇ ਬਾਜਵਾ

author img

By

Published : May 20, 2022, 3:18 PM IST

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ 34 ਸਾਲਾਂ ਪੁਰਾਣੇ ਰੋਡਰੇਜ਼ ਮਾਮਲੇ ’ਚ ਮਾਨਯੋਗ ਸੁਪਰੀਮ ਕੋਰਟ ਵੱਲੋਂ 1 ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਸ ਫੈਸਲੇ ਤੋਂ ਬਾਅਦ ਜਿੱਥੇ ਸਿਆਸੀ ਗਲੀਆਰਾ ਭਖ ਗਿਆ ਹੈ ਉੱਥੇ ਹੀ ਦੂਜੇ ਪਾਸੇ ਮਤਭੇਦਾਂ ਨੂੰ ਭੁਲਾ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਨਵਜੋਤ ਸਿੰਘ ਸਿੱਧੂ ਦੇ ਹੱਕ ’ਚ ਨਿਤਰੇ ਹਨ।

  • With due respect for the verdict of the Hon Supreme Court, I stand by my senior colleague @sherryontopp ji and his family at this difficult hour.

    — Amarinder Singh Raja (@RajaBrar_INC) May 20, 2022 " class="align-text-top noRightClick twitterSection" data=" ">

ਦੱਸ ਦਈਏ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧੀਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਨਵਜੋਤ ਸਿੰਘ ਸਿੱਧੂ ਦੇ ਹੱਕ ’ਚ ਟਵੀਟ ਕੀਤਾ ਗਿਆ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕਰਦੇ ਹੋਏ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਦੇ ਫੈਸਲੇ ਦਾ ਸਤਿਕਾਰ ਕਰਦੇ ਹੋਏ ਮੈ ਆਪਣੇ ਸੀਨੀਅਰ ਸਾਥੀ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਪਰਿਵਾਰ ਦੇ ਨਾਲ ਇਸ ਔਖੀ ਘੜੀ ’ਚ ਨਾਲ ਹਾਂ।

  • The INC bows before the verdict of the Hon. Supreme Court. Furthermore, the Punjab Congress and I will stand firmly behind @sherryontopp and his family in this difficult time.

    — Partap Singh Bajwa (@Partap_Sbajwa) May 20, 2022 " class="align-text-top noRightClick twitterSection" data=" ">

ਉੱਥੇ ਹੀ ਦੂਜੇ ਪਾਸੇ ਪੰਜਾਬ ਕਾਂਗਰਸ ਦੇ ਵਿਰੋਧੀ ਧਿਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸਿੱਧੂ ਨੂੰ ਲੈ ਕੇ ਟਵੀਟ ਕੀਤਾ। ਟਵੀਟ ਕਰਦੇ ਹੋਏ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਦੇ ਫੈਸਲੇ ਦੇ ਅੱਗੇ ਕਾਂਗਰਸ ਨਤਮਸਤਕ ਹੈ। ਇਸ ਤੋਂ ਇਲਾਵਾ ਪੰਜਾਬ ਕਾਂਗਰਸ ਅਤੇ ਮੈ ਇਸ ਔਖੇ ਸਮੇਂ ਚ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਪਰਿਵਾਰ ਦੇ ਨਾਲ ਮਜ਼ਬੂਤੀ ਦੇ ਨਾਲ ਖੜਾ ਰਹਾਂਗਾ।

ਕਾਬਿਲੇਗੌਰ ਹੈ ਕਿ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਚਾਲੇ ਮਤਭੇਦ ਚਲ ਰਿਹਾ ਹੈ। ਇਸਦੇ ਬਾਵਜੁਦ ਵੀ ਰਾਜਾ ਵੜਿੰਗ ਨੇ ਕਿਹਾ ਹੈ ਕਿ ਉਹ ਸਿੱਧੂ ਦੇ ਨਾਲ ਹਨ।

ਇਨ੍ਹਾਂ ਤੋਂ ਇਲਾਵਾ ਰਾਜਪੁਰਾ ਤੋਂ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਵੀ ਨਵਜੋਤ ਸਿੰਘ ਸਿੱਧੂ ਦੇ ਹੱਕ ਚ ਆਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਿੱਧੂ ਨੇ ਕਿਹਾ ਹੈ ਕਿ ਉਹ ਸੁਪਰੀਮ ਕੋਰਟ ਦੇ ਆਦੇਸ਼ਾਂ ਦੀ ਪਾਲਣਾ ਕਰਨਗੇ।

ਉੱਥੇ ਹੀ ਦੂਜੇ ਪਾਸੇ ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਕਾਂਗਰਸੀ ਆਗੂ ਪਿਰਮਲ ਸਿੰਘ ਖਾਲਸਾ ਨੇ ਕਿਹਾ ਕਿ ਇਹ ਕੋਰਟ ਦਾ ਫੈਸਲਾ ਹੈ। ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਬਿਆਨ ’ਤੇ ਕਿਹਾ ਕਿ ਰੰਧਾਵਾ ਨੂੰ ਉਪ ਮੁੱਖ ਮੰਤਰੀ ਦੀ ਕੁਰਸੀ ਸਿੱਧੂ ਨੇ ਦਿਲਵਾਈ ਸੀ ਜੋ ਟਿੱਪਣੀ ਕਰ ਰਹੇ ਹੈ ਉਹ ਠੀਕ ਨਹੀਂ ਹੈ।

ਇਹ ਵੀ ਪੜੋ: ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਆਪਣੇ ਹੀ ਸਰਕਾਰ ’ਤੇ ਖੜ੍ਹੇ ਕੀਤੇ ਸਵਾਲ, ਚਿੱਠੀ ਲਿਖ ਕੀਤੀ ਸ਼ਿਕਾਇਤ

ETV Bharat Logo

Copyright © 2025 Ushodaya Enterprises Pvt. Ltd., All Rights Reserved.