ਚੰਡੀਗੜ੍ਹ: ਰਾਜਸਥਾਨ ਵਿਖੇ ਹੋ ਰਹੀਆਂ ਲੋਕ ਸਭਾ ਦੀਆਂ ਆਮ ਚੋਣਾਂ 2019 ਨੂੰ ਮੁੱਖ ਰੱਖਦੇ ਹੋਏ, ਰਾਜਸਥਾਨ ਸੂਬੇ ਦੇ ਜ਼ਿਲ੍ਹਾ ਗੰਗਾਨਗਰ ਅਤੇ ਪੰਜਾਬ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਕਿਸੇ ਵੀ ਕਿਸਮ ਦਾ ਕੰਮ, ਵਪਾਰ, ਉਦਯੋਗ ਜਾਂ ਕਿਸੇ ਹੋਰ ਸੰਸਥਾ ਵਿਚ ਕੰਮ ਕਰਨ ਵਾਲੇ ਕਿਰਤੀ ਜੋ ਵੋਟ ਪਾਉਣ ਦੇ ਹੱਕਦਾਰ ਹਨ, ਉਨਾਂ ਲਈ ਪੰਜਾਬ ਦੇ ਮੁੱਖ ਚੋਣ ਦਫ਼ਤਰ ਵੱਲੋਂ 6 ਮਈ, 2019 ਨੂੰ ਚੋਣ ਵਾਲੇ ਦਿਨ ਰਾਜਸਥਾਨ ਦੇ ਵੋਟਰਾਂ ਲਈ ਤਨਖਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਸ ਸਬੰਧੀ ਵੇਰਵੇ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐੱਸ. ਕਰੁਣਾ ਰਾਜੂ ਨੇ ਕਿਹਾ ਕਿ ਇਹ ਛੁੱਟੀ 6 ਮਈ, 2019 ਨੂੰ ਚੋਣਾਂ ਵਾਲੇ ਦਿਨ ਕੀਤੀ ਜਾਵੇਗੀ। ਤਾਂ ਜੋ ਪੰਜਾਬ ਵਿੱਚ ਕੰਮ ਕਰਨ ਵਾਲੇ ਰਾਜਸਥਾਨ ਦੇ ਗੰਗਾਨਗਰ ਜ਼ਿਲ੍ਹੇ ਦੇ ਵੋਟਰ ਲੋਕ ਸਭਾ, 2019 ਦੀਆਂ ਆਮ ਚੋਣਾਂ ਦੌਰਾਨ ਆਪਣੀ ਵੋਟ ਪਾ ਸਕਣ। ਉਨ੍ਹਾਂ ਕਿਹਾ ਕਿ ਇਸ ਛੁੱਟੀ ਵਾਲੇ ਦਿਨ ਤਨਖਾਹ ਵਿੱਚ ਕਿਸੇ ਤਰਾਂ ਦੀ ਕਟੌਤੀ ਨਹੀਂ ਕੀਤੀ ਜਾਵੇਗੀ।