ਚੰਡੀਗੜ੍ਹ: ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਹੈ। ਉਨ੍ਹਾਂ ਦੇ ਨਾਲ ਓਐਸਡੀ ਅਰਵਿੰਦ ਸਿੰਘ ਟੁਨਾ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਹੈ। ਬੀਬੀ ਰਜਿੰਦਰ ਕੌਰ ਭੱਠਲ ਨੇ ਚੰਡੀਗੜ੍ਹ ਵਾਲੇ ਘਰ ਵਿੱਚ ਆਪਣੇ ਆਪ ਇਕਾਂਤਵਾਸ ਕੀਤਾ ਹੈ।
ਬੀਬੀ ਰਜਿੰਦਰ ਕੌਰ ਭੱਠਲ ਦੇ ਬੇਟੇ ਨੇ ਦੱਸਿਆ ਕਿ ਉਨ੍ਹਾਂ ਨੂੰ ਤਿੰਨ ਤੋਂ ਚਾਰ ਦਿਨਾਂ ਤੋਂ ਖਾਂਸੀ ਦੀ ਸਮੱਸਿਆ ਸੀ, ਜਿਸ ਕਾਰਨ ਉਨ੍ਹਾਂ ਨੇ ਕੋਰੋਨਾ ਟੈਸਟ ਕਰਵਾਇਆ ਸੀ।