ਚੰਡੀਗੜ੍ਹ: ਪੰਜਾਬ ਕਾਂਗਰਸ (Punjab Congress) ਦੇ ਇੰਚਾਰਜ ਹਰੀਸ਼ ਰਾਵਤ ਨੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਚਾਰ ਸਲਾਹਕਾਰਾਂ ਨੂੰ ਪੰਜ ਪਿਆਰੇ ਕਹੇ ਜਾਣ ਤੋਂ ਬਾਅਦ ਵਿਵਾਦ ਭੱਖਦਾ ਨਜ਼ਰ ਆ ਰਿਹਾ ਹੈ।
ਇਸੇ ਮਾਮਲੇ ਨੂੰ ਲੈ ਕੇ ਕਾਂਗਰਸੀ ਵਿਧਾਇਕ ਰਾਜ ਕੁਮਾਰ ਵੇਰਕਾ ਦਾ ਵੀ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਹਰੀਸ਼ ਰਾਵਤ ਸਾਰੇ ਧਰਮਾਂ ਦਾ ਆਦਰ ਕਰਦੇ ਹਨ। ਜੋ ਆਪਣੇ ਹੁੰਦੇ ਹਨ ਉਹ ਪਿਆਰੇ ਹੀ ਹੁੰਦੇ ਹਨ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਜੋ ਕਾਂਗਰਸ ਦੇ ਆਗੂਆਂ ਲਈ ਪੰਜ ਪਿਆਰੇ ਦਾ ਸ਼ਬਦ ਦਾ ਇਸਤੇਮਾਲ ਕੀਤਾ ਹੈ। ਇਸ ਸਬੰਧੀ ਉਹ ਧਿਆਨ ਰੱਖਣ, ਕਿਉਂਕਿ ਇਹ ਸਾਡੇ ਸਿੱਖ ਇਤਿਹਾਸ ਚ ਗੁਰੂ ਸਾਹਿਬਾਨ ਨਾਲ ਜੁੜਿਆ ਹੋਇਆ ਸ਼ਬਦ ਹੈ। ਸਾਨੂੰ ਸਭ ਨੂੰ ਇਸ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ ਕਿ ਅਜਿਹੇ ਸ਼ਬਦਾਂ ਦੀ ਵਰਤੋਂ ਨਾ ਕੀਤੀ ਜਾਵੇ।
ਇਹ ਵੀ ਪੜੋ: ਵਿਵਾਦਾਂ ’ਚ ਘਿਰੇ ਹਰੀਸ਼ ਰਾਵਤ ਨੇ ਮੰਗੀ ਮੁਆਫੀ
ਹਾਲਾਂਕਿ ਵਿਵਾਦ ਤੋਂ ਬਾਅਦ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਮੁਆਫੀ ਮੰਗ ਲਈ ਹੈ। ਉਨ੍ਹਾਂ ਤੋਂ ਮਾਨਯੋਗ ਪ੍ਰਧਾਨ ਅਤੇ ਚਾਰ ਕਾਰਜਕਾਰੀ ਪ੍ਰਧਾਨਾਂ ਦੇ ਲਈ ਪੰਜ ਪਿਆਰੇ ਸ਼ਬਦ ਦਾ ਇਸਤੇਮਾਲ ਕਰਨ ਦੀ ਗਲਤੀ ਹੋਈ ਹੈ। ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ’ਤੇ ਉਹ ਇਸਦੀ ਮੁਆਫੀ ਮੰਗਦੇ ਹਨ।
ਕੀ ਸੀ ਮਾਮਲਾ ?
ਦੱਸ ਦਈਏ ਕਿ ਪੰਜਾਬ ਇੰਚਾਰਜ਼ ਹਰੀਸ਼ ਰਾਵਤ ਦੇ ਵੱਲੋਂ ਨਵਜੋਤ ਸਿੰਘ ਸਿੱਧੂ ਤੇ ਉਨ੍ਹਾਂ ਦੇ ਕਾਰਜਕਾਰੀ ਪ੍ਰਧਾਨ ਨਾਲ ਮੁਲਾਕਾਤ ਕਰਨ ਤੋਂ ਬਾਅਦ ਉੁਨ੍ਹਾਂ ਨੂੰ ਪੰਜ ਪਿਆਰੇ ਕਹਿ ਕੇ ਸੰਬੋਧਨ ਕੀਤਾ ਗਿਆ ਸੀ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਸਿਆਸੀ ਹਲਕਿਆਂ ਤੇ ਆਮ ਲੋਕਾਂ ਦੇ ਵਿੱਚ ਨਵੀਂ ਚਰਚਾ ਛਿੜ ਗਈ ਸੀ।