ETV Bharat / city

ਕੋਰੋਨਾ ਦੇ ਮੱਦੇਨਜ਼ਰ ਇਸ ਵਾਰ ਪੰਜਾਬ ਦੀਆਂ ਜੇਲ੍ਹਾਂ ਦੇ ਮੁੱਖ ਗੇਟਾਂ 'ਤੇ ਪ੍ਰਾਪਤ ਕੀਤੀਆਂ ਜਾਣਗੀਆਂ ਰੱਖੜੀਆਂ - ਰੱਖੜੀ ਦੇ ਤਿਉਹਾਰ

ਕੋਵਿਡ-19 ਦੇ ਚੱਲਦਿਆਂ ਰੱਖੜੀ ਦੇ ਤਿਉਹਾਰ ਮੌਕੇ ਜੇਲਾਂ ਵਿੱਚ ਬੰਦ ਕੈਦੀਆਂ ਨੂੰ ਰੱਖੜੀਆਂ ਪਹੁੰਚਾਣ ਲਈ ਪਰਿਵਾਰਕ ਮੈਂਬਰਾਂ ਦੀ ਸਹੂਲਤ ਲਈ ਜੇਲ੍ਹ ਵਿਭਾਗ ਵੱਲੋਂ ਵਿਸਥਾਰ ਵਿੱਚ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਜਿਨ੍ਹਾਂ ਤਹਿਤ 3 ਅਗਸਤ ਨੂੰ ਪੰਜਾਬ ਦੀਆਂ ਜੇਲ੍ਹਾਂ ਦੇ ਬਾਹਰੀ ਗੇਟਾਂ ਉਤੇ ਰੱਖੜੀਆਂ ਸਵੇਰੇ 8.30 ਤੋਂ ਸ਼ਾਮ 5 ਵਜੇ ਤੱਕ ਪ੍ਰਾਪਤ ਕੀਤੀਆਂ ਜਾ ਸਕਣਗੀਆਂ।

Rakhri will be received at the main gates of Punjab jails this time in view of Corona
ਕੋਰੋਨਾ ਦੇ ਮੱਦੇਨਜ਼ਰ ਇਸ ਵਾਰ ਪੰਜਾਬ ਦੀਆਂ ਜੇਲ੍ਹਾਂ ਦੇ ਮੁੱਖ ਗੇਟਾਂ 'ਤੇ ਪ੍ਰਾਪਤ ਕੀਤੀਆਂ ਜਾਣਗੀਆਂ ਰੱਖੜੀਆਂ
author img

By

Published : Aug 2, 2020, 4:22 AM IST

ਚੰਡੀਗੜ: ਭੈਣ ਭਰਾ ਦੇ ਪਿਆਰ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ 3 ਅਗਸਤ ਨੂੰ ਕੋਰੋਨਾ ਦੇ ਪ੍ਰਛਾਵੇਂ ਹੇਠ ਮਨਾਇਆ ਜਾ ਰਿਹਾ ਹੈ। ਇਸ ਵਾਰ ਭੈਣਾਂ ਜੇਲ੍ਹਾਂ 'ਚ ਬੰਦ ਆਪਣੇ ਵੀਰਾਂ ਦੇ ਗੁੱਟ 'ਤੇ ਰੱਖੜੀ ਨਹੀਂ ਬੰਨ੍ਹ ਸਕਣਗੀਆਂ। ਕੋਵਿਡ-19 ਦੇ ਚੱਲਦਿਆਂ ਰੱਖੜੀ ਦੇ ਤਿਉਹਾਰ ਮੌਕੇ ਜੇਲਾਂ ਵਿੱਚ ਬੰਦ ਕੈਦੀਆਂ ਨੂੰ ਰੱਖੜੀਆਂ ਪਹੁੰਚਾਣ ਲਈ ਪਰਿਵਾਰਕ ਮੈਂਬਰਾਂ ਦੀ ਸਹੂਲਤ ਲਈ ਜੇਲ੍ਹ ਵਿਭਾਗ ਵੱਲੋਂ ਵਿਸਥਾਰ ਵਿੱਚ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਜਿਨ੍ਹਾਂ ਤਹਿਤ 3 ਅਗਸਤ ਨੂੰ ਪੰਜਾਬ ਦੀਆਂ ਜੇਲ੍ਹਾਂ ਦੇ ਬਾਹਰੀ ਗੇਟਾਂ ਉਤੇ ਰੱਖੜੀਆਂ ਸਵੇਰੇ 8.30 ਤੋਂ ਸ਼ਾਮ 5 ਵਜੇ ਤੱਕ ਪ੍ਰਾਪਤ ਕੀਤੀਆਂ ਜਾ ਸਕਣਗੀਆਂ।

ਏ.ਡੀ.ਜੀ.ਪੀ. ਜੇਲ੍ਹਾਂ ਪ੍ਰਵੀਨ ਕੁਮਾਰ ਸਿਨਹਾ ਨੇ ਸਾਰੇ ਜੇਲ੍ਹ ਸੁਪਰਡੈਂਟਾਂ ਨੂੰ ਹੁਕਮ ਦਿੱਤੇ ਹਨ ਕਿ ਰੱਖੜੀ ਦੇ ਤਿਉਹਾਰ ਮੌਕੇ 3 ਅਗਸਤ ਨੂੰ ਕੋਈ ਫਿਜ਼ੀਕਲ ਮੁਲਾਕਾਤ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਰੱਖੜੀਆਂ ਹਾਸਲ ਕਰਨ ਲਈ ਬਾਹਰੀ ਗੇਟਾਂ ਉਤੇ ਪੂਰਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿਹੜਾ ਵੀ ਪੈਕੇਟ ਰੱਖੜੀ ਦਾ ਗੇਟ ੳੱੁਤੇ ਰੱਖਿਆ ਜਾਵੇ ਉਹ ਪੂਰੀ ਤਰ੍ਹਾਂ ਬੰਦ ਹੋਵੇ ਅਤੇ ਸੈਨੇਟਾਈਜ਼ ਕਰਨ ਤੋਂ ਬਾਅਦ ਹੀ ਜੇਲ੍ਹ ਅੰਦਰ ਭੇਜਿਆ ਜਾਵੇ।

ਏ.ਡੀ.ਜੀ.ਪੀ. ਨੇ ਕਿਹਾ ਕਿ ਸਮਾਜਿਕ ਵਿੱਥ ਦਾ ਪੂਰੀ ਤਰ੍ਹਾਂ ਪਾਲਣ ਕਰਨ ਲਈ ਗੇਟ ਦੇ ਬਾਹਰ ਆਉਣ ਵਾਲੇ ਕੈਦੀਆਂ ਦੇ ਪਰਿਵਾਰਕ ਮੈਂਬਰਾਂ ਲਈ ਤੈਅ ਦੂਰੀ 'ਤੇ ਗੋਲ ਚੱਕਰ ਬਣਾ ਦਿੱਤੇ ਜਾਣ। ਰੱਖੜੀ ਦੇ ਪੈਕੇਟ ਉਪਰ ਸਬੰਧਤ ਕੈਦੀ ਦੇ ਨਾਂ ਦੀ ਸਲਿੱਪ ਲਗਾਈ ਹੋਵੇ ਅਤੇ ਇੱਕ ਘੰਟੇ ਦੇ ਅੰਦਰ ਉਸ ਕੈਦੀ ਨੂੰ ਰੱਖੜੀ ਪਹੁੰਚ ਜਾਣੀ ਚਾਹੀਦੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸੁਰੱਖਿਆ ਅਮਲੇ ਦੇ ਨਾਲ ਇਕ ਅਧਿਕਾਰੀ ਵੀ ਜੇਲ੍ਹ ਦੇ ਬਾਹਰੀ ਗੇਟ ਉੱਤੇ ਤਾਇਨਾਤ ਕੀਤਾ ਜਾਵੇ ਜੋ ਰੱਖੜੀ ਦੇ ਪੈਕੇਟ ਦੀ ਚੈਕਿੰਗ ਅਤੇ ਸੈਨੇਟਾਈਜ਼ ਆਦਿ ਦਾ ਪੂਰਾ ਖਿਆਲ ਰੱਖੇ। ਕੋਵਿਡ-19 ਨੇਮਾਂ ਦੀ ਪਾਲਣਾ ਕਰਦੇ ਹੋਏ ਜੇਲ੍ਹ ਕਰਮੀ ਮਾਸਕ ਅਤੇ ਦਸਤਾਨੇ ਪਹਿਨ ਕੇ ਹੀ ਇਹ ਪੈਕੇਟ ਹਾਸਲ ਕਰਨ।

ਏ.ਡੀ.ਜੀ.ਪੀ. ਜੇਲ੍ਹਾਂ ਨੇ ਕਿਹਾ ਕਿ ਰੱਖੜੀ ਦੇ ਨਾਲ ਮਠਿਆਈ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਹਰੇਕ ਪੈਕੇਟ ਦੇ ਨਾਲ ਸਿਰਫ ਮਿਸ਼ਰੀ ਦਾ ਛੋਟਾ ਪੈਕੇਟ ਭੇਜਿਆ ਜਾ ਸਕਦਾ ਹੈ ਜਿਸ ਦਾ ਪ੍ਰਬੰਧ ਜੇਲ੍ਹ ਵਿਭਾਗ ਵੱਲੋਂ ਬਾਹਰੀ ਗੇਟ ਉਤੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਖੁੱਲ੍ਹੀਆਂ ਰੱਖੜੀਆਂ ਲਈ ਵਿਭਾਗ ਵੱਲੋਂ ਜੇਲ੍ਹ ਦੇ ਬਾਹਰ ਛੋਟੇ ਪੈਕੇਟਾਂ ਦਾ ਵੀ ਪ੍ਰਬੰਧ ਕੀਤਾ ਜਾਵੇਗਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.