ETV Bharat / city

ਰਾਣਾ ਕੇ.ਪੀ. ਸਿੰਘ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ.ਸਿੰਘ ਨੇ ਅੱਜ ਦੀਵਾਲੀ ਅਤੇ ਬੰਦੀ ਛੋੜ ਦਿਵਸ ਸਬੰਧੀ ਦੁਨੀਆ ਭਰ ਵਿੱਚ ਰਹਿੰਦੇ ਸਾਰੇ ਪੰਜਾਬੀਆਂ ਨੂੰ ਦਿਲੋਂ ਵਧਾਈ ਦਿੱਤੀ ਹੈ। ਉਨ੍ਹਾਂ ਨੇ ਆਪਣੇ ਸੰਦੇਸ਼ ਵਿੱਚ ਕਿਹਾ ਹੈ ਕਿ ਇਹ ਤਿਉਹਾਰ ਝੂਠ ’ਤੇ ਸੱਚ, ਅਧਰਮ ’ਤੇ ਧਰਮ ਅਤੇ ਬੁਰਾਈ ’ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਹੈ ਅਤੇ ਦੇਸ਼ ਦੀ ਸਭਿਆਚਾਰਕ ਵਿਰਾਸਤ ਦੀਆਂ ਕਦਰਾਂ ਕੀਮਤਾਂ ਅਤੇ ਵਿਚਾਰਾਂ ਨੂੰ ਦਰਸਾਉਂਦਾ ਹੈ।

ਰਾਣਾ ਕੇ.ਪੀ. ਸਿੰਘ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ
ਰਾਣਾ ਕੇ.ਪੀ. ਸਿੰਘ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ
author img

By

Published : Nov 13, 2020, 2:02 PM IST

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ.ਸਿੰਘ ਨੇ ਅੱਜ ਦੀਵਾਲੀ ਅਤੇ ਬੰਦੀ ਛੋੜ ਦਿਵਸ ਸਬੰਧੀ ਦੁਨੀਆ ਭਰ ਵਿੱਚ ਰਹਿੰਦੇ ਸਾਰੇ ਪੰਜਾਬੀਆਂ ਨੂੰ ਦਿਲੋਂ ਵਧਾਈ ਦਿੱਤੀ ਹੈ। ਉਨ੍ਹਾਂ ਨੇ ਆਪਣੇ ਸੰਦੇਸ਼ ਵਿੱਚ ਕਿਹਾ ਹੈ ਕਿ ਇਹ ਤਿਉਹਾਰ ਝੂਠ ’ਤੇ ਸੱਚ, ਅਧਰਮ ’ਤੇ ਧਰਮ ਅਤੇ ਬੁਰਾਈ ’ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਹੈ ਅਤੇ ਦੇਸ਼ ਦੀ ਸਭਿਆਚਾਰਕ ਵਿਰਾਸਤ ਦੀਆਂ ਕਦਰਾਂ ਕੀਮਤਾਂ ਅਤੇ ਵਿਚਾਰਾਂ ਨੂੰ ਦਰਸਾਉਂਦਾ ਹੈ।

ਉਨ੍ਹਾਂ ਨੇ ਵਾਤਾਵਰਣ ਨੂੰ ਸੁਰੱਖਿਅਤ ਬਨਾਉਣ ਲਈ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਕਿਉਂਕਿ ਪ੍ਰਦੂਸ਼ਣ ਦੀ ਸਮੱਸਿਆ ਬਹੁਤ ਗੰਭੀਰ ਹੈ ਅਤੇ ਇਹ ਸਾਨੂੰ ਸਭਨਾਂ ਨੂੰ ਪ੍ਰਭਾਵਿਤ ਕਰ ਰਹੀ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ।

ਰਾਣਾ ਕੇ.ਪੀ. ਸਿੰਘ ਨੇ ਸਾਰੇ ਦੇਸ਼ ਵਾਸੀਆਂ ਖਾਸ ਤੌਰ ’ਤੇ ਸਿੱਖ ਕੌਮ ਨੂੰ ਇਤਿਹਾਸਕ ‘ਬੰਦੀ ਛੋੜ ਦਿਵਸ’ ਮੌਕੇ ਵੀ ਵਧਾਈ ਦਿੱਤੀ ਹੈ। ਦੱਸ ਦਈਏ ਕਿ ਇਸ ਦਿਨ ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਜੀ ਨੇ ਸਾਲ 1612 ਦੀਵਾਲੀ ਵਾਲੇ ਦਿਨ ਗਵਾਲੀਅਰ ਦੇ ਕਿਲੇ ਤੋਂ 52 ਹਿੰਦੂ ਰਾਜਿਆਂ ਦੀ ਰਿਹਾਈ ਕਰਵਾਈ ਸੀ।

ਸਪੀਕਰ ਨੇ ਸੂਬੇ ਦੇ ਲੋਕਾਂ ਦੀ ਭਲਾਈ ਤੇ ਚੰਗੀ ਸਿਹਤ ਲਈ ਅਰਦਾਸ ਕੀਤੀ ਅਤੇ ਉਮੀਦ ਪ੍ਰਗਟਾਈ ਕਿ ਇਹ ਤਿਉਹਾਰ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ, ਸ਼ਾਂਤੀ ਅਤੇ ਧਰਮ ਨਿਰਪੱਖਤਾ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.