ਚੰਡੀਗੜ੍ਹ: ਪੰਜਾਬ ਕਾਂਗਰਸ (Punjab Congress) ਵਿਚ ਵਿਵਾਦ ਖਤਮ ਹੋਣ ਦਾ ਨਾਮ ਨਹੀਂ ਲੈ ਰਿਹਾ ਹੈ। ਕਿਆਸ ਲਗਾਏ ਜਾ ਰਹੇ ਸੀ ਕਿ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਕਾਂਗਰਸ ਦੇ ਵਿੱਚ ਸਭ ਠੀਕ ਹੋ ਜਾਵੇਗਾ ਪਰ ਅਜਿਹਾ ਕੁਝ ਨਜ਼ਰ ਨਹੀਂ ਆ ਰਿਹਾ। ਨਵਜੋਤ ਸਿੰਘ ਸਿੱਧੂ ਲਗਾਤਾਰ ਆਪਣੀ ਹੀ ਸਰਕਾਰ ਤੇ ਸਵਾਲ ਚੁੱਕ ਰਹੇ ਹਨ ਅਤੇ ਪਿਛਲੀ ਦਿਨੀਂ ਉਨ੍ਹਾਂ ਨੇ ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ਉੱਤੇ ਵੀ ਸਵਾਲ ਚੁੱਕੇ। ਜਿਸਦੇ ਜਵਾਬ ਵਿੱਚ ਡਿਪਟੀ ਸੀਐਮ (Deputy CM) ਸੁਖਜਿੰਦਰ ਸਿੰਘ ਰੰਧਾਵਾ ਨੇ ਇਤਰਾਜ਼ ਜਤਾਇਆ ਅਤੇ ਪ੍ਰੈੱਸ ਕਾਨਫ਼ਰੰਸ ਵੀ ਕੀਤੀ।
ਸੁਖਜਿੰਦਰ ਸਿੰਘ ਰੰਧਾਵਾ, ਪਰਗਟ ਸਿੰਘ, ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਭਾਰਤ ਭੂਸ਼ਣ ਆਸ਼ੂ ਦੇ ਨਾਲ ਅਚਾਨਕ ਦਿੱਲੀ ਦੇ ਲਈ ਰਵਾਨਾ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਉਹ ਉੱਥੇ ਰਾਹੁਲ ਗਾਂਧੀ ਨੂੰ ਮਿਲਣ ਗਏ ਹਨ। ਇਹ ਸਾਰੇ ਕੈਬਨਿਟ ਮੰਤਰੀ ਲਗਾਤਾਰ ਸਿੱਧੂ ਵੱਲੋਂ ਸਰਕਾਰ ਦੇ ਖ਼ਿਲਾਫ਼ ਕੀਤੀ ਜਾ ਰਹੀ ਬਿਆਨਬਾਜ਼ੀ ਦੀ ਸ਼ਿਕਾਇਤ ਰਾਹੁਲ ਗਾਂਧੀ ਨੂੰ ਕਰਨ ਗਏ ਹਨ। ਇਨ੍ਹਾਂ ਵਿੱਚੋਂ ਪਰਗਟ ਸਿੰਘ ਸਿੱਧੂ ਦੇ ਕਰੀਬੀ ਦੱਸੇ ਜਾਂਦੇ ਹਨ।
ਤੁਹਾਨੂੰ ਇਹ ਵੀ ਦੱਸ ਦਿੰਦੇ ਹੈ ਕਿ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਅਤੇ ਭਾਰਤ ਭੂਸ਼ਣ ਆਸ਼ੂ ਨੇ ਵੀ ਸਿੱਧੂ ਦੀਆਂ ਟਿੱਪਣੀਆਂ ਉਤੇ ਖੁੱਲ੍ਹ ਕੇ ਰੈਪਰਾਂ ਨਾਰਾਜ਼ਗੀ ਜਤਾਈ ਸੀ। ਰੰਧਾਵਾ ਨੇ ਸਿੱਧੂ ਨੂੰ ਆਪਣਾ ਮੂੰਹ ਬੰਦ ਰੱਖਣ ਦੇ ਲਈ ਕਿਹਾ ਸੀ। ਰੰਧਾਵਾ ਨੇ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫ਼ਰੰਸ ਵੀ ਕੀਤੀ ਸੀ ਕਿਹਾ ਸੀ ਕਿ ਸਿੱਧੂ ਮਜੀਠੀਆ ਦੇ ਖਿਲਾਫ ਝੂਠੇ ਬਿਆਨ ਦੇ ਰਹੇ ਹਨ ਅਤੇ ਉਨ੍ਹਾਂ ਨੂੰ ਇਸ ਤਰ੍ਹਾਂ ਦੇ ਬਿਆਨ ਨਹੀਂ ਦੇਣੇ ਚਾਹੀਦੇ।
ਸੂਤਰਾਂ ਦੀ ਮੰਨੀਏ ਤਾਂ ਪੰਜਾਬ ਚੋਣਾਂ ਨੂੰ ਵੇਖਦੇ ਹੋਏ ਇਨ੍ਹਾਂ ਨੇਤਾਵਾਂ ਦੀ ਚਿੰਤਾ ਹੈ ਕਿ ਸਿੱਧੂ ਦੀ ਲਗਾਤਾਰ ਕੀਤੀ ਜਾ ਰਹੀ ਬਿਆਨਬਾਜ਼ੀ ਤੋਂ ਪਾਰੀ ਨੂੰ ਨੁਕਸਾਨ ਹੋ ਸਕਦਾ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਰੰਧਾਵਾ ਚਾਹੁੰਦਾ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨਗੀ ਤੋਂ ਹਟਾ ਕੇ ਵਾਗਡੋਰ ਰੰਧਾਵਾ ਨੂੰ ਸੌਂਪੀ ਜਾਵੇ।
ਇਹ ਵੀ ਪੜੋ:ਚਰਨਜੀਤ ਚੰਨੀ ਨੇ ਨੌਜਵਾਨਾਂ ਲਈ ਵੰਡੇ ਰੁਜ਼ਗਾਰ ਦੇ ਗੱਫ਼ੇ