ETV Bharat / city

ਰੰਧਾਵਾ ਨੇ ਕੇਂਦਰ ਸਰਕਾਰ ਵੱਲੋਂ ਗੰਨੇ ਦੀ ਕੀਮਤ 'ਚ ਨਿਗੁਣੇ ਵਾਧੇ ਨੂੰ ਕੀਤਾ ਰੱਦ

author img

By

Published : Aug 19, 2020, 9:18 PM IST

ਰੰਧਾਵਾ ਨੇ ਮੰਗ ਕੀਤੀ ਕਿ ਕੋਵਿਡ ਮਹਾਂਮਾਰੀ ਦੇ ਸੰਕਟ ਵਿੱਚ ਵੱਧ ਲਾਗਤਾਂ ਦਾ ਸਾਹਮਣਾ ਕਰ ਰਹੇ ਗੰਨਾ ਕਾਸ਼ਤਕਾਰਾਂ ਨੂੰ ਬਚਾਉਣ ਅਤੇ ਗੰਨਾ ਖੇਤਰ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਕੇਂਦਰ ਸਰਕਾਰ ਐਲਾਨੀ ਕੀਮਤ ਤੋਂ ਇਲਾਵਾ 70 ਰੁਪਏ ਪ੍ਰਤੀ ਕੁਇੰਟਲ ਵਾਧੂ ਬੋਨਸ ਦਾ ਐਲਾਨ ਕਰੇ ਜੋ ਸਿੱਧਾ ਕਿਸਾਨਾਂ ਦੇ ਖਾਤਿਆਂ ਵਿੱਚ ਪਾਇਆ ਜਾਵੇ।

ਸੁਖਜਿੰਦਰ ਸਿੰਘ ਰੰਧਾਵਾ
ਸੁਖਜਿੰਦਰ ਸਿੰਘ ਰੰਧਾਵਾ

ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਗੰਨੇ ਦੀ ਕੀਮਤ ਵਿੱਚ ਕੀਤੇ ਨਿਗੁਣੇ ਵਾਧੇ ਨੂੰ ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਢੋਂ ਰੱਦ ਕਰ ਦਿੱਤਾ। ਬੁੱਧਵਾਰ ਨੂੰ ਇੱਕ ਬਿਆਨ ਜਾਰੀ ਕਰਦਿਆਂ ਰੰਧਾਵਾ ਨੇ ਮੰਗ ਕੀਤੀ ਕਿ ਕੋਵਿਡ ਮਹਾਂਮਾਰੀ ਦੇ ਸੰਕਟ ਵਿੱਚ ਵੱਧ ਲਾਗਤਾਂ ਦਾ ਸਾਹਮਣਾ ਕਰ ਰਹੇ ਗੰਨਾ ਕਾਸ਼ਤਕਾਰਾਂ ਨੂੰ ਬਚਾਉਣ ਅਤੇ ਗੰਨਾ ਖੇਤਰ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਕੇਂਦਰ ਸਰਕਾਰ ਐਲਾਨੀ ਕੀਮਤ ਤੋਂ ਇਲਾਵਾ 70 ਰੁਪਏ ਪ੍ਰਤੀ ਕੁਇੰਟਲ ਵਾਧੂ ਬੋਨਸ ਦਾ ਐਲਾਨ ਕਰੇ ਜੋ ਸਿੱਧਾ ਕਿਸਾਨਾਂ ਦੇ ਖਾਤਿਆਂ ਵਿੱਚ ਪਾਇਆ ਜਾਵੇ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ 10 ਫੀਸਦੀ ਰਿਕਵਰੀ ਰੇਟ 'ਤੇ ਗੰਨੇ ਦੀ ਕੀਮਤ ਵਿੱਚ ਮਹਿਜ਼ 10 ਰੁਪਏ ਪ੍ਰਤੀ ਕੁਇੰਟਲ ਵਾਧਾ ਕਰਦਿਆਂ 275 ਰੁਪਏ ਪ੍ਰਤੀ ਕੁਇੰਟਲ ਤੋਂ 285 ਰੁਪਏ ਪ੍ਰਤੀ ਕੁਇੰਟਲ ਕੀਤਾ ਹੈ। ਕੇਂਦਰ ਸਰਕਾਰ ਵੱਲੋਂ 9.5 ਫੀਸਦੀ ਰਿਕਵਰੀ 'ਤੇ ਰੱਖੇ ਗਏ 270.75 ਰੁਪਏ ਪ੍ਰਤੀ ਕੁਇੰਟਲ ਕੀਮਤ ਨਾਲ ਵੀ ਪੰਜਾਬ ਜਿਹੇ ਘੱਟ ਰਿਕਵਰੀ ਵਾਲੇ ਸੂਬਿਆਂ ਨਾਲ ਧੱਕਾ ਕੀਤਾ ਗਿਆ ਹੈ।

ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਤਾਂ ਪਹਿਲਾਂ ਹੀ ਗੰਨਾ ਕਿਸਾਨਾਂ ਦੀ ਬਿਹਤਰੀ ਨੂੰ ਦੇਖਦਿਆਂ ਇਸ ਕੀਮਤ ਵਿੱਚ 35 ਰੁਪਏ ਵਾਧਾ ਕਰਕੇ 310 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਹੋਇਆ ਹੈ। ਗੰਨੇ ਦੀ ਕੀਮਤ ਵਿੱਚ ਕੀਤੇ ਮਾਮੂਲੀ ਵਾਧੂ ਨੂੰ ਗੰਨਾ ਕਾਸ਼ਤਕਾਰਾਂ ਨਾਲ ਕੋਝਾ ਮਜ਼ਾਕ ਕਰਾਰ ਦਿੰਦਿਆਂ ਰੰਧਾਵਾ ਨੇ ਕਿਹਾ ਕਿ ਇਸ ਫ਼ੈਸਲੇ ਨੇ ਫ਼ਸਲੀ ਵਿਭਿੰਨਤਾ ਦੀ ਮੁਹਿੰਮ ਨੂੰ ਵੀ ਵੱਡਾ ਧੱਕਾ ਪਹੁੰਚਾਇਆ ਹੈ, ਖਾਸ ਕਰਕੇ 10 ਫੀਸਦੀ ਰਿਕਵਰੀ ਰੇਟ ਤੋਂ ਘੱਟ ਵਾਲੇ ਪੰਜਾਬ ਸੂਬੇ ਲਈ ਇਹ ਮਾਰੂ ਫੈਸਲਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਕਣਕ-ਝੋਨੇ ਦੇ ਫਸਲੀ ਚੱਕਰ ਤੋਂ ਕੱਢਣ ਲਈ ਗੰਨੇ ਦੀ ਖੇਤੀ ਨੂੰ ਬਦਲ ਦੇ ਰੂਪ ਵਿੱਚ ਪੇਸ਼ ਕਰਨ ਲਈ ਅਣਥੱਕ ਯਤਨ ਕਰ ਰਹੀ ਹੈ ਜਿਸ ਦੇ ਤਹਿਤ ਕਲਾਨੌਰ ਵਿਖੇ ਅਤਿ ਆਧੁਨਿਕ ਗੰਨਾ ਖੋਜ ਕੇਂਦਰ ਅਤੇ ਖੰਡ ਮਿੱਲਾਂ ਨੂੰ ਦਾ ਨਵੀਨੀਕਰਨ ਵੀ ਕਰ ਰਹੀ ਹੈ ਪਰ ਕੇਂਦਰ ਸਰਕਾਰ ਨੇ 'ਊਠ ਦੇ ਮੂੰਹ ਵਿੱਚ ਜ਼ੀਰੇ' ਸਮਾਨ ਕੀਤੇ ਮਾਮੂਲੀ ਵਾਧੇ ਨੇ ਕਿਸਾਨਾਂ ਨੂੰ ਗੰਨੇ ਦੀ ਖੇਤੀ ਤੋਂ ਟਾਲਾ ਵੱਟਣ ਲਈ ਪ੍ਰੇਰਿਤ ਕੀਤਾ ਹੈ।

ਰੰਧਾਵਾ ਨੇ ਕਿਹਾ ਕਿ ਵਿਸ਼ਵ ਵਿਆਪੀ ਫੈਲੀ ਕੋਰੋਨਾ ਮਹਾਂਮਾਰੀ ਦੇ ਦੌਰ ਵਿੱਚ ਪੰਜਾਬ ਦੇ ਕਿਸਾਨਾਂ ਨੇ ਕੇਂਦਰੀ ਅੰਨ ਭੰਡਾਰ ਵਿੱਚ ਭਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨ ਤਾਂ ਪਹਿਲਾਂ ਹੀ ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਕਿਸਾਨ ਮਾਰੂ ਆਰਡੀਨੈਂਸਾਂ ਦੇ ਸਦਮੇ ਵਿੱਚੋਂ ਨਹੀਂ ਉਭਰੇ ਹੁਣ ਗੰਨੇ ਦੀ ਕੀਮਤ ਵਿੱਚ ਨਿਗੁਣਾ ਵਾਧਾ ਕਰ ਕੇ ਕੇਂਦਰ ਸਰਕਾਰ ਨੇ ਕਿਸਾਨਾਂ ਦੇ ਜ਼ਖਮਾਂ ਉੱਤੇ ਲੂਣ ਛਿੜਕਿਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.