ETV Bharat / city

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਰਣਜੀਤ ਸਿੰਘ ਬ੍ਰਹਮਪੁਰਾ

ਪੰਜਾਬ ਦੇ ਦਿੱਗਜ ਲੀਡਰ ਰਣਜੀਤ ਸਿੰਘ ਬ੍ਰਹਮਪੁਰਾ ਆਪਣੇ ਸਮਰਥਕਾਂ ਦੇ ਨਾਲ ਇੱਕ ਵਾਰ ਫਿਰ ਤੋਂ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋ ਗਏ ਹਨ।

ਅਕਾਲੀ ਦਲ ‘ਚ ਸ਼ਾਮਲ ਰਣਜੀਤ ਸਿੰਘ ਬ੍ਰਹਮਪੁਰਾ
ਅਕਾਲੀ ਦਲ ‘ਚ ਸ਼ਾਮਲ ਰਣਜੀਤ ਸਿੰਘ ਬ੍ਰਹਮਪੁਰਾ
author img

By

Published : Dec 23, 2021, 1:09 PM IST

ਚੰਡੀਗੜ੍ਹ: 2022 ਦੀਆਂ ਵਿਧਾਨਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਕਾਮਯਾਬੀ ਮਿਲੀ ਹੈ। ਦੱਸ ਦਈਏ ਕਿ ਪੰਜਾਬ ਦੇ ਦਿੱਗਜ ਲੀਡਰ ਰਣਜੀਤ ਸਿੰਘ ਬ੍ਰਹਮਪੁਰਾ ਆਪਣੇ ਸਮਰਥਕਾਂ ਦੇ ਨਾਲ ਇੱਕ ਵਾਰ ਫਿਰ ਤੋਂ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋ ਗਏ ਹਨ।

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਰਣਜੀਤ ਸਿੰਘ ਬ੍ਰਹਮਪੂਰਾ ਦੀ ਰਿਹਾਇਸ਼ ਵਿਖੇ ਪ੍ਰੈਸ ਕਾਨਫਰੰਸ ਕਰ ਰਹੇ ਹਨ।

ਦੱਸ ਦਈਏ ਕਿ ਸੁਖਦੇਵ ਸਿੰਘ ਢੀਂਡਸਾ ਵੱਲੋਂ ਵਿਧਾਨ ਸਭਾ ਚੋਣਾਂ 2022 ਵਿੱਚ ਭਾਜਪਾ ਨਾਲ ਸਮਝੌਤੇ ਦੀ ਗੱਲ ਤੋਂ ਬ੍ਰਹਮਪੁਰਾ ਨਾਰਾਜ਼ ਹਨ, ਜਿਸ ਕਾਰਨ ਉਹਨਾਂ ਨੇ ਮੁੜ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਜਾਣਕਾਰੀ ਇਹ ਵੀ ਹੈ ਕਿ ਬ੍ਰਹਮਪੁਰਾ ਸੰਯੁਕਤ ਅਕਾਲੀ ਦਲ ਦੀ ਮੀਟਿੰਗ ਵਿੱਚ ਸੁਖਦੇਵ ਸਿੰਘ ਢੀਂਡਸਾ ਭਾਜਪਾ ਨਾਲ ਗਠਜੋੜ ਦੇ ਮੁੱਦੇ 'ਤੇ ਆਹਮੋ-ਸਾਹਮਣੇ ਹੋ ਗਏ ਸਨ ਅਤੇ ਉਨ੍ਹਾਂ ਨੇ ਸੁਖਦੇਵ ਸਿੰਘ ਢੀਂਡਸਾ ਦੀ ਭਾਜਪਾ ਨਾਲ ਗਠਜੋੜ ਦੀ ਨੀਤੀ ਦਾ ਵਿਰੋਧ ਵੀ ਕੀਤਾ ਸੀ।

3 ਸਾਲ ਪਹਿਲਾਂ ਹੋਏ ਸਨ ਵੱਖ

ਦੱਸ ਦਈਏ ਕਿ 2018 ਵਿੱਚ ਰਣਜੀਤ ਸਿੰਘ ਬ੍ਰਹਮਪੁਰਾ (former MP Ranjit Singh Brahmpura) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ’ਤੇ ਵੱਡੇ ਸਵਾਲ ਖੜੇ ਕਰ ਪਾਰਟੀ ਤੋਂ ਵੱਖ ਹੋ ਗਏ ਸਨ ਤੇ ਇਹਨਾਂ ਨੇ ਸੰਯੁਕਤ ਅਕਾਲੀ ਦਲ ਪਾਰਟੀ ਬਣਾ ਲਈ ਸੀ। ਹੁਣ 3 ਸਾਲ ਬਾਅਦ ਮੁੜ ਉਹ ਅਕਾਲੀ ਦਲ ਵਿੱਚ ਵਾਪਸੀ ਕਰ ਰਹੇ ਹਨ।

ਇਹ ਵੀ ਪੜੋ: ਮਜੀਠੀਆ ਵੱਲੋਂ ਅਦਾਲਤ ’ਚ ਅਗਾਊਂ ਜ਼ਮਾਨਤ ਅਰਜ਼ੀ ਦਾਖ਼ਲ, ਕਿਹਾ- ਨਿੱਜੀ...

ETV Bharat Logo

Copyright © 2024 Ushodaya Enterprises Pvt. Ltd., All Rights Reserved.