ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈਕੇ ਮਾਹੌਲ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਹਰ ਇੱਕ ਸਿਆਸੀ ਪਾਰਟੀ ਵਲੋਂ ਪ੍ਰਚਾਰ 'ਚ ਤੇਜ਼ੀ ਲਿਆਉਂਦੀ ਜਾ ਰਹੀ ਹੈ। ਇਸ ਦੇ ਨਾਲ ਹੀ ਸਿਆਸੀ ਪਾਰਟੀਆਂ ਵਲੋਂ ਕਈ ਤਰ੍ਹਾਂ ਦੀਆਂ ਤਾਇਨਾਤੀਆਂ ਵੀ ਕੀਤੀਆਂ ਜਾ ਰਹੀ ਹੈ।
ਇਸ ਦੇ ਚੱਲਦਿਆਂ ਕਾਂਗਰਸ ਵਲੋਂ ਵੀ ਪੰਜਾਬ ਚੋਣਾਂ ਨੂੰ ਲੈਕੇ ਚੋਣ ਪ੍ਰਬੰਧਕ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਕਾਂਗਰਸ ਵਲੋਂ ਰਵਨੀਤ ਸਿੰਘ ਬਿੱਟੂ ਨੂੰ ਚੋਣ ਪ੍ਰਬੰਧਕ ਕਮੇਟੀ ਦਾ ਚੇਅਰਮੈਨ ਲਗਾਇਆ ਗਿਆ ਹੈ।
ਇਸ ਦੇ ਨਾਲ ਹੀ ਕਾਂਗਰਸ ਵਲੋਂ ਮਾਨਸਾ ਜ਼ਿਲ੍ਹਾ ਕਾਂਗਰਸ ਪ੍ਰਧਾਨ ਵੀ ਨਿਯੁਕਤ ਕੀਤਾ ਗਿਆ ਹੈ। ਕਾਂਗਰਸ ਵਲੋਂ ਅਰਸ਼ਦੀਪ ਸਿੰਘ ਮਾਈਕਲ ਗਾਗੋਵਾਲ ਨੂੰ ਕਾਂਗਰਸ ਦਾ ਮਾਨਸਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਕਾਂਗਰਸ ਵਲੋਂ ਇਹ ਨਿਯੁਕਤੀਆਂ ਤਤਕਾਲ ਪ੍ਰਭਾਵ ਨਾਲ ਚੋਣਾਂ ਨੂੰ ਲੈਕੇ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ : Punjab Assembly Election 2022: ਪਰਵਾਸੀ ਮਜ਼ਦੂਰਾਂ ਦੇ ਮੁੱਦੇ ਸਿਆਸੀ ਪਾਰਟੀਆਂ ਭੁੱਲੀਆਂ !