ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ (Harish Rawat) ਵੱਲੋਂ ਸੋਨੀਆ ਗਾਂਧੀ (sonia gandhi) ਅਤੇ ਪ੍ਰਿਯੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਕੀਤੀ ਗਈ ਹੈ। ਸੂਤਰਾਂ ਅਨੁਸਾਰ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਚੱਲ ਰਹੇ ਅੰਦਰੂਨੀ ਵਿਵਾਦ ਨੂੰ ਸੁਲਝਾਉਣ ਲਈ ਸੋਨੀਆ ਗਾਂਧੀ ਨਾਲ ਚਰਚਾ ਕੀਤੀ ਗਈ ਹੈ।
ਸੂਤਰ ਦੱਸਦੇ ਹਨ ਕਿ 80 ਵਿੱਚੋਂ 40 ਵਿਧਾਇਕਾਂ (40 MLAs) ਵੱਲੋਂ ਮੁੜ ਬਗਾਵਤ ਦਾ ਵਿਗੁਲ ਵਜਾਇਆ ਗਿਆ ਹੈ। ਪੰਜਾਬ ਦੇ 40 ਕਾਂਗਰਸੀ ਵਿਧਾਇਕਾਂ ਵੱਲੋਂ ਪਾਰਟੀ ਦੀ ਕਾਰਜਕਾਰੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਦੇ ਨਾਮ ਇੱਕ ਪੱਤਰ ਭੇਜ ਕੇ ਛੇਤੀ ਹੀ ਵਿਧਾਇਕ ਦਲ ਦੀ ਇੱਕ ਮੀਟਿੰਗ ਬੁਲਾਉਣ ਦੀ ਮੰਗ ਰੱਖਣ ਦੀ ਗੱਲ ਸਾਹਮਣੇ ਆਈ ਹੈ। ਵਿਧਾਇਕਾਂ ਵੱਲੋਂ ਮੰਗ ਕੀਤੀ ਗਈ ਹੈ ਕਿ ਦਿੱਲੀ ਤੋਂ ਦੋ ਅਜਿਹੇ ਮੈਂਬਰ ਭੇਜੇ ਜਾਣ ਜਿੰਨ੍ਹਾਂ ਕੋਲ ਉਹ ਆਪਣਈਆਂ ਸ਼ਿਕਾਇਤ ਦੱਸ ਸਕਣ।
ਸ਼ਨੀਵਾਰ ਨੂੰ ਹਰਿਦੁਆਰ ਤੋਂ ਆਪਣੀ ਰਾਜਨੀਤਿਕ ਯਾਤਰਾ ਦਾ ਦੂਜਾ ਪੜਾਅ ਸ਼ੁਰੂ ਕਰਨ ਤੋਂ ਪਹਿਲਾਂ ਰਾਵਤ ਦੀ ਚੰਡੀਗੜ੍ਹ ਜਾਣ ਦੀ ਸੰਭਾਵਨਾ ਹੈ। ਉਹ ਮੁੱਦਿਆਂ ਦੇ ਨਿਪਟਾਰੇ ਲਈ ਇਸ ਮਹੀਨੇ ਦੇ ਪਹਿਲੇ ਹਫ਼ਤੇ ਵੀ ਚੰਡੀਗੜ੍ਹ ਆਏ ਸਨ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪਿਛਲੇ ਮਹੀਨੇ ਕਾਂਗਰਸ ਲੀਡਰਸ਼ਿੱਪ ਨਾਲ ਮੁਲਾਕਾਤ ਕਰਨ ਲਈ ਦਿੱਲੀ ਗਏ ਕੀਤੀ ਸੀ ਪਰ ਉਨ੍ਹਾਂ ਨੂੰ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨਾਲ ਗੱਲ ਕਰਨ ਦੀ ਸਲਾਹ ਦਿੱਤੀ ਗਈ ਸੀ ਜੋ ਉਸ ਸਮੇਂ ਚੰਡੀਗੜ੍ਹ ਵਿੱਚ ਸਨ।
ਹਰੀਸ਼ ਰਾਵਤ ਨੇ ਸੂਬੇ ਦੇ ਸਾਰੇ ਪ੍ਰਮੁੱਖ ਆਘੂਆਂ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਦੇ ਇਸ ਮੁੱਦੇ ਨੂੰ ਲੈ ਕੇ ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲ ਵੀ ਮੀਟਿੰਗਾਂ ਕੀਤੀਆਂ ਹਨ। ਚੰਡੀਗੜ੍ਹ ਵਿੱਚ ਰਾਵਤ ਨੇ ਕਿਹਾ ਸੀ ਕਿ ਅਸੀਂ ਇਕ ਹੱਲ ਵੱਲ ਵਧ ਰਹੇ ਹਾਂ। ਹਰੀਸ਼ ਰਾਵਤ ਪਿਛਲੇ ਦਿਨੀਂ ਇਸ ਮੁੱਦੇ ‘ਤੇ ਰਾਹੁਲ ਗਾਂਧੀ ਨੂੰ ਮਿਲੇ ਸਨ ਅਤੇ ਉਨ੍ਹਾਂ ਨੂੰ ਸੂਬੇ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ ਸੀ।
ਕਿਸਾਨਾਂ ਦੇ ਵਿਰੋਧ 'ਤੇ ਅਮਰਿੰਦਰ ਸਿੰਘ ਵੀ ਤਾਜ਼ਾ ਟਿੱਪਣੀ ਤੋਂ ਬਾਅਦ ਬੇਚੈਨੀ ਹੋਰ ਵਧ ਗਈ ਹੈ ਕਿਉਂਕਿ ਕਿਸਾਨ ਮੋਰਚੇ ਵੱਲੋਂ ਉਨ੍ਹਾਂ ਦੇ ਬਿਆਨ ਦੀ ਆਲੋਚਨਾ ਕੀਤੀ ਗਈ ਹੈ। ਨਵਜੋਤ ਸਿੰਘ ਸਿੱਧੂ ਦੂਜੇ ਪਾਸੇ ਕਿਸਾਨਾਂ ਦੇ ਨਾਲ ਹਰ ਹਾਲਤ ਨਾਲ ਖੜੇ ਰਹਿਣ ਦੀ ਗੱਲ ਕਹਿ ਚੁੱਕੇ ਹਨ ਹਾਲਾਂਕਿ ਮੁੱਖ ਮੰਤਰੀ ਦੇ ਬਿਆਨ ‘ਤੇ ਉਨ੍ਹਾਂ ਨੇ ਕਿਹਾ ਸੀ ਕਿ ਉਹ ਉਸ ‘ਤੇ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦੇ।
ਇਹ ਵੀ ਪੜ੍ਹੋ:ਪੰਜਾਬ ਕਾਂਗਰਸ ‘ਚ ਬਗ਼ਾਵਤੀ ਸੁਰ, ਵਿਧਾਇਕਾਂ ਨੇ ਲਿਖੀ ਚਿੱਠੀ