ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਲ 2022 ਵਿੱਚ ਸਰਕਾਰ ਬਣਨ ਤੋਂ ਬਾਅਦ ਕਿਸਾਨ ਅੰਦੋਲਨ ਵਿੱਚ ਆਪਣੀ ਜਾਨਾਂ ਗੁਆਉਣ ਵਾਲੇ ਪਰਿਵਾਰ ਦੇ ਇੱਕ ਮੈਂਬਰ ਨੂੰ ਪੋਸਟ ਗ੍ਰੈਜੂਏਸ਼ਨ ਹੋਣ ਤਕ ਸਰਕਾਰੀ ਨੌਕਰੀ ਅਤੇ ਮੁਫਤ ਸਿੱਖਿਆ ਦਾ ਵਾਅਦਾ ਕੀਤਾ ਹੈ, ਪਰ ਸੁਖਬੀਰ ਸਿੰਘ ਬਾਦਲ ਦੇ ਵਾਅਦੇ ਦਾ ਸੱਚ ਕਿ ਹੈ ਅੱਜ ਅਸੀਂ ਇਸ ਸਬੰਧੀ ਚਰਚਾ ਕਰਾਂਗੇ।
ਇਹ ਵੀ ਪੜੋ: ਅਥਲੀਟ ਤੋਂ ਸਾਈਕਲਿਸਟ ਬਣੇ ਸਰਕਾਰੀ ਅਧਿਆਪਕ ਦਾ ‘ਇੰਡੀਆ ਬੁੱਕ ਆਫ ਰਿਕਾਰਡ’ ’ਚ ਨਾਂ ਦਰਜ
ਸਾਲ 2012 ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗੱਠਜੋੜ ਵਾਲੀ ਸਰਕਾਰ ਦੇ ਸਮੇਂ ਬਟਾਲਾ ਦੇ ਪਿੰਡ ਨੰਗਲ ਜੌਹਲ ਅਤੇ ਭੱਲੇ ਵਿੱਚ ਲਗਭਗ 19 ਲੋਕਾਂ ਦੀ ਨਕਲੀ ਸ਼ਰਾਬ ਪੀਣ ਨਾਲ ਮੌਤ ਹੋ ਗਈ ਸੀ, ਜਿਨ੍ਹਾਂ ਨੂੰ ਸੁਖਬੀਰ ਸਿੰਘ ਬਾਦਲ ਵੱਲੋਂ 5 ਲੱਖ ਮੁਆਵਜ਼ੇ ਦਾ ਵਾਅਦਾ ਕੀਤਾ ਗਿਆ ਸੀ, ਪਰ ਅਜੇ ਤੱਕ ਇਹ ਪਰਿਵਾਰਾਂ ਨੂੰ ਮੁਆਵਜ਼ਾ ਨਹੀਂ ਮਿਲਿਆ ਤੇ ਇਹ ਅੱਜ ਵੀ ਦਰ-ਦਰ ਦੀਆਂ ਠੋਕਰਾਂ ਖਾ ਰਹੇ ਹਨ।
ਉਥੇ ਹੀ ਹਲਕਾ ਪਾਇਲ ਤੋਂ ਕਾਂਗਰਸੀ ਵਿਧਾਇਕ ਲਖਬੀਰ ਸਿੰਘ ਨੇ ਸੁਖਬੀਰ ਸਿੰਘ ਬਾਦਲ 'ਤੇ ਚੁਟਕੀ ਲੈਂਦਿਆਂ ਕਿਹਾ ਕਿ ਜੇ ਸੁਖਬੀਰ ਦਾ ਪਰਿਵਾਰ ਹੀ ਉਨ੍ਹਾਂ ਦੀਆਂ ਗੱਲਾਂ ਨੂੰ ਗੰਭੀਰਤਾ ਨਾਲ ਨਹੀਂ ਲੈਂਦਾ ਤਾਂ ਪੰਜਾਬ ਦੇ ਲੋਕ ਇਸ ਨੂੰ ਕਿਵੇਂ ਲੈਣਗੇ, ਹਾਲਾਂਕਿ ਸਿਰਫ ਚੋਣਾਂ ਦੇ ਮੱਦੇਨਜ਼ਰ ਅਜਿਹੇ ਝੂਠੇ ਵਾਅਦੇ ਪੰਜਾਬ ਦੇ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੇ ਜਾਂਦੇ ਹਨ।
ਸੁਨਾਮ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਸੁਖਬੀਰ ਸਿੰਘ ਬਾਦਲ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਨਹੀਂ ਕਰਨਾ ਚਾਹੀਦਾ, ਪਰ ਇਹ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਦੇ ਸਮੇਂ ਦੌਰਾਨ ਨਕਲੀ ਸ਼ਰਾਬ ਨਾਲ ਮਰਨ ਵਾਲੇ ਪਰਿਵਾਰਾਂ ਨੂੰ ਮੁਆਵਜ਼ਾ ਕਿਉਂ ਨਹੀਂ ਮਿਲਿਆ ?