ETV Bharat / city

ਨਾਬਾਲਗ਼ ਨਾਲ ਲਿਵ ਇਨ ਰਿਲੇਸ਼ਨਸ਼ਿਪ ਨੂੰ ਨਹੀਂ ਦਿੱਤੀ ਜਾ ਸਕਦੀ ਮਾਨਤਾ: ਪੰਜਾਬ ਤੇ ਹਰਿਆਣਾ ਹਾਈਕੋਰਟ

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇੱਕ 16 ਸਾਲਾ ਕੁੜੀ ਨਾਲ ਲਿਵ ਇਨ ਰਿਲੇਸ਼ਨਸ਼ਿਪ 'ਚ ਰਹਿੰਦਿਆਂ ਸੁਰੱਖਿਆ ਦੀ ਮੰਗ ਕਰਨ ਵਾਲੇ ਇੱਕ 25 ਸਾਲਾ ਨੌਜਵਾਨ ਨੂੰ ਫਟਕਾਰ ਲਗਾਈ। ਹਾਈਕੋਰਟ ਨੇ ਕਿਹਾ ਕਿ ਨੌਜਵਾਨ ਇੱਕ 16 ਸਾਲਾਂ ਕੁੜੀ ਦੇ ਨਾਲ ਲਿਵ ਇਨ 'ਚ ਰਹਿ ਰਿਹਾ ਹੈ। ਨਾਬਾਲਗ਼ ਨਾਲ ਲਿਵ ਇਨ ਰਿਲੇਸ਼ਨਸ਼ਿਪ ਨੂੰ ਮਾਨਤਾ ਨਹੀਂ ਦਿੱਤੀ ਜਾ ਸਕਦੀ ਹੈ।

ਨਬਾਲਗ ਨਾਲ ਲਿਵ ਇਨ ਰਿਲੇਸ਼ਨਸ਼ਿਪ ਨੂੰ ਨਹੀਂ ਦਿੱਤੀ ਜਾ ਸਕਦੀ ਮਾਨਤਾ

author img

By

Published : Mar 9, 2021, 10:48 PM IST

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇੱਕ 16 ਸਾਲਾ ਕੁੜੀ ਨਾਲ ਲਿਵ ਇਨ ਰਿਲੇਸ਼ਨਸ਼ਿਪ 'ਚ ਰਹਿੰਦਿਆਂ ਸੁਰੱਖਿਆ ਦੀ ਮੰਗ ਕਰਨ ਵਾਲੇ ਇੱਕ 25 ਸਾਲਾ ਨੌਜਵਾਨ ਨੂੰ ਫਟਕਾਰ ਲਗਾਈ। ਹਾਈਕੋਰਟ ਨੇ ਕਿਹਾ ਕਿ ਨੌਜਵਾਨ ਇੱਕ 16 ਸਾਲਾਂ ਕੁੜੀ ਦੇ ਨਾਲ ਲਿਵ ਇਨ 'ਚ ਰਹਿ ਰਿਹਾ ਹੈ। ਨਾਬਾਲਗ਼ ਨਾਲ ਲਿਵ ਇਨ ਰਿਲੇਸ਼ਨਸ਼ਿਪ ਨੂੰ ਮਾਨਤਾ ਨਹੀਂ ਦਿੱਤੀ ਜਾ ਸਕਦੀ ਹੈ। ਇਸ ਤਰ੍ਹਾਂ ਦੇ ਰਿਸ਼ਤੇ ਨੂੰ ਨਾ ਤਾਂ ਨੈਤਿਕ ਤੌਰ 'ਤੇ ਨਾਂਅ ਹੀ ਸਮਾਜਿਕ ਤੌਰ 'ਤੇ ਸਵੀਕਾਰ ਕੀਤਾ ਜਾ ਸਕਦਾ ਹੈ।

ਜਸਟਿਸ ਐਚਐਸ ਮਦਾਨ ਨੇ ਇਹ ਅਪੀਲ ਖਾਰਜ ਕਰਦਿਆਂ ਕਿਹਾ ਕਿ ਜੇ ਦੋਵਾਂ ਨੂੰ ਸੁਰੱਖਿਆ ਦੀ ਲੋੜ ਪਵੇ ਤਾਂ ਉਹ ਜੀਂਦ ਜ਼ਿਲ੍ਹੇ ਦੇ ਪੁਲਿਸ ਅਧਿਕਾਰੀ ਨੂੰ ਅਰਜੀ ਦੇ ਕੇ ਸੁਰੱਖਿਆ ਦੀ ਮੰਗ ਕਰ ਸਕਦੇ ਹਨ। ਜਸਟਿਸ ਮਦਾਨ ਨੇ ਕਿਹਾ ਕਿ ਦੋਹਾਂ ਦਾ ਇਰਾਦਾ ਇਹ ਹੈ ਕਿ ਹਾਈਕੋਰਟ ਇੱਕ ਤਰ੍ਹਾਂ ਨਾਲ ਉਨ੍ਹਾਂ ਦੇ ਲਿਵ ਇਨ ਰਿਲੇਸ਼ਨਸ਼ਿਪ ਨੂੰ ਮਾਨਤਾ ਦੇਵੇ, ਪਰ ਹਾਈਕੋਰਟ ਇਸ ਕਿਸਮ ਦੇ ਕਿਸੇ ਨਬਾਲਗ ਨਾਲ ਲਿਵ ਇਨ ਰਿਲੇਸ਼ਨਸ਼ਿਪ ਨੂੰ ਮਾਨਤਾ ਨਹੀਂ ਦੇ ਸਕਦਾ। ਇਸ ਅਧਾਰ 'ਤੇ ਹਾਈਕੋਰਟ ਨੇ ਸੁਰੱਖਿਆ ਸਬੰਧੀ ਇਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ।

ਦੱਸਣਯੋਗ ਹੈ ਕਿ ਇਸ ਪ੍ਰੇਮੀ ਜੋੜੇ ਨੇ ਹਾਈਕੋਰਟ ਵਿੱਚ ਲਿਵ ਇਨ ਰਿਲੇਸ਼ਨਸ਼ਿਪ 'ਚ ਰਹਿਣ ਦੀ ਗੱਲ ਦੱਸ ਕੇ ਸੁਰੱਖਿਆ ਦੀ ਮੰਗ ਸਬੰਧੀ ਪਟੀਸ਼ਨ ਦਾਖਲ ਕੀਤੀ ਸੀ। ਪਟੀਸ਼ਨ 'ਚ ਕਿਹਾ ਗਿਆ ਸੀ ਕਿ ਉਨ੍ਹਾਂ ਦੇ ਪਰਿਵਾਰ ਦੋਹਾਂ ਦੇ ਇਸ ਰਿਸ਼ਤੇ ਤੋਂ ਖੁਸ਼ ਨਹੀਂ ਹਨ। ਅਜਿਹੇ 'ਚ ਉਨ੍ਹਾਂ ਨੂੰ ਆਪਣੇ ਪਰਿਵਾਰ ਤੋਂ ਖ਼ਤਰਾ ਹੈ ਇਸ ਲਈ ਉਨ੍ਹਾਂ ਨੂੰ ਸੁਰੱਖਿਆ ਪ੍ਰਦਾਨ ਕੀਤੀ ਜਾਵੇ।

ਦੱਸ ਦੇਈਏ ਕਿ ਅਜਿਹਾ ਹੀ ਇੱਕ ਹੋਰ ਮਾਮਲਾ ਪਿਛਲੇ ਦਿਨੀਂ ਹਾਈਕੋਰਟ 'ਚ ਪਹੁੰਚਿਆ ਸੀ।ਇੱਕ ਮਹੀਨੇ ਆਪਣੇ ਪੁਰਸ਼ ਮਿੱਤਰ ਨਾਲ ਰਹਿ ਰਹੀ ਇੱਕ ਆਦਮੀ ਦੀ ਪਤਨੀ ਨੇ ਵੀ ਇਸੇ ਤਰ੍ਹਾਂ ਦੀ ਪਟੀਸ਼ਨ ਦਾਖਲ ਕੀਤੀ ਸੀ। ਉਸ ਨੇ ਵੀ ਪਰਿਵਾਰ ਕੋਲੋਂ ਜਾਨ ਦਾ ਖ਼ਤਰਾ ਦੱਸ ਸੁਰੱਖਿਆ ਮੰਗੀ ਸੀ। ਇਸ ਉੱਤੇ ਹਾਈਕੋਰਟ ਨੇ ਟਿੱਪਣੀ ਕਰਦਿਆਂ ਕਿਹਾ ਕਿ ਕਿਸੇ ਅਨੈਤਿਕ ਰਿਸ਼ਤੇ ਲਈ ਹਾਈਕੋਰਟ ਤੋਂ ਰਾਹਤ ਦੀ ਉਮੀਦ ਨਹੀਂ ਕੀਤੀ ਜਾਣੀ ਚਾਹੀਦੀ ਹੈ।

ਇਹ ਵੀ ਪੜ੍ਹੋ : ਕੌਣ ਹੈ ਸੁਖਪਾਲ ਸਿੰਘ ਖਹਿਰਾ, ਵੇਖੋ ਪੂਰੀ ਰਿਪੋਰਟ

ETV Bharat Logo

Copyright © 2024 Ushodaya Enterprises Pvt. Ltd., All Rights Reserved.