ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਚੰਡੀਗੜ੍ਹ ਦੇ ਅਬਜਰਵਰ ਡਾ. ਦਲਜੀਤ ਸਿੰਘ ਚੀਮਾ, ਚੰਡੀਗੜ੍ਹ ਇਕਾਈ ਦੇ ਪ੍ਰਧਾਨ ਅਤੇ ਸਾਬਕਾ ਸੀਨੀਅਰ ਡਿਪਟੀ ਮੇਅਰ ਹਰਦੀਪ ਸਿੰਘ ਬੁਟੇਰਲਾ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਨਗਰ ਨਿਗਮ ਚੰਡੀਗੜ੍ਹ (Municipal Corporation Chandigarh) ਦੀ ਹੋਣ ਜਾ ਰਹੀ ਚੋਣ ਲਈ ਪਾਰਟੀ ਦੇ 4 ਹੋਰ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ।
ਇਹ ਵੀ ਪੜ੍ਹੋ :ਕੈਬਨਿਟ ਮੀਟਿੰਗ ’ਚ ਮੰਗਾਂ ਨਾ ਮੰਨੀਆਂ ਤਾਂ 30 ਤੋਂ ਪੱਕੀ ਹੜਤਾਲ ਕਰਨਗੇ ਪੀਆਰਟੀਸੀ ਮੁਲਾਜਮ
ਪਾਰਟੀ ਦੇ ਮੁੱਖ ਦਫਤਰ ਤੋਂ ਸੂਚੀ ਜਾਰੀ ਕਰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਵਾਰਡ ਨੰ 8 ਤੋਂ ਹਰਦੀਪ ਸਿੰਘ ਸੱਜਣ, ਵਾਰਡ ਨੰ 22 ਤੋਂ ਰੀਮਾ ਮਹਾਜਨ, ਵਾਰਡ ਨੰ 24 ਤੋਂ ਜਗਤਾਰ ਸਿੰਘ ਪੱਪੀ ਅਤੇ ਵਾਰਡ ਨੰ 33 ਤੋਂ ਸ਼੍ਰੀ ਅਤੁਲ ਸ਼ਰਮਾ ਪਾਰਟੀ ਦੇ ਉਮੀਦਵਾਰ ਹੋਣਗੇ। ਐਲਾਨੇ 4 ਉਮੀਦਵਾਰਾਂ ਸਮੇਤ ਸ਼੍ਰੋਮਣੀ ਅਕਾਲੀ ਨੇ ਹੁਣ ਤੱਕ 13 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਡਾ. ਚੀਮਾ ਨੇ ਦੱਸਿਆ ਕਿ ਬਾਕੀ ਰਹਿੰਦੇ ਉਮੀਦਵਾਰਾਂ ਦੀ ਸੂਚੀ ਵੀ ਇੱਕ ਦੋ ਦਿਨਾਂ ਵਿੱਚ ਜਾਰੀ ਕਰ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ: ਕਿਸਾਨਾਂ ਦਾ ਟਰੈਕਟਰ ਮਾਰਚ ਮੁਲਤਵੀ