ਚੰਡੀਗੜ੍ਹ : ਆਮ ਆਦਮੀ ਪਾਰਟੀ ਤੋਂ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਪੰਜਾਬ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਖੜੇ ਕੀਤੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਆਪਸ ’ਚ ਲੜਾਈ ਕਰਨ ’ਚ ਰੁਝੀ ਹੋਈ ਹੈ, ਜਿਸ ਕਰਕੇ ਉਹ ਸੂਬੇ ਦੀ ਸੁਰੱਖਿਆ ਵੱਲ ਧਿਆਨ ਨਹੀਂ ਦੇ ਰਹੀ।
ਕਾਂਗਰਸ ਸਰਕਾਰ ’ਤੇ ਸ਼ਬਦੀ ਹਮਲਾ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਹੁਣ ਤੱਕ 4 ਡੀ.ਜੀ.ਪੀ ਬਦਲ ਦਿੱਤੇ ਗਏ ਹਨ, ਜਿਸ ਕਰਕੇ ਪੁਲਿਸ ਨੂੰ ਆਪਣੇ ਮੁੱਖ ਅਧਿਕਾਰੀ ਬਾਰੇ ਕੁਝ ਪਤਾ ਨਹੀਂ ਲੱਗ ਰਿਹਾ। ਕਾਂਗਰਸ ਤੋਂ ਪਹਿਲਾਂ ਅਕਾਲੀ-ਭਾਜਪਾ ਦੀ ਸਰਕਾਰ ਸੀ। ਉਸ ਸਮੇਂ ਬੇਅਦਬੀਆਂ ਦੀਆਂ ਘਟਨਾਵਾਂ, ਲੁੱਟ-ਖੋਹ, ਛੇੜਛਾੜ ਦੇ ਮਾਮਲੇ ਹੁੰਦੇ ਆਏ ਹਨ। ਪੰਜਾਬ ’ਚ ਮਜ਼ਬੂਤ ਸਰਕਾਰ ਨਾ ਹੋਣ ਕਾਰਨ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ।
ਭਗਵੰਤ ਮਾਨ ਨੇ ਕਿਹਾ ਕਿ ਇਸ ਵਾਰ ਆਮ ਆਦਮੀ ਪਾਟਰੀ ਦੀ ਸਰਕਾਰ ਬਣੇਗੀ, ਜਿਸ ਵਲੋਂ ਪੰਜਾਬ ਦੀ ਸੁਰੱਖਿਆ ਨੂੰ ਲੈ ਕੇ ਕਈ ਕੰਮ ਕੀਤੇ ਜਾਣਗੇ। ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ’ਤੇ ਪੰਜਾਬ ਪੁਲਿਸ ਨੂੰ ਫਰੀ ਹੈਂਡ ਦਿੱਤੇ ਜਾਣਗੇ। ਇਮਾਨਦਾਰ ਅਤੇ ਮਿਹਨਤੀ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੂੰ ਫੀਲਡ ’ਚ ਕੰਮ ਕਰਨ ਦਾ ਮੌਕਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਦੀ ਸਰਕਾਰ ਆਉਣ ’ਤੇ ਡਰੱਗ ਟਾਸਕ ਫੋਰਸ ਬਣਾਈ ਜਾਵੇਗੀ, ਜਿਸ ਨਾਲ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਹਮਲਾ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਚੋਣਾਂ ਕੋਈ ਵੀ ਹੋਣ ਕੈਪਟਨ ਨੂੰ ਪਾਕਿਸਤਾਨ ਦੀ ਯਾਦ ਆ ਜਾਂਦੀ ਹੈ। ਬਿਹਾਰ ’ਚ ਜਦੋਂ ਵੋਟਾਂ ਪੈਂਦੀਆਂ ਹਨ, ਉਦੋਂ ਉਨ੍ਹਾਂ ਨੂੰ ਪਾਕਿ ਯਾਦ ਆ ਜਾਂਦਾ ਹੈ। ਦਿੱਲੀ ’ਚ ਵੋਟਾਂ ਪੈਣ ’ਤੇ ਪਾਕਿ ਦੀ ਯਾਦ ਆ ਜਾਂਦੀ ਹੈ। ਹੁਣ ਕੈਪਟਨ ਫਿਰ ਪਾਕਿਸਤਾਨ-ਪਾਕਿਸਤਾਨ ਕਰ ਰਹੇ ਹਨ। ਲੋਕਾਂ ਨੂੰ ਪਤਾ ਹੀ ਹੈ ਕਿ ਕੈਪਟਨ ਦੇ ਪਾਕਿ ਨਾਲ ਕਿਸ ਤਰ੍ਹਾਂ ਦੇ ਸਬੰਧ ਹਨ। ਭਗਵੰਤ ਮਾਨ ਨੇ ਕਿਹ ਕਿ ਜੇ ਕੋਈ ਐੱਮ.ਐੱਲ.ਏ. ਜਾਂ ਮੰਤਰੀ ਗ਼ਲਤ ਸਿਫਾਰਿਸ਼ ਕਰੇਗਾ ਤਾਂ ਸਾਡੀ ਸਰਕਾਰ ਆਉਣ ’ਤੇ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਗਵੰਤ ਮਾਨ ਨੇ ਕਿਹਾ ਕਿ 20 ਫਰਵਰੀ ਨੂੰ ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣਗੇ। ਇਸ ਮੌਕੇ ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਮਜੀਠੀਆ ’ਤੇ ਵੀ ਨਿਸ਼ਾਨੇ ਸਾਧੇ। ਉਨ੍ਹਾਂ ਨੇ ਕਿਹਾ ਕਿ ਇਹ ਤਾਂ ਆਉਣ ਵਾਲਾ ਸਮਾਂ ਹੀ ਦਸੇਗਾ ਕਿ ਕੌਣ ਕੱਖ ਦਾ ਹੈ ਅਤੇ ਕੌਣ ਲੱਖਾਂ ਦਾ ਹੈ।
ਇਹ ਵੀ ਪੜ੍ਹੋ : ਮਜੀਠੀਆ ਦਾ ਸੀਐੱਮ ਚੰਨੀ ਨੂੰ ਸਵਾਲ, ਕਿਹਾ- ਮੇਰੇ ਅਤੇ ਸੁਖਪਾਲ ਖਹਿਰਾ ਲਈ ਵੱਖ-ਵੱਖ ਕਾਨੂੰਨ ਕਿਉਂ ?