ETV Bharat / city

ਝੋਨੇ ਦੀ ਲਵਾਈ ਲਈ ਰੋਜ਼ਾਨਾ 8 ਘੰਟੇ ਬਿਜਲੀ ਦੇਣ ਦੇ ਨਿਰਦੇਸ਼ - 8 ਘੰਟੇ ਬਿਜਲੀ

ਝੋਨੇ ਦੀ ਬਿਜਾਈ ਲਈ ਰੋਜ਼ਾਨਾ 8 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਏ ਵੇਣੂ ਪ੍ਰਸਾਦ ਨੇ ਕਿਹਾ ਕਿ ਵਿਭਾਗ ਦੀ ਸਭ ਤੋਂ ਵੱਧ ਤਰਜੀਹ ਚਲ ਰਹੇ ਝੋਨੇ ਦੇ ਕੰਮਕਾਜ ਦੇ ਮੱਦੇਨਜ਼ਰ ਖੇਤੀ ਸੈਕਟਰ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨਾ ਹੈ ਅਤੇ ਰਾਜ ਭਰ ਦੇ ਕਿਸਾਨਾਂ ਨੂੰ ਘੱਟੋ ਘੱਟ ਅੱਠ ਘੰਟੇ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ।

ਝੋਨੇ ਦੀ ਲਵਾਈ ਲਈ ਰੋਜ਼ਾਨਾ 8 ਘੰਟੇ ਬਿਜਲੀ ਦੇਣ ਦੇ ਨਿਰਦੇਸ਼

author img

By

Published : Jul 4, 2021, 6:35 PM IST

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਡ (ਪੀਐਸਪੀਸੀਐਲ) ਝੋਨੇ ਦੀ ਬਿਜਾਈ ਲਈ ਰੋਜ਼ਾਨਾ 8 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।

ਇਹ ਵੀ ਪੜੋ:ਵਿਧਾਇਕ ਬੁਲਾਰੀਆ ਦਾ ਕਰੀਬੀ ਘਰ ’ਚ ਕਰ ਰਿਹੈ ਅਫ਼ੀਮ ਦੀ ਖੇਤੀ, ਵੀਡੀਓ ਵਾਇਰਲ

ਇਸ ਦਾ ਪ੍ਰਗਟਾਵਾ ਕਰਦਿਆਂ ਮੁੱਖ ਪ੍ਰਬੰਧਕ (ਸੀ.ਐਮ.ਡੀ.) ਪੀਐਸਪੀਸੀਐਲ ਏ ਵੇਣੂ ਪ੍ਰਸਾਦ ਨੇ ਕਿਹਾ ਕਿ ਵਿਭਾਗ ਦੀ ਸਭ ਤੋਂ ਵੱਧ ਤਰਜੀਹ ਚਲ ਰਹੇ ਝੋਨੇ ਦੇ ਕੰਮਕਾਜ ਦੇ ਮੱਦੇਨਜ਼ਰ ਖੇਤੀ ਸੈਕਟਰ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨਾ ਹੈ ਅਤੇ ਰਾਜ ਭਰ ਦੇ ਕਿਸਾਨਾਂ ਨੂੰ ਘੱਟੋ ਘੱਟ ਅੱਠ ਘੰਟੇ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ।

ਖੇਤੀ ਕਾਰਜਾਂ ਲਈ ਦਿੱਤੀ ਜਾ ਰਹੀ ਬਿਜਲੀ ਸਪਲਾਈ ਸਬੰਧੀ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਸੀ.ਐੱਮ.ਡੀ. ਨੇ ਦੱਸਿਆ ਕਿ ਸਰਹੱਦੀ ਜ਼ੋਨ ਗੁਰਦਾਸਪੁਰ, ਸਬ-ਅੰਮ੍ਰਿਤਸਰ ਅਤੇ ਤਰਨ ਤਾਰਨ ਨੂੰ ਸ਼ਨਿਚਰਵਾਰ ਵਾਲੇ ਦਿਨ ਔਸਤਨ 12.4 ਘੰਟੇ ਸਪਲਾਈ ਜਦਕਿ ਉੱਤਰੀ ਜ਼ੋਨ ਕਪੂਰਥਲਾ, ਜਲੰਧਰ, ਹੁਸ਼ਿਆਰਪੁਰ ਅਤੇ ਨਵਾਂ ਸ਼ਹਿਰ ਜਿਲਿਆਂ ਨੂੰ ਇਸੇ ਦਿਨ ਔਸਤਨ 10.3 ਘੰਟੇ ਬਿਜਲੀ ਸਪਲਾਈ ਪ੍ਰਾਪਤ ਹੋਈ।

ਝੋਨੇ ਦੀ ਲਵਾਈ ਲਈ ਰੋਜ਼ਾਨਾ 8 ਘੰਟੇ ਬਿਜਲੀ ਦੇਣ ਦੇ ਨਿਰਦੇਸ਼
ਝੋਨੇ ਦੀ ਲਵਾਈ ਲਈ ਰੋਜ਼ਾਨਾ 8 ਘੰਟੇ ਬਿਜਲੀ ਦੇਣ ਦੇ ਨਿਰਦੇਸ਼

ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸੇ ਤਰਾਂ ਦੱਖਣੀ ਜ਼ੋਨ ਵਿੱਚ ਪੈਂਦੇ ਪਟਿਆਲਾ, ਸੰਗਰੂਰ, ਬਰਨਾਲਾ, ਰੋਪੜ ਅਤੇ ਮੁਹਾਲੀ ਜ਼ਿਲਿਆਂ ਨੂੰ ਇਸੇ ਸਮੇਂ ਦੌਰਾਨ ਨੂੰ ਔਸਤਨ 9.6 ਘੰਟੇ ਬਿਜਲੀ ਸਪਲਾਈ ਮਿਲੀ । ਬਠਿੰਡਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਫਿਰੋਜ਼ਪੁਰ ਦੇ ਇਲਾਕਿਆਂ ਨੂੰ ਇਸੇ ਦਿਨ ਔਸਤਨ 8.9 ਘੰਟੇ ਬਿਜਲੀ ਸਪਲਾਈ ਪ੍ਰਾਪਤ ਹੋਈ। ਇਸ ਤਰਾਂ ਇਸੇ ਸੈਕਟਰ ਨੂੰ ਇਸੇ ਦਿਨ ਔਸਤਨ ਕੁੱਲ 9.8 ਘੰਟੇ ਬਿਜਲੀ ਸਪਲਾਈ ਦਿੱਤੀ ਗਈ।

ਸਾਰੇ ਖੇਤਰਾਂ ਲਈ ਸੁਚੱਜੀ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਚੀਫ ਮੈਨੇਜਿੰਗ ਡਾਇਰੈਕਟਰ ਨੇ ਕਿਹਾ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਤੋਂ ਬਚਾਉਣ ਲਈ ਮੰਗ ਅਤੇ ਸਪਲਾਈ ਸਮੀਕਰਨ ਨੂੰ ਜਲਦੀ ਸੰਤੁਲਿਤ ਕਰਨ ਲਈ ਸਾਰੇ ਸੰਭਵ ਯਤਨ ਕੀਤੇ ਜਾ ਰਹੇ ਹਨ।

ਇਹ ਵੀ ਪੜੋ:ਜ਼ਿੰਦਾਦਿਲੀ ਦੀ ਮਿਸਾਲ ਹੈ ਸੜਕਾਂ ’ਤੇ ਮਜਦੂਰੀ ਕਰਦਾ ਇਹ ਨੌਜਵਾਨ...

ETV Bharat Logo

Copyright © 2024 Ushodaya Enterprises Pvt. Ltd., All Rights Reserved.