ETV Bharat / city

ਕੋਵਿਡ-19 ਮਹਾਂਮਾਰੀ ਦੇ ਪਸਾਰ ਨੂੰ ਰੋਕਣ ਸਬੰਧੀ ਰੋਕਾਂ ਜਾਰੀ ਰਹਿਣਗੀਆਂ: ਕੈਪਟਨ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰੋਨਾ ਦੀ ਰੋਕਥਾਮ ਅਤੇ ਸੂਬੇ ਦੇ ਲੋਕਾਂ ਦਾ ਜਾਨੀ ਨੁਕਸਾਨ ਹੋਣ ਤੋਂ ਰੋਕਣ ਨੂੰ ਯਕੀਨੀ ਬਣਾਉਣ ਲਈ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੂਬੇ ਵਿਚ ਕਰੋਨਾ ਸਬੰਧੀ ਸੁਰੱਖਿਆ ਰੋਕਾਂ ਅਤੇ ਨਿਯਮ ਲਾਗੂ ਰਹਿਣਗੇ।

ਤਸਵੀਰ
ਤਸਵੀਰ
author img

By

Published : Mar 5, 2021, 8:51 PM IST

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰੋਨਾ ਦੀ ਰੋਕਥਾਮ ਅਤੇ ਸੂਬੇ ਦੇ ਲੋਕਾਂ ਦਾ ਜਾਨੀ ਨੁਕਸਾਨ ਹੋਣ ਤੋਂ ਰੋਕਣ ਨੂੰ ਯਕੀਨੀ ਬਣਾਉਣ ਲਈ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੂਬੇ ਵਿਚ ਕਰੋਨਾ ਸਬੰਧੀ ਸੁਰੱਖਿਆ ਰੋਕਾਂ ਅਤੇ ਨਿਯਮ ਲਾਗੂ ਰਹਿਣਗੇ। ਸੂਬੇ ਵਿਚ ਮਹਾਂਮਾਰੀ ਨੂੰ ਸਫਲਤਾਪੂਰਵਕ ਰੋਕਣ ਬਾਰੇ ਪੰਜਾਬ ਵਿਧਾਨ ਸਭਾ ਵਿਚ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 'ਉਹ ਇਹ ਗੱਲ ਤਸੱਲੀ ਨਾਲ ਕਹਿ ਸਕਦੇ ਹਨ ਕਿ ਜਦੋਂ ਤੋਂ ਮਹਾਂਮਾਰੀ ਆਈ ਹੈ, ਉਦੋਂ ਤੋਂ ਹੀ ਅਸੀਂ ਇਸਨੂੰ ਰੋਕਣ ਲਈ ਸ਼ਾਨਦਾਰ ਕੰਮ ਕੀਤਾ ਹੈ। ਜਿਸ ਲਈ ਲੋਕਾਂ ਦੇ ਸਹਿਯੋਗ ਦੇ ਨਾਲ-ਨਾਲ ਸਿਹਤ, ਫਰੰਟ ਲਾਈਨ ਵਰਕਰਾਂ, ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸਨ, ਗੈਰ-ਸਰਕਾਰੀ ਸੰਗਠਨਾਂ, ਸਥਾਨਕ ਨੁਮਾਇੰਦੇ ਧੰਨਵਾਦ ਦੇ ਪਾਤਰ ਹਨ'।

ਕੋਵਿਡ-19 ਮਹਾਂਮਾਰੀ
ਕੋਵਿਡ-19 ਮਹਾਂਮਾਰੀ
ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਹਵਾਈ ਅੱਡਿਆਂ ਅਤੇ ਵੱਡੀ ਗਿਣਤੀ ਵਿਚ ਪਰਵਾਸੀ ਭਾਰਤੀਆਂ ਦੀ ਧਰਤ ਹੋਣ ਕਰਕੇ ਪੰਜਾਬ ਉੱਚ ਜ਼ੋਖਮ ਵਾਲੇ ਸੂਬਿਆਂ ਵਿਚ ਸ਼ਾਮਿਲ ਸੀ, ਪਰ ਦੇਸ਼ ਦੀ 2.5 ਫੀਸਦੀ ਆਬਾਦੀ ਪੰਜਾਬ ਵਿਚ ਹੋਣ ਦੇ ਅਨੁਪਾਤ ਅਨੁਸਾਰ ਪੰਜਾਬ ਵਿਚ ਕਰੋਨਾ ਦੇ ਕੇਸ ਦੇਸ਼ ਦੇ ਕੁੱਲ 1.1 ਕਰੋੜ ਕੇਸਾਂ ਦਾ ਸਿਰਫ 1.6 ਫੀਸਦੀ ਹੈ। ਮ

ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ 5887 ਲੋਕਾਂ ਦੀ ਕਰੋਨਾ ਕਾਰਨ ਜਾਨ ਚਲੀ ਗਈ, ਜੋ ਕਿ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਵਰਤਮਾਨ ਸਮੇਂ ਸੂਬੇ ਵਿਚ ਭਾਵੇਂ ਕਿ ਪਾਜ਼ੇਟਿਵਟੀ ਰੇਟ 2.3 ਫੀਸਦ ਹੈ ਪਰ ਅਸੀਂ ਅਵੇਸਲੇ ਨਹੀਂ ਹੋ ਸਕਦੇ।

ਉਨ੍ਹਾਂ ਕਿਹਾ ਕਿ 'ਦੇਸ਼ ਵਿਚ ਕਰੋਨਾ ਦੀ ਦੂਜੀ ਲਹਿਰ ਆ ਰਹੀ ਹੈ ਅਤੇ ਸਾਨੂੰ ਇਸਦੇ ਟਾਕਰੇ ਲਈ ਤਿਆਰ ਰਹਿਣਾ ਚਾਹੀਦਾ ਹੈ।'
ਉਨ੍ਹਾਂ ਕਿਹਾ ਕਿ ਪਲਾਜ਼ਮਾ ਬੈਂਕ ਸਥਾਪਿਤ ਕਰਨ ਤੇ ਪਲਾਜ਼ਮਾ ਦੀ ਵਰਤੋਂ ਕਰਨ ਵਿੱਚ ਪੰਜਾਬ ਦੇ ਮੋਹਰੀ ਰਹਿਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੋਵਿਡ ਸਬੰਧੀ ਅੰਕੜਿਆਂ ਵਿਚ ਪੂਰੀ ਪਾਰਦਰਸ਼ਤਾ ਵਰਤੀ ਗਈ ਅਤੇ ਸੂਬੇ ਦੇ ਤਜਰਬੇ ਦੇ ਆਧਾਰ 'ਤੇ ਇਨ੍ਹਾਂ ਨੂੰ ਹੋਰ ਸਟੀਕ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਸਿਹਤ ਰਿਸਪਾਂਸ ਟੀਮਾਂ ਵਲੋਂ ਮਾਹਿਰਾਂ ਨਾਲ ਰਾਬਤਾ ਕਾਇਮ ਕਰਕੇ ਬਿਹਤਰੀਨ ਯਤਨ ਕੀਤੇ ਗਏ।

ETV Bharat Logo

Copyright © 2024 Ushodaya Enterprises Pvt. Ltd., All Rights Reserved.