ਚੰਡੀਗੜ੍ਹ: ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਆਪਣੀ ਜ਼ਮੀਨ ਨੂੰ ਐਕਵਾਇਰ ਕਰਵਾ ਕੇ ਉਸ ਦਾ ਮੁਆਵਜ਼ਾ ਲੈਣ ਦੇ ਮਾਮਲੇ ਵਿੱਚ ਮੰਤਰੀ ਦੇ ਖ਼ਿਲਾਫ਼ ਹਾਈ ਕੋਰਟ ਵਿੱਚ ਦਾਖਿਲ ਪੀਆਈਐਲ ਨੂੰ ਪਟੀਸ਼ਨਕਰਤਾਵਾਂ ਨੇ ਵਾਪਿਸ ਲੈ ਲਈ ਹੈ।ਹਾਈ ਕੋਰਟ ਨੇ ਹਾਲੇ ਤੱਕ ਇਸ ਮਾਮਲੇ ਵਿੱਚ ਨੋਟਿਸ ਵੀ ਜਾਰੀ ਨਹੀਂ ਕੀਤਾ ਸੀ।
ਹਾਲਾਂਕਿ ਇਸ ਦੌਰਾਨ ਹਾਈ ਕੋਰਟ ਨੇ ਕਿਹਾ ਕਿ ਹੋਰ ਮਾਮਲਿਆਂ ਵਿਚ ਹਾਈ ਕੋਰਟ ਵਿੱਚ ਦਾਖ਼ਲ ਅਪੀਲ ‘ਤੇ ਹਾਈ ਕੋਰਟ ਮੁਆਵਜ਼ਾ ਰਾਸ਼ੀ ਜਾਰੀ ਕਰਨ ‘ਤੇ ਪਹਿਲਾਂ ਹੀ ਰੋਕ ਲਗਾ ਚੁੱਕਿਆ ਹੈ ,ਹਾਲਾਂਕਿ ਸੁਪਰੀਮ ਕੋਰਟ ਵਿਚ ਰੀਵਿਊ ਪੈਂਡਿੰਗ ਹਨ।ਅਜਿਹੇ ਵਿੱਚ ਇਸ ਮਾਮਲੇ ਵਿਚ ਕੋਰਟ ਨੂੰ ਦਖਲ ਦੇਣ ਦੀ ਜ਼ਰੂਰਤ ਹੁੰਦੀ ਹੈ । ਜਿਸ ਤੋਂ ਬਾਅਦ ਪਟੀਸ਼ਨਕਰਤਾਵਾਂ ਨੇ ਪਟੀਸ਼ਨ ਵਾਪਸ ਲੈ ਲਈ ਹੈ। ਪਟੀਸ਼ਨ ਵਾਪਸ ਲਏ ਜਾਣ ਦੇ ਕਾਰਨ ਹਾਈ ਕੋਰਟ ਨੇ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ।
ਇਸ ਮਾਮਲੇ ਨੂੰ ਲੈ ਕੇ ਰੂਪਨਗਰ ਦੇ ਦਿਨੇਸ਼ ਚੱਢਾ ਅਤੇ ਦੋ ਹੋਰ ਲੋਕਾਂ ਨੇ ਹਾਈ ਕੋਰਟ ਵਿਚ ਦਾਖਲ ਪਟੀਸ਼ਨ ਦੇ ਵਿੱਚ ਪੀ ਆਈ ਐਲ ਵਿਚ ਇਸ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਕੀਤੀ ਸੀ।
ਦਰਅਸਲ ਪਿਛਲੀ ਸੁਣਵਾਈ ‘ਤੇ ਜਸਟਿਸ ਅਰੁਣਪੱਲੀ ਨਿੱਜੀ ਕਾਰਨਾਂ ਦੇ ਚੱਲਦੇ ਇਸ ਮਾਮਲੇ ਦੀ ਸੁਣਵਾਈ ਤੋਂ ਵੱਖ ਹੋ ਗਏ। ਇਸ ਮਾਮਲੇ ਨੂੰ ਲੈ ਕੇ ਰੂਪਨਗਰ ਦੇ ਦਿਨੇਸ਼ ਚੱਢਾ ਸੁਰਿੰਦਰ ਪਾਲ ਸਿੰਘ ਅਤੇ ਕਮਲ ਸਿੰਘ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਖ਼ਲ ਕਰ ਰਾਣਾ ਗੁਰਮੀਤ ਸਿੰਘ ਸੋਢੀ ਦੇ ਖਿਲਾਫ਼ ਅਪਰਾਧਿਕ ਮਾਮਲਾ ਦਰਜ ਕਰਨ ਅਤੇ ਇਸ ਮਾਮਲੇ ਦੀ ਸੀਬੀਆਈ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਹਾਈ ਕੋਰਟ ਨੂੰ ਦੱਸਿਆ ਗਿਆ ਕਿ ਸਰਕਾਰ ਨੇ ਸਾਲ 1962 ਵਿੱਚ ਫਿਰੋਜ਼ਪੁਰ ਤੋਂ ਫਾਜ਼ਿਲਕਾ ਦੇ ਲਈ ਸੜਕ ਬਣਾਏ ਜਾਣ ਦੇ ਲਈ ਰਾਣਾ ਗੁਰਮੀਤ ਸੋਢੀ ਦੀ ਗੁਰੂਹਰਸਹਾਏ ਵਿਚ ਬਾਰਾਂ ਏਕੜ ਜ਼ਮੀਨ ਨੂੰ ਐਕਵਾਇਰ ਕੀਤਾ ਸੀ ਜਿਸ ਦਾ ਮੁਆਵਜ਼ਾ 1963 ਵਿੱਚ ਦੇ ਦਿੱਤਾ ਸੀ ਇਸ ਤੋਂ ਬਾਅਦ ਇਹ ਸੜਕ ਬਣਾ ਦਿੱਤੀ ਗਈ ਸੀ।
ਇਹ ਵੀ ਪੜ੍ਹੋ:National Crush ਬਣੇ ਨੀਰਜ ਚੋਪੜਾ, ਕੁੜੀਆ ਬੋਲ ਰਹੀਆਂ 'I Love You'