ETV Bharat / city

ਮਿਸ਼ਨਰੀ ਕਾਲਜਾਂ ਦੇ ਹਿੱਤ ਸੁਰੱਖਿਅਤ ਰਹਿਣਗੇ-ਪਰਗਟ ਸਿੰਘ

ਉਚੇਰੀ ਸਿੱਖਿਆ ਮੰਤਰੀ (Higher Education Minister) ਪਰਗਟ ਸਿੰਘ (Pargat Singh) ਨੇ ਕਿਹਾ ਹੈ ਕਿ ਮਿਸ਼ਨਰੀ ਸਿੱਖਿਆ (Missionary Education) ਦੇ ਟੀਚੇ ਨਾਲ ਸ਼ੁਰੂ ਹੋਏ ਕਾਲਜਾਂ ਦੇ ਹਿੱਤਾਂ ਦੀ ਪੂਰੀ ਰੱਖਿਆ ਕੀਤੀ ਜਾਵੇਗੀ। ਉਨ੍ਹਾਂ ਪ੍ਰਾਈਵੇਟ ਏਡਿਡ ਕਾਲਜਾਂ (Private aided colleges) ਦੀ ਮੈਨੇਜਮੈਂਟ ਨੂੰ ਵਾਜਬ ਪ੍ਰਸ਼ਾਸਕੀ ਤੇ ਵਿੱਤੀ ਮੰਗਾਂ ਦੇ ਹੱਲ ਦਾ ਭਰੋਸਾ ਦਿਵਾਇਆ

ਮਿਸ਼ਨਰੀ ਕਾਲਜਾਂ ਦੇ ਹਿੱਤ ਸੁਰੱਖਿਅਤ ਰਹਿਣਗੇ-ਪਰਗਟ ਸਿੰਘ
ਮਿਸ਼ਨਰੀ ਕਾਲਜਾਂ ਦੇ ਹਿੱਤ ਸੁਰੱਖਿਅਤ ਰਹਿਣਗੇ-ਪਰਗਟ ਸਿੰਘ
author img

By

Published : Oct 13, 2021, 7:33 PM IST

ਚੰਡੀਗੜ: ਮਿਸ਼ਨਰੀ ਸਿੱਖਿਆ ਦੇ ਟੀਚੇ ਨਾਲ ਸ਼ੁਰੂ ਹੋਏ ਕਾਲਜਾਂ ਦਾ ਸੂਬੇ ਵਿੱਚ ਉਚੇਰੀ ਸਿੱਖਿਆ ਨੂੰ ਹੁਲਾਰਾ ਦੇਣ ਵਿੱਚ ਬਹੁਤ ਯੋਗਦਾਨ ਹੈ। ਇਸ ਖੇਤਰ ਵਿੱਚ ਲੰਬੇ ਸਮੇਂ ਤੋਂ ਸੇਵਾਵਾਂ ਦੇ ਰਹੇ ਪ੍ਰਾਈਵੇਟ ਏਡਿਡ ਕਾਲਜਾਂ ਦੇ ਹਿੱਤਾਂ ਦੀ ਪੂਰੀ ਰੱਖਿਆ ਕੀਤੀ ਜਾਵੇਗੀ। ਇਹ ਗੱਲ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਗੈਰ-ਸਰਕਾਰੀ ਏਡਿਡ ਕਾਲਜਾਂ ਦੀ ਮੈਨੇਜਮੈਂਟਾਂ ਦੀ ਫੈਡਰੇਸ਼ਨ ਨਾਲ ਮੀਟਿੰਗ ਦੌਰਾਨ ਕਹੀ।

ਵਿਦਿਅਕ ਸੰਸਥਾਵਾਂ ਦਾ ਵੱਡਾ ਯੋਗਦਾਨ

ਉਨ੍ਹਾਂ ਕਿਹਾ ਕਿ ਸਿੱਖਿਆ ਖੇਤਰ ਵਿੱਚ ਸਰਕਾਰੀ ਸੰਸਥਾਵਾਂ ਦੇ ਨਾਲ-ਨਾਲ ਲੰਬੇ ਸਮੇਂ ਤੋਂ ਚੱਲ ਰਹੀਆਂ ਕਈ ਵਿਦਿਅਕ ਸੰਸਥਾਵਾਂ ਦਾ ਬਹੁਤ ਵੱਡਾ ਯੋਗਦਾਨ ਹੈ ਜਿੱਥੋਂ ਸੂਬੇ ਦੇ ਨੌਜਵਾਨਾਂ ਨੇ ਉੱਚ ਸਿੱਖਿਆ ਹਾਸਲ ਕਰ ਕੇ ਵੱਡੀਆਂ ਪੁਲਾਂਘਾਂ ਪੁੱਟੀਆਂ ਹਨ। ਇਨ੍ਹਾਂ ਵਿੱਚੋਂ ਕਈ ਸੰਸਥਾਵਾਂ ਤਾਂ ਇਕ ਸਦੀ ਤੋਂ ਵੀ ਪੁਰਾਣੀਆਂ ਹਨ। ਸੂਬਾ ਸਰਕਾਰ ਇਨ੍ਹਾਂ ਸੰਸਥਾਵਾਂ ਦੇ ਹਿੱਤਾਂ ਦੀ ਰੱਖਿਆ ਕਰਨ ਲਈ ਵਚਨਬੱਧ ਹੈ।

ਫੈਡਰੇਸ਼ਨ ਦੀਆਂ ਜਿਆਦਾਤਰ ਮੰਗਾਂ ਪ੍ਰਸ਼ਾਸਕੀ ਤੇ ਵਿੱਤੀ

ਫੈਡਰੇਸ਼ਨ ਨਾਲ ਮੀਟਿੰਗ ਵਿੱਚ ਰੱਖੀਆਂ ਬਹੁਤੀਆਂ ਮੰਗਾਂ ਪ੍ਰਸ਼ਾਸਕੀ ਤੇ ਵਿੱਤੀ ਮਾਮਲਿਆਂ ਨਾਲ ਸਬੰਧਤ ਸਨ ਜਿਨ੍ਹਾਂ ਉਤੇ ਉਚੇਰੀ ਸਿੱਖਿਆ ਮੰਤਰੀ ਨੇ ਭਰੋਸਾ ਦਿਵਾਇਆ ਕਿ ਸਭ ਵਾਜਬ ਮੰਗਾਂ ਨੂੰ ਹੱਲ ਕਰਨ ਲਈ ਇਸ ਉਤੇ ਹਾਂ ਪੱਖੀ ਰਵੱਈਆ ਅਪਣਾਉਂਦੇ ਹੋਏ ਇਸ ਦਾ ਹੱਲ ਕੱਢਿਆ ਜਾਵੇਗਾ। ਪਰਗਟ ਸਿੰਘ ਨੇ ਅੱਗੇ ਕਿਹਾ ਕਿ ਉਚੇਰੀ ਸਿੱਖਿਆ ਵਿਭਾਗ ਨੂੰ ਚਲਾਉਣ ਅਤੇ ਇਸ ਦੀ ਅਗਵਾਈ ਕਰਨ ਲਈ ਸਿੱਖਿਆ ਖੇਤਰ ਨਾਲ ਹੀ ਜੁੜੇ ਅਕਾਦਮਿਕ ਮਾਹਿਰਾਂ ਅਤੇ ਸਿੱਖਿਆ ਸਾਸ਼ਤਰੀਆਂ ਦੀ ਕਮੇਟੀ ਬਣਾਈ ਜਾਵੇਗੀ ਜਿਸ ਵਿੱਚ ਇਸ ਖੇਤਰ ਨਾਲ ਜੁੜੇ ਹਰੇਕ ਸ਼੍ਰੇਣੀ ਦੇ ਨੁਮਾਇੰਦਿਆਂ ਨੂੰ ਸ਼ਾਮਲ ਕੀਤਾ ਜਾਵੇਗਾ।

ਕਾਲਜਾਂ ਦੇ ਸ਼ਡਿਊਲ ਵਿੱਚ ਲਿਆਂਦੀ ਜਾਵੇਗੀ ਇਕਸਾਰਤਾ

ਇਸੇ ਤਰ੍ਹਾਂ ਕਾਲਜਾਂ ਵਿੱਚ ਦਾਖਲਿਆਂ, ਸਿਲੇਬਸ ਅਤੇ ਪ੍ਰੀਖਿਆਵਾਂ ਦੇ ਯੂਨੀਵਰਸਿਟੀਆਂ ਦੇ ਵੱਖ-ਵੱਖ ਸ਼ਡਿਊਲ ਨੂੰ ਇਕਸਾਰ ਕਰਨ ਦੀ ਮੰਗ ਉਤੇ ਉਚੇਰੀ ਸਿੱਖਿਆ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਸਾਰੀਆਂ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ ਨਾਲ ਮੀਟਿੰਗ ਕਰਕੇ ਸਾਂਝਾ ਹੱਲ ਕੱਢਣ ਲਈ ਵਿਚਾਰ ਕੀਤਾ ਜਾਵੇਗਾ। ਫੈਡਰੇਸ਼ਨ ਦੇ ਆਗੂਆਂ ਨੇ ਮੀਟਿੰਗ ਦੌਰਾਨ ਉਚੇਰੀ ਸਿੱਖਿਆ ਮੰਤਰੀ ਵੱਲੋਂ ਪ੍ਰਾਈਵੇਟ ਏਡਿਡ ਕਾਲਜਾਂ ਦੀਆਂ ਮੰਗਾਂ ਦੇ ਹੱਲ ਲਈ ਅਪਣਾਈ ਗਈ ਪਹੁੰਚ ਦੇ ਰਵੱਈਏ ਦੀ ਪ੍ਰਸੰਸਾ ਕੀਤੀ।

ਇਹ ਹੋਏ ਮੀਟਿੰਗ ‘ਚ ਸ਼ਾਮਲ

ਮੀਟਿੰਗ ਵਿੱਚ ਫੈਡਰੇਸ਼ਨ ਦੇ ਪ੍ਰਧਾਨ ਰਜਿੰਦਰਮੋਹਨ ਸਿੰਘ ਛੀਨਾ (Rajinder Mohan Singh Chhina), ਮੀਤ ਪ੍ਰਧਾਨ ਰਮੇਸ਼ ਕੁਮਾਰ ਕੌੜਾ, ਸਕੱਤਰ ਅਗਨੀਸ਼ ਢਿੱਲੋਂ, ਸਲਾਹਕਾਰ ਰਵਿੰਦਰ ਜੋਸ਼ੀ, ਵਿੱਤ ਸਕੱਤਰ ਰਾਕੇਸ਼ ਧੀਰ, ਖਾਲਸਾ ਕਾਲਜ ਅੰਮ੍ਰਿਤਸਰ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਤੇ ਲਾਇਲਪੁਰ ਖਾਲਸਾ ਕਾਲਜ ਜਲੰਧਰ ਦੇ ਪ੍ਰਿੰਸੀਪਲ ਡਾ.ਗੁਰਪਿੰਦਰ ਸਿੰਘ ਸਮਰਾ ਹਾਜ਼ਰ ਸਨ।

ਇਹ ਵੀ ਪੜ੍ਹੋ:ਸੀਐਮ ਚੰਨੀ ਨੇ ਸ਼ਹੀਦ ਗੱਜਣ ਸਿੰਘ ਦੀ ਮ੍ਰਿਤਕ ਦੇਹ ਨੂੰ ਦਿੱਤਾ ਮੋਢਾ

ETV Bharat Logo

Copyright © 2024 Ushodaya Enterprises Pvt. Ltd., All Rights Reserved.