ETV Bharat / city

ਰੋਡ ਰੇਜ ਕੇਸ ਮਾਮਲਾ: ਨਵਜੋਤ ਸਿੰਘ ਸਿੱਧੂ ਨੇ ਸੁਪਰੀਮ ਕੋਰਟ ਨੂੰ ਕੀਤੀ ਇਹ ਅਪੀਲ - ਰੋਡ ਰੇਜ ਮਾਮਲੇ ਵਿੱਚ ਇੱਕ ਵਿਅਕਤੀ ਦੀ ਹੋਈ ਸੀ ਮੌਤ

ਰੋਡ ਰੇਜ ਕੇਸ ਮਾਮਲੇ ਵਿੱਚ ਨਵਜੋਤ ਸਿੰਘ ਸਿੱਧੂ ਨੇ ਸੁਪਰੀਮ ਕੋਰਟ ਤੋਂ ਮਾਮਲੇ ’ਚ ਰੀਵਿਊ ਪਟੀਸ਼ਨ ਖਾਰਿਜ ( Sidhu urges Supreme Court to dismiss review petition) ਕਰਨ ਦੀ ਮੰਗ ਕੀਤੀ ਗਈ ਹੈ। ਦੱਸ ਦਈਏ ਕਿ ਇਸ ਮਾਮਲੇ ’ਤੇ ਸੁਪਰੀਮ ਕੋਰਟ ਵੱਲੋਂ ਅੱਜ ਸੁਣਵਾਈ ਵੀ ਕੀਤੀ ਜਾਣੀ ਹੈ।

ਨਵਜੋਤ ਸਿੰਘ ਸਿੱਧੂ
ਨਵਜੋਤ ਸਿੰਘ ਸਿੱਧੂ
author img

By

Published : Feb 25, 2022, 11:35 AM IST

ਚੰਡੀਗੜ੍ਹ: 1988 ਦੇ ਰੋਡ ਰੇਜ ਕੇਸ ਮਾਮਲੇ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਮੁੜ ਤੋਂ ਮੁਸੀਬਤਾਂ ਵਧ ਸਕਦੀਆਂ ਹਨ। ਰੋਡ ਰੇਜ ਕੇਸ ਮਾਮਲੇ ਵਿੱਚ ਅੱਜ ਸੁਪਰੀਮ ਕੋਰਟ ’ਚ ਸੁਣਵਾਈ ਹੋਵੇਗੀ।

  • Congress leader Navjot Singh Sidhu urges Supreme Court to dismiss review petition in the road rage case against him. Sidhu, in reply to review petition, says the review petition is not maintainable and the incident happened 33 years ago. pic.twitter.com/jNn4o8SYUj

    — ANI (@ANI) February 25, 2022 " class="align-text-top noRightClick twitterSection" data=" ">

ਸਿੱਧੂ ਦੀ ਸੁਪਰੀਮ ਕੋਰਟ ਨੂੰ ਅਪੀਲ

ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਵੱਲੋਂ ਸੁਪਰੀਮ ਕੋਰਟ ਤੋਂ ਆਪਣੇ ਖਿਲਾਫ ਰੋਡ ਰੇਜ ਮਾਮਲੇ ’ਚ ਰੀਵਿਊ ਪਟੀਸ਼ਨ ਖਾਰਿਜ ਕਰਨ ਦੀ ਮੰਗ ਕੀਤੀ ਗਈ ਹੈ। ਨਾਲ ਹੀ ਉਨ੍ਹਾਂ ਨੇ ਰੀਵਿਊ ਪਟੀਸ਼ਨ ਦੇ ਜਵਾਬ ’ਚ ਕਿਹਾ ਹੈ ਕਿ ਸਮੀਖਿਆ ਪਟੀਸ਼ਨ ’ਤੇ ਵਿਚਾਰਕਰਨ ਯੋਗ ਨਹੀਂ ਹੈ ਅਤੇ ਇਹ ਘਟਨਾ 33 ਸਾਲ ਪਹਿਲਾ ਦਾ ਹੈ।

ਸੁਣਵਾਈ ਦੀ ਤਰੀਕ ਨੂੰ ਪਾਈ ਗਈ ਸੀ ਅੱਗੇ

ਦੱਸ ਦਈਏ ਕਿ ਇਸ ਮਾਮਲੇ ਸਿੱਧੂ ਵੱਲੋਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਪੀ. ਚਿਦਾਂਬਰਮ ਪੇਸ਼ ਹੋਏ ਜਿੰਨ੍ਹਾਂ ਨੇ ਸੁਪਰੀਮ ਕੋਰਟ ਤੋਂ ਮੰਗ ਕੀਤੀ ਕਿ ਪੰਜਾਬ ਵਿੱਚ ਚੋਣਾਂ ਦੇ ਮੱਦੇਨਜ਼ਰ ਇਸ ਮਾਮਲੇ ਦੀ ਸੁਣਵਾਈ 4 ਹਫ਼ਤੇ ਲਈ ਅੱਗੇ ਪਾ ਦਿੱਤੀ ਜਾਵੇ। ਅਦਾਲਤ ਨੇ ਇਸ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਸੁਣਵਾਈ ਦੀ ਤਰੀਕ ਅੱਗੇ ਪਾ ਦਿੱਤੀ।

ਰੋਡ ਰੇਜ ਮਾਮਲੇ ਵਿੱਚ ਇੱਕ ਵਿਅਕਤੀ ਦੀ ਹੋਈ ਸੀ ਮੌਤ

ਜਿਕਰਯੋਗ ਹੈ ਕਿ ਰੋਡ ਰੇਜ ਮਾਮਲੇ ਵਿੱਚ ਇੱਕ ਸ਼ਖ਼ਸ ਦੀ ਮੌਤ ਹੋਈ ਸੀ। ਨਵਜੋਤ ਸਿੱਧੂ ਦੀ ਪਟਿਆਲਾ ਚ ਪਾਰਕਿੰਗ ਵਾਲੀ ਥਾਂ ਨੂ ਲੈਕੇ ਸ਼ਖ਼ਸ ਨਾਲ ਬਹਿਸ ਹੋਈ ਸੀ ਇਸ ਦੌਰਾਨ ਸਿੱਧੂ ਦੇ ਨਾਲ ਇੱਕ ਹੋਰ ਦੋਸਤ ਮੌਜੂਦ ਸੀ। ਇਸ ਮੌਕੇ ਦੋਵਾਂ ਤੇ ਸ਼ਖ਼ਸ ਨੂੰ ਕੁੱਟਣ ਦੇ ਇਲਜ਼ਾਮ ਲੱਗੇ ਸਨ ਅਤੇ ਇਸ ਦੌਰਾਨ ਬਾਅਦ ਵਿੱਚ ਸ਼ਖ਼ਸ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿੱਚ ਹਾਈਕੋਰਟ ਨੇ 2006 ਵਿੱਚ ਸਿੱਧੂ ਨੂੰ ਦੋਸ਼ੀ ਠਹਿਰਾਇਆ ਸੀ।

ਮਾਮਲੇ ’ਤੇ ਸਿੱਧੂ ਨੂੰ ਜੁਰਮਾਨਾ ਲਗਾ ਕੇ ਛੱਡ ਦਿੱਤਾ

ਸਾਲ 2018 ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਿੱਧੂ ਨੂੰ ਦੋਸ਼ੀ ਠਹਿਰਾਉਂਦੇ ਹੋਏ ਉਨ੍ਹਾਂ ਨੂੰ 3 ਸਾਲ ਦੀ ਸਜ਼ਾ ਸੁਣਾਈ ਗਈ ਸੀ। ਸੁਪਰੀਮ ਕੋਰਟ ਨੇ ਕੇਸ ਪੁਰਾਣਾ ਹੋਣ ਅਤੇ ਹੋਰ ਕਈ ਕਾਰਨ ਦੇ ਚੱਲਦੇ ਸਿੱਧੂ ਨੂੰ ਜੁਰਮਾਨਾ ਲਗਾ ਕੇ ਛੱਡ ਦਿੱਤਾ ਸੀ। ਇਸਦੇ ਨਾਲ ਹੀ ਇੱਕ ਸਾਲ ਬਾਅਦ ਸੁਪਰੀਮ ਕੋਰਟ ਨੇ ਸਜ਼ਾ ’ਤੇ ਰੋਕ ਲਗਾ ਕੇ ਜ਼ਮਾਨਤ ਦੇ ਦਿੱਤੀ ਸੀ।

ਇਹ ਵੀ ਪੜੋ: ਪ੍ਰੇਮਿਕਾ ਤੋਂ ਦੁਖੀ ਹੋ ਕੇ ਨੌਜਵਾਨ ਨੇ ਕੀਤੀ ਖੁਦਕੁਸ਼ੀ, ਜਾਣੋ ਕੀ ਸੀ ਮਾਮਲਾ

ETV Bharat Logo

Copyright © 2025 Ushodaya Enterprises Pvt. Ltd., All Rights Reserved.