ETV Bharat / city

ਰੋਡਰੇਜ਼ ਮਾਮਲੇ ’ਚ ਸਿੱਧੂ ਦੀ ਸਜ਼ਾ ਵਧਾਈ ਜਾਵੇ ਜਾਂ ਨਹੀਂ, ਸੁਪਰੀਮ ਕੋਰਟ ’ਚ ਫੈਸਲਾ ਅੱਜ

author img

By

Published : May 19, 2022, 10:06 AM IST

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਦੇ 34 ਸਾਲ ਪੁਰਾਣੇ ਰੋਡਰੇਜ਼ ਮਾਮਲੇ ਚ ਸੁਪਰੀਮ ਕੋਰਟ ਅੱਜ ਆਪਣਾ ਫੈਸਲਾ ਸੁਣਾਵੇਗਾ। ਰਿਵੀਉ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਇਹ ਫੈਸਲਾ ਕਰੇਗੀ ਕਿ ਸਿੱਧੂ ਦੀ ਸਜ਼ਾ ਵਧਾਈ ਜਾਵੇ ਜਾਂ ਨਹੀਂ।

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਦੱਸ ਦਈਏ ਕਿ ਸੁਪਰੀਮ ਕੋਰਟ ’ਚ 34 ਸਾਲ ਪੁਰਾਣੇ ਰੋਡਰੇਜ਼ ਮਾਮਲੇ ’ਚ ਨਵਜੋਤ ਸਿੰਘ ਸਿੱਧੂ ਦੀ ਸਜਾ ਵਧਾਉਣ ਦੀ ਪਟੀਸ਼ਨ ’ਤੇ ਫੈਸਲਾ ਸੁਣਾਇਆ ਜਾਵੇਗਾ। ਸੁਪਰੀਮ ਕੋਰਟ ’ਚ ਫੈਸਲਾ ਕੀਤਾ ਜਾਵੇਗਾ ਕਿ ਸਿੱਧੂ ਦੀ ਸਜ਼ਾ ਵਧਾਈ ਜਾਵੇ ਜਾਂ ਨਹੀਂ। ਪੀੜਤ ਪਰਿਵਾਰ ਵੱਲੋਂ ਮਾਮਲੇ ਸਬੰਧੀ ਰਿਵੀਉ ਪਟੀਸ਼ਨ ਦਾਖਿਲ ਕੀਤੀ ਗਈ ਸੀ।

ਕੀ ਕਿਹਾ ਗਿਆ ਹੈ ਪਟੀਸ਼ਨ ’ਚ: ਪੀੜਤ ਪਰਿਵਾਰ ਵੱਲੋਂ ਦਾਖਿਲ ਪਟੀਸ਼ਨ ਚ ਕਿਹਾ ਗਿਆ ਹੈ ਕਿ ਸਿੱਧੂ ਦੀ ਸਜ਼ਾ ਘੱਟ ਨਹੀਂ ਕੀਤੀ ਜਾਣੀ ਚਾਹੀਦੀ। ਪੰਜਾਬ ਹਰਿਆਣਾ ਹਾਈਕੋਰਚ ਨੇ ਸਿੱਧੂ ਨੂੰ ਗੈਰ ਇਰਾਦਾ ਕਤਲ ਚ ਤਿੰਨ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ ਜਦਕਿ ਸੁਪਰੀਮ ਕੋਰਟ ਨੇ ਗੈਰ ਇਰਾਦਾ ਕਤਲ ਚ ਬਰੀ ਕਰ ਦਿੱਤਾ ਗਿਆ ਸੀ। ਪਰ ਸੱਟ ਪਹੁੰਚਾਉਣ ਦੇ ਮਾਮਲੇ ਚ ਇੱਕ ਹਜ਼ਾਰ ਦਾ ਜੁਰਮਾਨਾ ਲਗਾਇਆ ਸੀ।

ਰੋਡ ਰੇਜ ਮਾਮਲੇ ਵਿੱਚ ਇੱਕ ਵਿਅਕਤੀ ਦੀ ਹੋਈ ਸੀ ਮੌਤ: ਜਿਕਰਯੋਗ ਹੈ ਕਿ ਰੋਡ ਰੇਜ ਮਾਮਲੇ ਵਿੱਚ ਇੱਕ ਸ਼ਖ਼ਸ ਦੀ ਮੌਤ ਹੋਈ ਸੀ। ਨਵਜੋਤ ਸਿੱਧੂ ਦੀ ਪਟਿਆਲਾ ਚ ਪਾਰਕਿੰਗ ਵਾਲੀ ਥਾਂ ਨੂ ਲੈਕੇ ਸ਼ਖ਼ਸ ਨਾਲ ਬਹਿਸ ਹੋਈ ਸੀ ਇਸ ਦੌਰਾਨ ਸਿੱਧੂ ਦੇ ਨਾਲ ਇੱਕ ਹੋਰ ਦੋਸਤ ਮੌਜੂਦ ਸੀ। ਇਸ ਮੌਕੇ ਦੋਵਾਂ ਤੇ ਸ਼ਖ਼ਸ ਨੂੰ ਕੁੱਟਣ ਦੇ ਇਲਜ਼ਾਮ ਲੱਗੇ ਸਨ ਅਤੇ ਇਸ ਦੌਰਾਨ ਬਾਅਦ ਵਿੱਚ ਸ਼ਖ਼ਸ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿੱਚ ਹਾਈਕੋਰਟ ਨੇ 2006 ਵਿੱਚ ਸਿੱਧੂ ਨੂੰ ਦੋਸ਼ੀ ਠਹਿਰਾਇਆ ਸੀ।

ਮਾਮਲੇ ’ਤੇ ਸਿੱਧੂ ਨੂੰ ਜੁਰਮਾਨਾ ਲਗਾ ਕੇ ਛੱਡ ਦਿੱਤਾ: ਸਾਲ 2018 ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਿੱਧੂ ਨੂੰ ਦੋਸ਼ੀ ਠਹਿਰਾਉਂਦੇ ਹੋਏ ਉਨ੍ਹਾਂ ਨੂੰ 3 ਸਾਲ ਦੀ ਸਜ਼ਾ ਸੁਣਾਈ ਗਈ ਸੀ। ਸੁਪਰੀਮ ਕੋਰਟ ਨੇ ਕੇਸ ਪੁਰਾਣਾ ਹੋਣ ਅਤੇ ਹੋਰ ਕਈ ਕਾਰਨ ਦੇ ਚੱਲਦੇ ਸਿੱਧੂ ਨੂੰ ਜੁਰਮਾਨਾ ਲਗਾ ਕੇ ਛੱਡ ਦਿੱਤਾ ਸੀ। ਇਸਦੇ ਨਾਲ ਹੀ ਇੱਕ ਸਾਲ ਬਾਅਦ ਸੁਪਰੀਮ ਕੋਰਟ ਨੇ ਸਜ਼ਾ ’ਤੇ ਰੋਕ ਲਗਾ ਕੇ ਜ਼ਮਾਨਤ ਦੇ ਦਿੱਤੀ ਸੀ।

ਇਹ ਵੀ ਪੜੋ: ਵਕੀਲਾਂ ਦੀ ਹੜਤਾਲ ਤੋਂ ਬਾਅਦ ਗਿਆਨਵਾਪੀ ਮਾਮਲੇ ਦੀ ਸੁਣਵਾਈ ਅੱਜ

ETV Bharat Logo

Copyright © 2024 Ushodaya Enterprises Pvt. Ltd., All Rights Reserved.