ਚੰਡੀਗੜ੍ਹ: ਬਠਿੰਡਾ ਦਿਹਾਤੀ ਤੋਂ 'ਆਪ' ਵਿਧਾਇਕਾ ਰੁਪਿੰਦਰ ਕੌਰ ਰੂਬੀ 'ਆਪ' ਛੱਡ ਕੇ ਕਾਂਗਰਸ 'ਚ ਸ਼ਾਮਲ ਹੋ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਮੌਜੂਦਗੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ।
ਕਾਂਗਰਸ 'ਚ ਸ਼ਾਮਲ ਹੋਣ ਤੋਂ ਬਾਅਦ ਰੁਪਿੰਦਰ ਕੌਰ ਰੂਬੀ ਨੇ ਕਿਹਾ ਕਿ ਆਮ ਆਦਮੀ ਪਾਰਟੀ 'ਚ ਆਮ ਵਰਕਰ ਦੀ ਕੋਈ ਆਵਾਜ਼ ਨਹੀਂ ਸੁਣੀ ਜਾਂਦੀ ਹੈ। 50 ਦਿਨਾਂ 'ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਉਹ ਕਰ ਦਿਖਾਇਆ ਹੈ ਜੋ ਦਿੱਲੀ 'ਚ 'ਆਪ' ਸਰਕਾਰ ਨਹੀਂ ਕਰ ਸਕੀ।
ਕਾਂਗਰਸ ਪਾਰਟੀ 'ਚ ਉਨ੍ਹਾਂ ਦੀ ਆਵਾਜ਼ ਆਮ ਲੋਕਾਂ ਦੀ ਸੁਣੀ ਜਾਂਦੀ ਹੈ, ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ ਸਾਨੂੰ ਕਿਹਾ, ਆਪਣੀ ਹਲਕੇ ਵਿੱਚ ਕੰਮ ਕਰੋ, ਮੇਰੀ ਟਿਕਟ ਨਹੀਂ ਕੱਟੀ ਜਾ ਰਹੀ ਸੀ, ਪਰ ਮੈਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਲਈ ਪਾਰਟੀ ਹਾਈਕਮਾਂਡ ਨੂੰ ਕਿਹਾ ਸੀ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸਾਨੂੰ ਖੁਸ਼ੀ ਹੈ ਕਿ ਕਾਂਗਰਸ ਨੂੰ ਆਮ ਲੋਕਾਂ ਦੀ ਪਾਰਟੀ ਮੰਨਿਆ ਜਾ ਰਿਹਾ ਹੈ। ਰੁਪਿੰਦਰ ਰੂਬੀ ਨੂੰ ਬਹੁਤ ਬਹੁਤ ਮੁਬਾਰਕਾਂ ਜੋ ਅੱਜ ਸਾਡੀ ਪਾਰਟੀ ਵਿੱਚ ਸ਼ਾਮਲ ਹੋਏ ਹਨ।
ਰੁਪਿੰਦਰ ਰੂਬੀ ਨੇ ਮੁਲਾਕਾਤ 'ਤੇ ਕਿਹਾ ਕਿ ਮੈਨੂੰ ਟਿਕਟ ਨਹੀਂ ਚਾਹੀਦੀ, ਮੈਂ ਕਾਂਗਰਸ ਪਾਰਟੀ ਨਾਲ ਕੰਮ ਕਰਨਾ ਚਾਹੁੰਦੇ ਹਾਂ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ ਸਾਧਿਆ।ਅਰਵਿੰਦ ਕੇਜਰੀਵਾਲ ਨੂੰ ਨਹੀਂ ਪਤਾ ਕਿ ਆਮ ਜਨਤਾ ਦੇ ਮੁੱਦੇ ਕੀ ਹਨ, ਆਮ ਲੋਕਾਂ ਦੀਆਂ ਸਮੱਸਿਆਵਾਂ ਕੀ ਹਨ।
ਇਹ ਵੀ ਪੜ੍ਹੋ:ਅਡੀਸ਼ਨਲ AG ਦੇ ਅਸਤੀਫ਼ੇ 'ਤੇ ਮਨੀਸ਼ ਤਿਵਾੜੀ ਦੀ ਸਰਕਾਰ ਨੂੰ ਸਲਾਹ, ਕਿਹਾ...