ETV Bharat / city

ਬੇਅਦਬੀ ਅਤੇ ਗੋਲੀਕਾਂਡ ਮਾਮਲਾ: ਬਹਿਬਲ ਕਲਾਂ 'ਚ ਸਿੱਖ ਸੰਗਤਾਂ ਦਾ ਪੰਥਕ ਇਕੱਠ, ਲਏ ਜਾ ਸਕਦੇ ਵੱਡੇ ਫੈਸਲੇ

ਬੇਅਦਬੀ ਅਤੇ ਗੋਲੀਕਾਂਡ ਮਾਮਲੇ 'ਚ ਚੱਲ ਰਹੇ ਮੋਰਚੇ 'ਚ ਅੱਜ ਸਿੱਖ ਸੰਗਤਾਂ ਦਾ ਪੰਥਕ ਇਕੱਠ ਹੈ। ਜਿਥੇ ਸਿੱਖ ਸੰਗਤਾਂ ਵਲੋਂ ਇਨਸਾਫ਼ ਨਾ ਮਿਲਣ ਦੇ ਰੋਸ 'ਚ ਅਗਲੀ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ। ਇਸ 'ਚ ਸਿੱਖ ਸੰਗਤਾਂ ਵਲੋਂ ਕੋਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ।

ਬੇਅਦਬੀ ਅਤੇ ਗੋਲੀਕਾਂਡ ਮਾਮਲਾ
ਬੇਅਦਬੀ ਅਤੇ ਗੋਲੀਕਾਂਡ ਮਾਮਲਾ
author img

By

Published : Jul 31, 2022, 11:21 AM IST

ਫਰੀਦਕੋਟ: ਬੇਅਦਬੀ ਕਾਂਡ ਅਤੇ ਬਹਿਬਲ ਕਲਾਂ ਗੋਲੀਕਾਂਡ ਨੂੰ ਲੈ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਅੱਜ 31 ਜੁਲਾਈ ਹੈ ਅਤੇ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਬਹਿਬਲ ਕਲਾਂ ਪਹੁੰਚ ਰਹੀ ਹੈ। ਇਨਸਾਫ਼ ਨਾ ਮਿਲਣ ਦੇ ਚੱਲਦਿਆਂ ਸਿੱਖ ਸੰਗਤ ਭਗਵੰਤ ਮਾਨ ਸਰਕਾਰ ਤੋਂ ਨਾਰਾਜ਼ ਚੱਲ ਰਹੀ ਹੈ।

ਜੇਲ੍ਹ ਮੰਤਰੀ ਅਤੇ ਸਪੀਕਰ ਨੇ ਕੀਤੀ ਸੀ ਮੁਲਾਕਾਤ: ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਬਣੀ ਨੂੰ 4 ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਸਰਕਾਰ ਬੇਅਦਬੀ ਕਾਂਡ ਅਤੇ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ। ਇੱਕ ਹਫ਼ਤਾ ਪਹਿਲਾਂ ਜੇਲ੍ਹ ਮੰਤਰੀ ਹਰਜੋਤ ਬੈਂਸ ਅਤੇ ਸਪੀਕਰ ਕੁਲਤਾਰ ਸੰਧਵਾ ਸਿੱਖ ਸੰਗਤ ਤੋਂ ਸਮਾਂ ਮੰਗ ਕੇ ਮੋਰਚੇ ’ਤੇ ਗਏ ਸਨ ਪਰ ਸੰਗਤ ਨੇ ਉਨ੍ਹਾਂ ਨੂੰ ਸਮਾਂ ਨਹੀਂ ਦਿੱਤਾ।

ਵੱਡੀ ਕਾਰਵਾਈ ਦਾ ਹੋ ਸਕਦਾ ਐਲਾਨ: ਮੋਰਚੇ ਵਲੋਂ 31 ਜੁਲਾਈ ਨੂੰ ਜਨਤਕ ਮੀਟਿੰਗ ਕਰਨ ਦਾ ਐਲਾਨ ਕੀਤਾ ਗਿਆ ਸੀ। ਸਰਕਾਰ ਨੇ ਇਨਸਾਫ਼ ਮੋਰਚੇ ਤੋਂ 6 ਮਹੀਨੇ ਦਾ ਸਮਾਂ ਮੰਗਿਆ ਸੀ ਪਰ ਮੋਰਚੇ ਨੇ ਇਸ ਤੋਂ ਇਨਕਾਰ ਕਰ ਦਿੱਤਾ ਸੀ। ਅੱਜ 31 ਜੁਲਾਈ ਨੂੰ ਸਿੱਖਾਂ ਨੂੰ ਮੋਰਚੇ ਵਿੱਚ ਇਕੱਠੇ ਹੋਣ ਲਈ ਕਿਹਾ ਗਿਆ ਹੈ। ਵੱਡੀ ਗਿਣਤੀ ਸਿੱਖ ਸੰਗਤ ਮੋਰਚੇ ਵਿੱਚ ਆ ਰਹੀ ਹੈ। ਸਰਕਾਰ ਖਿਲਾਫ ਅਗਲੀ ਕਾਰਵਾਈ ਦਾ ਐਲਾਨ ਅੱਜ ਹੋ ਸਕਦਾ ਹੈ।

7 ਸਾਲ ਪੁਰਾਣੇ ਮਾਮਲੇ 'ਚ ਇਨਸਾਫ ਨਹੀਂ: ਪੰਜਾਬ ਵਿੱਚ ਸਾਲ 2015 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਸਨ, ਜਿਸ ਵਿੱਚ ਵਿਰੋਧ ਕਰ ਰਹੇ ਸਿੱਖ ਪ੍ਰਦਰਸ਼ਨਕਾਰੀਆਂ 'ਤੇ ਗੋਲੀਆਂ ਚਲਾਈਆਂ ਗਈਆਂ ਸਨ। ਇਨ੍ਹਾਂ ਕੇਸਾਂ ਵਿੱਚ ਅਜੇ ਤੱਕ ਇਨਸਾਫ਼ ਨਹੀਂ ਮਿਲਿਆ, ਜਿਸ ਖ਼ਿਲਾਫ਼ ਸੁਖਰਾਜ ਸਿੰਘ ਦੀ ਅਗਵਾਈ ਵਿੱਚ ਇਨਸਾਫ਼ ਮੋਰਚਾ ਚੱਲ ਰਿਹਾ ਹੈ। ਉਸ ਸਮੇਂ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਗਠਜੋੜ ਸਰਕਾਰ ਕਾਬਜ਼ ਸੀ।

ਸਰਕਾਰ ਮੰਗ ਰਹੀ ਸਮਾਂ: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਪਰ ਇਨਸਾਫ਼ ਮੋਰਚੇ ਨੂੰ ਇਨ੍ਹਾਂ ਮਾਮਲਿਆਂ ਵਿੱਚ ਕੋਈ ਕਾਰਵਾਈ ਹੁੰਦੀ ਨਜ਼ਰ ਨਹੀਂ ਆ ਰਹੀ। ਇਸ ਲਈ ਇਨਸਾਫ਼ ਮੋਰਚੇ ਨੇ ਵੱਡੇ ਸੰਘਰਸ਼ ਦੀ ਤਿਆਰੀ ਕਰ ਲਈ ਹੈ। ਉਨ੍ਹਾਂ ਰੋਡ ਜਾਮ ਕਰਨ ਦੀ ਕੋਸ਼ਿਸ਼ ਕੀਤੀ ਸੀ, ਜਿਸ ਤੋਂ ਬਾਅਦ ਏਜੀ ਦਫ਼ਤਰ ਦੀ ਟੀਮ ਉੱਥੇ ਪਹੁੰਚੀ ਅਤੇ 3 ਮਹੀਨੇ ਦਾ ਸਮਾਂ ਮੰਗਿਆ ਸੀ।

ਸਮਾਂ ਖਤਮ ਹੋਣ ਤੋਂ ਬਾਅਦ ਜਦੋਂ ਏਜੀ ਟੀਮ ਮੁੜ ਪੁੱਜੀ ਤਾਂ ਇਨਸਾਫ਼ ਮੋਰਚੇ ਨੇ 15 ਦਿਨਾਂ ਦਾ ਸਮਾਂ ਦਿੱਤਾ। ਬੀਤੀ 24 ਜੁਲਾਈ ਨੂੰ ਮੰਤਰੀ ਹਰਜੋਤ ਬੈਂਸ ਸਮਾਂ ਲੈਣ ਲਈ ਸੰਗਤ ਕੋਲ ਪੁੱਜੇ ਸਨ ਪਰ ਸਮਾਂ ਨਾ ਦੇਣ ’ਤੇ ਸੰਗਤ ਨੇ ਅੱਜ 31 ਜੁਲਾਈ ਨੂੰ ਜਨਤਕ ਮੀਟਿੰਗ ਕਰਨ ਦਾ ਐਲਾਨ ਕਰ ਦਿੱਤਾ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.